ਡਾ.ਬਲਜੀਤ ਕੌਰ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਦਾਖਲਿਆਂ ਸਬੰਧੀ ਜਾਗਰੂਕ ਕਰਨ ਦੇ ਹੁਕਮ
Published : Apr 6, 2023, 3:11 pm IST
Updated : Apr 6, 2023, 3:11 pm IST
SHARE ARTICLE
photo
photo

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਦੇ ਤਿੰਨ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਦਾਖਲ ਕਰਵਾਉਣ ਲਈ  ਬੱਚਿਆਂ ਦੇ ਮਾਪਿਆਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਮੁੱਚੇ ਵਿਕਾਸ ਲਈ  ਵਚਨਬੱਧ ਹੈ। ਇਸੇ ਨੀਤੀ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆ ਦੀਆਂ ਬੁਨਿਆਂਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ  ਕਿਹਾ ਕਿ ਆਂਗਣਵਾੜੀ ਕੇਂਦਰਾਂ  ਵਿਖੇ ਬੱਚਿਆਂ ਨੂੰ ਪੂਰਕ ਪੋਸ਼ਕ ਆਹਾਰ, ਮੁੱਢਲੀ ਸਿੱਖਿਆ ਦੇਣ ਤੋਂ ਇਲਾਵਾ ਟੀਕਾਕਰਨ, ਸਿਹਤ ਦੀ ਜਾਂਚ ਪੜਤਾਲ ਅਤੇ ਨਿਊਟਰੀਸ਼ੀਅਨ ਸਬੰਧੀ ਬੱਚਿਆ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ  ਦੱਸਿਆਂ ਕਿ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਖਿਡੌਣਿਆਂ ਨਾਲ ਵੱਖ ਵੱਖ ਪ੍ਰਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ।

 ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹੋਰ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਜਿਸ ਤੋਂ ਪ੍ਰੇਰਿਤ ਹੋ ਕੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੀ ਗਿਣਤੀ 'ਚ ਵਾਧਾ ਹੋ ਸਕੇ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement