ਪੰਜਾਬ ਪੁਲਿਸ ਦਾ ਘੇਰਾ ਬੰਦੀ ਅਤੇ ਤਲਾਸ਼ੀ ਅਭਿਆਨ: 250 ਟੀਮਾਂ ਨੇ 866 ਕਾਲੋਨੀਆਂ ਦੀ ਘੇਰਾਬੰਦੀ ਕੀਤੀ ਅਤੇ 5869 ਘਰਾਂ ਦੀ ਕੀਤੀ ਤਲਾਸ਼ੀ
Published : Apr 6, 2023, 8:09 pm IST
Updated : Apr 6, 2023, 8:09 pm IST
SHARE ARTICLE
Punjab Police Search Operation
Punjab Police Search Operation

ਪੁਲਿਸ ਟੀਮਾਂ ਵੱਲੋਂ ਕਿਰਾਏ ਦੀਆਂ ਰਿਹਾਇਸ਼ਾਂ ‘ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਸ਼ਨਾਖ਼ਤ ਸਬੰਧੀ ਵੀ ਕੀਤੀ ਗਈ ਪੁੱਛਗਿੱਛ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਸੂਬੇ ਭਰ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਬਾਹਰਵਾਰ ਸਥਾਪਿਤ ਕਾਲੋਨੀਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀਏਐਸਓ) ਚਲਾਇਆ । ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਅਮਲ ਵਿੱਚ ਲਿਆਂਦੀ ਗਈ। ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਸੀਪੀਜ/ਐਸਐਸਪੀਜ ਨੂੰ ਪੁਲਿਸ ਫੋਰਸ ਦੀ ਭਾਰੀ ਤੈਨਾਤੀ ਦੇ ਵਿਚਕਾਰ ਇਸ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਯੋਜਨਾ ਬਣਾਕੇ ਨੇਪਰੇ ਚੜਾਉਣ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ: ਖਾਲਸਾ ਸਾਜਨਾ ਦਿਵਸ ਮੌਕੇ 1052 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ 

ਇਸ ਸਬੰਧੀ ਜਾਣਕਾਰੀ ਸਾਂਝੀ  ਕਰਦੇ ਹੋਏ, ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਖੇਤਰ  ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਸੀ  ਤਾਂ ਜੋ ਸਮਾਜ ਵਿਚੋਂ ਗ਼ੈਰ-ਸਮਾਜੀ ਤੱਤਾਂ ਦੇ ਖੌਫ  ਨੂੰ ਘਟਾਇਆ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ ਵੱਲੋਂ ਲਾਗੂ ਕੀਤਾ ਜਾਣ ਵਾਲਾ ਪੈਨਸ਼ਨ ਮਾਡਲ ਹੋਰਨਾਂ ਸੂਬਿਆਂ ਲਈ ਮਿਸਾਲ ਕਾਇਮ ਕਰੇਗਾ: ਚੀਮਾ

ਉਹਨਾਂ ਦੱਸਿਆ ਕਿ ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 2500 ਪੁਲਿਸ ਮੁਲਾਜਮਾਂ ਦੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ। ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈਣ ਤੋਂ ਇਲਾਵਾ ਕਿਰਾਏ ਦੀ ਰਿਹਾਇਸ ‘ਤੇ ਰਹਿ ਰਹੇ ਕਿਰਾਏਦਾਰਾਂ ਦੀ ਤਫ਼ਤੀਸ਼ (ਵੈਰੀਫਿਕੇਸ਼ਨ) ਬਾਰੇ ਵੀ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ: ਪੀ.ਐਸ.ਪੀ.ਸੀ.ਐਲ. ਖੇਤਾਂ ਵਿੱਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ: ਈ.ਟੀ.ਓ

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਅਪਰੇਸ਼ਨ ਦੌਰਾਨ 5869 ਘਰਾਂ ਦੀ ਚੈਕਿੰਗ ਕਰਨ ਲਈ 866 ਤੋਂ ਵੱਧ ਕਲੋਨੀਆਂ ਨੂੰ ਘੇਰਾ ਪਾਇਆ ਅਤੇ 322 ਸ਼ੱਕੀ ਵਿਅਕਤੀਆਂ ਨੂੰ ਕਾਬੂ  ਕੀਤਾ ਤੇ ਜਿਨਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਚਾਰ ਐਫਆਈਆਰਜ਼  ਦਰਜ ਕੀਤੀਆਂ ਹਨ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ, 66.5 ਗ੍ਰਾਮ ਹੈਰੋਇਨ ਅਤੇ 11 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਵਿੱਚ ਵੀ ਸਹਾਈ ਹੁੰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement