ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
Published : Apr 6, 2023, 7:10 pm IST
Updated : Apr 6, 2023, 7:10 pm IST
SHARE ARTICLE
photo
photo

ਉਨ੍ਹਾਂ ਨਾਲ ਹੀ ਲਿਖਿਆ ਕਿ ਤੁਸੀਂ ਮੈਨੂੰ ਜੇਲ੍ਹ ਭੇਜ ਸਕਦੇ ਹੋ, ਮੈਨੂੰ ਡਰਾ-ਧਮਕਾ ਸਕਦੇ ਹੋ....

 

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਸਨ। ਅੱਜ ਪਹਿਲੀ ਵਾਰ ਉਨ੍ਹਾਂ ਨੇ ਦਿੱਲੀ ਪਹੁੰਚ ਕੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। 

ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਹੈ। ਤਸਵੀਰ ਦੇ ਨਾਲ ਹੀ ਸਿੱਧੂ ਨੇ ਲਿਖਿਆ ਕਿ ‘ਅੱਜ ਨਵੀਂ ਦਿੱਲੀ ’ਚ ਮੇਰੇ ਮੈਂਟੋਰ ਰਾਹੁਲ ਜੀ ਅਤੇ ਦੋਸਤ, ਫਿਲਾਸਫਰ, ਗਾਈਡ ਪ੍ਰਿਯੰਕਾ ਜੀ ਨੂੰ ਮਿਲਿਆਂ। ਉਨ੍ਹਾਂ ਨਾਲ ਹੀ ਲਿਖਿਆ ਕਿ ਤੁਸੀਂ ਮੈਨੂੰ ਜੇਲ੍ਹ ਭੇਜ ਸਕਦੇ ਹੋ, ਮੈਨੂੰ ਡਰਾ-ਧਮਕਾ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤੇ ਬਲੌਕ ਕਰ ਸਕਦੇ ਹੋ ਪਰ ਪੰਜਾਬ ਅਤੇ ਮੇਰੇ ਲੀਡਰਾਂ ਲਈ ਮੇਰੀ ਵਚਨਬੱਧਤਾ ਨਾ ਤਾਂ ਝੁਕੇਗੀ ਅਤੇ ਨਾ ਹੀ ਇਕ ਇੰਚ ਪਿੱਛੇ ਹਟੇਗੀ!!’’

ਦੱਸਣਯੋਗ ਹੈ ਕਿ  ਪਟਿਆਲਾ ’ਚ ਵਾਪਰੇ ਰੋਡਰੇਜ ਕੇਸ ’ਚ 10 ਮਹੀਨੇ 11 ਦਿਨ ਯਾਨੀ ਕਿ 317 ਦਿਨ ਦੀ ਸਜ਼ਾ ਕੱਟਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਬਾਹਰ ਆਏ ਸਨ। ਸਿੱਧੂ ਦੇ ਬਾਹਰ ਆਉਣ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ।
 

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement