ਸਾਈਬਰ ਵਿੱਤੀ ਧੋਖਾਧੜੀ ਨਾਲ ਸਬੰਧਿਤ ਸ਼ਿਕਾਇਤਾਂ ਦਰਜ ਕਰਨ ਲਈ ਹੁਣ ਨਾਗਰਿਕ 1930 ਕਰ ਸਕਦੇ ਹਨ ਡਾਇਲ
Published : Apr 6, 2022, 7:28 pm IST
Updated : Apr 6, 2022, 7:28 pm IST
SHARE ARTICLE
Citizens can now dial 1930 to file complaints related to cyber financial fraud.
Citizens can now dial 1930 to file complaints related to cyber financial fraud.

ਮੌਜੂਦਾ ਹੈਲਪਲਾਈਨ ਨੰਬਰ '155260' ਦੀ ਥਾਂ ਹੁਣ ਨਵਾਂ ਟੋਲ-ਫ੍ਰੀ ਨੰਬਰ '1930' ਹੋਵੇਗਾ ਕਾਰਜਸ਼ੀਲ

ਨਵੀਆਂ ਸਹੂਲਤਾਂ ਨਾਲ ਲੈਸ ਅਤੇ ਸਿਖਲਾਈ ਪ੍ਰਾਪਤ ਟੀਮ 24 ਘੰਟੇ ਰਹੇਗੀ ਲੋਕਾਂ ਦੀ ਸੇਵਾ ਵਿਚ ਹਾਜ਼ਰ 
ਚੰਡੀਗੜ੍ਹ :
ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਦੇ ਮਾਮਲਿਆਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਨਾਗਰਿਕਾਂ ਨੂੰ ਸਾਈਬਰ ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ '1930' ਡਾਇਲ ਕਰਨ ਦੀ ਅਪੀਲ ਕੀਤੀ ਹੈ।

Punjab GovernmentPunjab Government

ਨੈਸ਼ਨਲ ਹੈਲਪਲਾਈਨ ਨੰਬਰ '1930' ਦੇ ਇਸ ਨਵੇਂ ਛੋਟੇ ਸੰਸਕਰਣ ਨੇ ਮੌਜੂਦਾ ਹੈਲਪਲਾਈਨ ਨੰਬਰ '155260' ਦੀ ਥਾਂ ਲੈ ਲਈ ਹੈ, ਜਿਸ ਨੂੰ ਸ਼ੁਰੂਆਤੀ ਤੌਰ 'ਤੇ ਗ੍ਰਹਿ ਮੰਤਰਾਲੇ (ਐਮਐਚਏ) ਵੱਲੋਂ ਪ੍ਰੋਜੈਕਟ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀਐਫਸੀਐਫਆਰਐਮਐਸ) ਤਹਿਤ ਸਾਈਬਰ ਵਿੱਤੀ ਧੋਖਾਧੜੀ ਦੇ ਸ਼ਿਕਾਰ ਨਾਗਰਿਕਾਂ ਦੇ ਵਿੱਤੀ ਨੁਕਸਾਨ ਨੂੰ ਰੋਕਣ ਲਈ ਸ਼ੁਰੂ ਕੀਤਾ ਗਿਆ ਸੀ।
ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਦੱਸਿਆ ਕਿ ਪਹਿਲਾਂ ਇਹ ਸਹੂਲਤ ਸਿਰਫ਼ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕ ਹੀ ਹਾਟਲਾਈਨ 'ਤੇ ਉਪਲਬਧ ਹੁੰਦੀ ਸੀ, ਜਿਸ ਨੂੰ ਹੁਣ ਅਪਗ੍ਰੇਡ ਕੀਤਾ ਗਿਆ ਹੈ ਅਤੇ ਸ਼ਿਕਾਇਤ ਦਰਜ ਕਰਦੇ ਸਮੇਂ ਲਾਈਨ ਵਿਅਸਤ ਰਹਿਣ ਦੀ ਸਮੱਸਿਆ ਦੇ ਹੱਲ ਲਈ ਇਹ ਸਹੂਲਤ ਹੁਣ ਦੋ ਹੌਟਲਾਈਨਾਂ 'ਤੇ 24 ਘੰਟੇ ਕੰਮ ਕਰ ਰਹੀ ਹੈ।

DGP VK BhavraDGP VK Bhavra

ਡੀਜੀਪੀ ਨੇ ਕਿਹਾ, “ਹੁਣ ਨਾਗਰਿਕ 1930 ਡਾਇਲ ਕਰਕੇ ਕਿਸੇ ਵੀ ਸਮੇਂ ਸਾਈਬਰ ਵਿੱਤੀ ਧੋਖਾਧੜੀ ਬਾਰੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਬਚਾਉਣ ਲਈ ਸਟੇਟ ਸਾਈਬਰ ਕ੍ਰਾਈਮ ਸੈੱਲ ਦੀ ਨਵੀਨਤਮ ਸਹੂਲਤਾਂ ਨਾਲ ਲੈਸ ਅਤੇ ਸਿਖਲਾਈ ਪ੍ਰਾਪਤ ਟੀਮ 24 ਘੰਟੇ ਕੰਮ ਕਰ ਰਹੀ ਹੈ।

