
ਫਿਲਹਾਲ ਨਹੀਂ ਮੁਹੱਈਆ ਕਰਵਾਇਆ ਜਾਇਦਾਦ ਸਬੰਧੀ ਰਿਕਾਰਡ
ਲੁਧਿਆਣਾ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਤੀਜੀ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਬਿਊਰੋ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਜੀਲੈਂਸ ਨੇ ਕੁਲਦੀਪ ਵੈਦ ਨੂੰ ਅੱਜ ਪੇਸ਼ ਹੋਣ ਲਈ ਬੁਲਾਇਆ ਸੀ।
ਇਹ ਵੀ ਪੜ੍ਹੋ: ਖੇਤਾਂ ’ਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ PSPCL
ਇਸ ਦੌਰਾਨ ਉਹਨਾਂ ਕੋਲੋਂ ਜਾਇਦਾਦ ਸਬੰਧੀ ਰਿਕਾਰਡ ਮੰਗਿਆ ਗਿਆ ਸੀ, ਜੋ ਕਿ ਉਹ ਮੁਹੱਈਆ ਨਹੀਂ ਕਰਵਾ ਰਹੇ। ਵਿਜੀਲੈਂਸ ਵਿਭਾਗ ਨੇ ਹੁਣ ਕੁਲਦੀਪ ਵੈਦ ਨੂੰ ਇਕ ਹਫ਼ਤੇ ਬਾਅਦ 17 ਅਪ੍ਰੈਲ ਨੂੰ ਮੁੜ ਬੁਲਾਇਆ ਹੈ। ਵਿਭਾਗ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਨੇ ਲੋੜੀਂਦਾ ਰਿਕਾਰਡ ਮੁਹੱਈਆ ਨਾ ਕਰਵਾਇਆ ਤਾਂ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।