ਕਿਹਾ: ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਾਂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਕੋਰੋਨਾ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ 'ਚ ਹੈ। ਉਹਨਾਂ ਨੇ ਟਵੀਟ ਵਿਚ ਲਿਖਿਆ, “ਪੰਜਾਬ ਵਿਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ। ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ”।
ਇਹ ਵੀ ਪੜ੍ਹੋ: ਖਾਲਸਾ ਸਾਜਨਾ ਦਿਵਸ ਮੌਕੇ 1052 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ
ਸੀਐਮ ਨੇ ਅੱਗੇ ਲਿਖਿਆ, “ਹਸਪਤਾਲਾਂ ਵਿਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ, ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ। ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਾਂ। ਮੈਂ ਲਗਾਤਾਰ ਸਿਹਤ ਮੰਤਰਾਲੇ ਨਾਲ ਸੰਪਰਕ ਵਿੱਚ ਹਾਂ। ਖੁਸ਼ ਰਹੋ..ਤੰਦਰੁਸਤ ਰਹੋ”।