
ਮ੍ਰਿਤਕ ਔਰਤ ਦੀ ਪਛਾਣ ਨਵਜੋਤ ਕੋਰ ਜੋਤੀ ਵਜੋਂ ਹੋਈ ਹੈ। ਮ੍ਰਿਤਕਾ ਦੋ ਬੱਚਿਆਂ ਦੀ ਮਾਂ ਸੀ।
ਹੁਸ਼ਿਆਰਪੁਰ : ਪਿੰਡ ਬੋਦਲ ਕੋਟਲੀ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਦੋ ਨੌਜਵਾਨਾਂ ਨੇ ਪਿੰਡ ਚ ਕਰੀਬ 30 ਸਾਲਾ ਵਿਆਹੁਤਾ ਔਰਤ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਪੇਟੀ ਵਿਚ ਛੁਪਾ ਕੇ ਰੱਖ ਦਿੱਤਾ।
ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਟੀਮ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਮ੍ਰਿਤਕ ਔਰਤ ਦੀ ਪਛਾਣ ਨਵਜੋਤ ਕੋਰ ਜੋਤੀ ਵਜੋਂ ਹੋਈ ਹੈ। ਮ੍ਰਿਤਕਾ ਦੋ ਬੱਚਿਆਂ ਦੀ ਮਾਂ ਸੀ।
ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕਾ ਨਵਜੋਤ ਕੌਰ ਪਤਨੀ ਨੀਟਾ ਵਾਸੀ ਪਿੰਡ ਡੱਬਰ ਨਾਲ ਵਿਆਹੀ ਹੋਈ ਸੀ। ਉਹ ਅਕਸਰ ਪਿੰਡ ਵਿਚ ਆਪਣੇ ਪਿਤਾ ਨੂੰ ਮਿਲਣ ਆਉਂਦੀ ਰਹਿੰਦੀ ਸੀ।
ਅੱਜ ਸਵੇਰੇ ਜਦੋਂ ਉਹ ਪਿੰਡ ਆਈ ਤਾਂ ਗੁਆਂਢ ਦੇ ਹੀ ਦੋ ਨੌਜਵਾਨਾਂ ਨੇ ਉਸ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਪੇਟੀ ਵਿਚ ਲੁਕੋ ਦਿੱਤਾ। ਕਤਲ ਕਰ ਕੇ ਮੋਬਾਇਲ ਫੋਨ ਲੈ ਕੇ ਫਰਾਰ ਹੋ ਗਏ।
ਇਸ ਸੰਬੰਧੀ ਥਾਣਾ ਡੀਐੱਸਪੀ ਟਾਂਡਾ ਕੁਲਵੰਤ ਸਿੰਘ ਤੇ ਥਾਣਾ ਮੁਖੀ ਟਾਂਡਾ ਮਲਕੀਅਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ। ਮ੍ਰਿਤਕ ਔਰਤ ਦੇ ਕਤਲ ਦੇ ਕਾਰਨਾਂ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।