ਦੋ ਹੋਰ ਪੰਜਾਬੀ ਖਿਡਾਰੀਆਂ ਨੇ ਓਲੰਪਿਕ ਵਿਚ ਥਾਂ ਬਣਾਈ
Published : Apr 6, 2021, 6:16 pm IST
Updated : Apr 6, 2021, 6:16 pm IST
SHARE ARTICLE
 Two more Punjabi Players secured Olympic Quota
Two more Punjabi Players secured Olympic Quota

ਖੇਡ ਮੰਤਰੀ ਰਾਣਾ ਸੋਢੀ ਨੇ ਅੰਗਦ ਵੀਰ ਸਿੰਘ ਅਤੇ ਅੰਜੁਮ ਮੌਦਗਿਲ ਨੂੰ ਦਿੱਤੀ ਵਧਾਈ

ਚੰਡੀਗੜ : ਖੇਡਾਂ ਦੇ ਖੇਤਰ ਵਿੱਚ ਸੂਬੇ ਦਾ ਵੱਕਾਰ ਬਹਾਲ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਦੋ ਹੋਰ ਖਿਡਾਰੀਆਂ ਅੰਜੁਮ ਮੌਦਗਿਲ ਅਤੇ ਅੰਗਦ ਵੀਰ ਸਿੰਘ ਨੇ ਓਲੰਪਿਕ ਵਿੱਚ ਆਪਣੀ ਥਾਂ ਪੱਕੀ ਕੀਤੀ ਹੈ। ਸੂਬੇ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ,ਜੋ ਖੁਦ ਆਪਣੇ ਸਮੇਂ ਦੇ ਚੰਗੇ ਨਿਸ਼ਾਨੇਬਾਜ਼ ਰਹੇ ਹਨ, ਨੇ ਵਧਾਈ ਦਿੰਦਿਆਂ ਕਿਹਾ ਕਿ ਅੰਗਦ ਵੀਰ ਸਿੰਘ ਬਾਜਵਾ ਨੇ ਓਲੰਪਿਕ ਵਿੱਚ ਸਕੀਟ ਈਵੈਂਟ ਵਿੱਚ ਅਤੇ ਅੰਜੁਮ ਮੌਦਗਿਲ ਨੇ 50 ਮੀਟਰ ਰਾਈਫਲ 3 ਪੋਜ਼ੀਸ਼ਨ ਅਤੇ 10 ਮੀਟਰ ਏਅਰ ਰਾਈਫਲ ਸਾਂਝੀ ਟੀਮ ਵਿੱਚ ਆਪਣੀ ਥਾਂ ਪੱਕੀ ਕੀਤੀ ਹੈ।

Rana Gurmit Singh SodhiRana Gurmit Singh Sodhi

ਉਹਨਾਂ ਦੱਸਿਆ ਕਿ ਅੰਜੁਮ ਨੇ ਮੈਕਸੀਕੋ ਵਿਖੇ ਆਈ.ਐਸ.ਐਸ.ਐਫ. ਵਿਸ਼ਵ ਕੱਪ ਦੌਰਾਨ 50 ਮੀਟਰ ਰਾਈਫਲ 3 ਪੋਜ਼ੀਸ਼ਨ(3 ਪੀ) ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ ਅਤੇ ਉਹ ਸਾਲ 2019 ਵਿੱਚ ਚੋਣ ਕਮੇਟੀ ਵਲੋਂ ਅਰਜੁਨਾ ਐਵਾਰਡ ਲਈ ਚੁਣੇ ਗਏ 19 ਖਿਡਾਰੀਆਂ ਵਿੱਚੋਂ ਇੱਕ ਹੈ। ਜ਼ਿਕਰਯੋਗ ਹੈ ਕਿ ਅੰਗਦ ਵੀਰ ਸਿੰਘ ਨੇ 2018 ਵਿੱਚ ਕੁਵੈਤ ਸਿਟੀ ਵਿਖੇ ਹੋਈ ਏਸ਼ੀਅਨ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਮਰਦਾਂ ਦੇ ਸਕੀਟ ਮੁਕਾਬਲੇ ਵਿੱਚ 60 ਵਿੱਚੋਂ 60 ਅੰਕ ਪ੍ਰਾਪਤ ਕਰਕੇ ਵਿਸ਼ਵ ਰਿਕਾਰਡ ਬਣਾ ਕੇ ਸੋਨ ਤਮਗਾ ਜਿੱਤਿਆ ਸੀ।

ISSF World CupISSF World Cup

ਭਾਰਤ ਵਲੋਂ ਵਿਸ਼ਵ ਜਾਂ ਮਹਾਂਦੀਪ ਪੱਧਰ ’ਤੇ ਸਕੀਟ ਮੁਕਾਬਲੇ ਵਿੱਚ ਜਿੱਤਿਆ ਇਹ ਪਹਿਲਾ ਸੋਨ ਤਮਗਾ ਸੀ। ਉਸਨੇ ਨੇਪਲਜ਼ ਵਿਖੇ ਸਾਲ 2019 ਸਮਰ ਯੁਨੀਵਰਸੀਆਡ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ । ਸਾਲ 2019 ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿੱਪ ਵਿੱਚ ਆਪਣੇ ਭਾਰਤੀ ਸਾਥੀ  ਮੈਰਾਜ ਅਹਿਮਦ ਖਾਨ ਨਾਲ ਉਸ ਨੇ ਇੱਕ ਵਾਰ ਫਿਰ ਸੋਨ ਤਮਗਾ ਜਿੱਤਿਆ। ਅੰਗਦ ਅਤੇ ਉਸ ਦੀ ਟੀਮ ਨੇ ਨਵੀਂ ਦਿੱਲੀ ਵਿਖੇ ਹੋਏ ਵਿਸ਼ਵ ਕੱਪ-2021 ਵਿੱਚ ਸਕੀਟ ਮੁਕਾਬਲੇ ਵਿੱਚ ਵੀ ਸੋਨ ਤਮਗਾ ਜਿੱਤਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement