
ਨੌਕਰ ਨੇ ਕੁਹਾੜੀ ਨਾਲ ਵਾਰ ਕਰਕੇ ਉਤਾਰਿਆ ਮੌਤ ਦੇ ਘਾਟ
ਚੰਡੀਗੜ੍ਹ : ਸੰਗਰੂਰ ਵਿੱਚ ਅੱਜ ਇੱਕ ਬਹੁਤ ਹੀ ਘਿਣਾਉਣੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਮਸ਼ਹੂਰ ਪੰਜਾਬੀ ਕਲਾਕਾਰ ਗੁਰਚੇਤ ਚਿੱਤਰਕਾਰ ਦੇ ਸਹੁਰਾ 84 ਸਾਲਾ ਛੱਜਾ ਸਿੰਘ ਦਾ ਸੰਗਰੂਰ ਦੇ ਪ੍ਰੀਤ ਨਗਰ ਇਲਾਕੇ ਵਿੱਚ ਕਤਲ ਕਰ ਦਿਤਾ ਗਿਆ ਹੈ।
Gurchet Chitarkar
ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਛੱਜਾ ਸਿੰਘ ਨੂੰ ਉਨ੍ਹਾਂ ਦੇ ਨੌਕਰ ਨੇ ਹੀ ਕੁਹਾੜੀ ਮਾਰ ਕੇ ਮੌਤ ਦੇ ਘਾਟ ਉਤਾਰਿਆ ਹੈ। ਕਤਲ ਕਰਨ ਤੋਂ ਬਾਅਦ ਨੌਕਰ ਮੌਕੇ ਤੋਂ ਫਰਾਰ ਹੋ ਗਿਆ ਹੈ ਜਿਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਛੱਜਾ ਸਿੰਘ ਆਪਣੇ ਦੋ ਨੌਕਰਾਂ ਨਾਲ ਘਰ ਵਿਚ ਰਹਿੰਦੇ ਸਨ।
murder
ਇਸ ਮੌਕੇ ਤਫਤੀਸ਼ੀ ਅਫਸਰ ਥਾਣਾ ਮੁਖੀ ਜਗਸੀਰ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਛੱਜਾ ਸਿੰਘ ਨੇ ਅਮਰਜੀਤ ਕੌਰ ਨਾਂ ਦੀ ਔਰਤ ਨੂੰ ਆਪਣੇ ਘਰ ਕੰਮ ਕਰਵਾਉਣ ਲਈ ਰੱਖਿਆ ਹੋਇਆ ਸੀ ਅਤੇ ਉਸ ਦਾ ਨੌਕਰ ਸਿਕੰਦਰ ਸਿੰਘ ਉਸ ਔਰਤ 'ਤੇ ਬੁਰੀ ਨਜ਼ਰ ਰੱਖਦਾ ਸੀ। ਜਿਸ ਨੂੰ ਛੱਜਾ ਸਿੰਘ ਰੋਕਦਾ ਰਹਿੰਦਾ ਸੀ।
Death
ਇਸ ਕਾਰਨ ਹੀ ਨੌਕਰ ਸਿਕੰਦਰ ਸਿੰਘ ਛੱਜਾ ਸਿੰਘ ਨਾਲ ਖਾਰ ਖਾਂਦਾ ਸੀ ਅਤੇ ਬੀਤੀ ਰਾਤ ਕੰਧ ਟੱਪ ਕੇ ਘਰ 'ਚ ਦਾਖਲ ਹੋਇਆ ਜਿਥੇ ਛੱਜਾ ਸਿੰਘ ਦੇ ਸਿਰ 'ਤੇ ਕੁਹਾੜੀ ਨਾਲ ਵਾਰ ਕੀਤਾ ਜਿਸ ਕਾਰਨ ਛੱਜਾ ਸਿੰਘ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।