ਏਡੀਜੀਪੀ ਸਾਈਬਰ ਕ੍ਰਾਈਮ ਜੀ. ਨਾਗੇਸ਼ਵਰ ਰਾਓ ਨੇ ਅੱਗੇ ਦੱਸਿਆ ਕਿ ਹੈਲਪਲਾਈਨ ਨੰਬਰ 1930 'ਤੇ ਕਾਲ ਕਰਦੇ ਸਮੇਂ, ਸ਼ਿਕਾਇਤਕਰਤਾ ਨੂੰ ਪੀੜਤ ਦੇ ਬੈਂਕ ਵੇਰਵਿਆਂ (ਖਾਤਾ ਨੰਬਰ, ਡੈਬਿਟ ਕਾਰਡ ਨੰਬਰ), ਸ਼ੱਕੀ ਲੈਣ-ਦੇਣ ਦੇ ਵੇਰਵੇ (ਟ੍ਰਾਂਜੈਕਸ਼ਨ ਆਈ.ਡੀ./ਰੈਫਰੈਂਸ ਨੰਬਰ ਜਾਂ ਬੈਂਕ ਸਟੇਟਮੈਂਟ), ਸ਼ੱਕੀ/ਦੋਸ਼ੀ ਦੇ ਵੇਰਵੇ (ਸ਼ੱਕੀ ਦਾ ਖਾਤਾ ਨੰਬਰ ਜਾਂ ਸ਼ੱਕੀ ਦਾ ਮੋਬਾਈਲ ਨੰਬਰ) ਅਤੇ ਧੋਖਾਧੜੀ ਕਰਨ ਵਾਲੇ ਦਾ ਮੋਬਾਈਲ ਨੰਬਰ ਸਮੇਤ ਹੋਰ ਜਾਣਕਾਰੀ ਦੇਣੀ ਹੋਵੇਗੀ।

Punjab PolicePunjab Police

ਉਨ੍ਹਾਂ ਕਿਹਾ ਕਿ ਇੱਕ ਵਾਰ ਇਸ ਹੈਲਪਲਾਈਨ ਨੰਬਰ ਰਾਹੀਂ ਸ਼ਿਕਾਇਤ ਦਰਜ ਕਰਾਉਣ ਤੋਂ ਬਾਅਦ, ਇੱਕ ਟਿਕਟ ਇਹ ਧਿਆਨ ਵਿੱਚ ਰੱਖਦਿਆਂ ਸਬੰਧਤ ਬੈਂਕਾਂ, ਵੈਲਟ, ਵਪਾਰੀਆਂ ਨੂੰ ਭੇਜ ਦਿੱਤੀ ਜਾਂਦੀ ਹੈ, ਕਿ ਇਹ ਪੀੜਤ ਦਾ ਬੈਂਕ ਹੈ ਜਾਂ ਉਹ ਬੈਂਕ ਜਾਂ ਵੈਲਟ ਹੈ ਜਿਸ ਵਿੱਚ ਧੋਖਾਧੜੀ ਦਾ ਪੈਸਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਜੇਕਰ ਧੋਖਾਧੜੀ ਵਾਲਾ ਪੈਸਾ ਅਜੇ ਵੀ ਉਪਲਬਧ ਹੈ ਤਾਂ ਬੈਂਕ ਇਸ ਨੂੰ ਰੋਕ ਦੇਵੇਗਾ ਅਤੇ ਧੋਖਾਧੜੀ ਕਰਨ ਵਾਲੇ ਨੂੰ ਪੈਸੇ ਕਢਵਾਉਣ ਦੀ ਆਗਿਆ ਨਹੀਂ ਦੇਵੇਗਾ।

ਜੇਕਰ ਧੋਖਾਧੜੀ ਵਾਲਾ ਪੈਸਾ ਕਿਸੇ ਹੋਰ ਬੈਂਕ ਵਿੱਚ ਚਲਾ ਗਿਆ ਹੈ ਤਾਂ ਟਿਕਟ ਅਗਲੇ ਬੈਂਕ ਵਿੱਚ ਭੇਜ ਦਿੱਤੀ ਜਾਵੇਗੀ ਜਿਸ ਵਿੱਚ ਪੈਸੇ ਚਲੇ ਗਏ ਹਨ। ਇਹ ਪ੍ਰਕਿਰਿਆ ਉਦੋਂ ਤੱਕ ਦੁਹਰਾਈ ਜਾਵੇਗੀ ਜਦੋਂ ਤੱਕ ਪੈਸੇ ਨੂੰ ਧੋਖੇਬਾਜ਼ਾਂ ਦੇ ਹੱਥਾਂ ਤੱਕ ਪਹੁੰਚਣ ਤੋਂ ਬਚਾਇਆ ਨਹੀਂ ਜਾਂਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement