
ਪਿਛਲੇ 4 ਸਾਲਾਂ ਦੇ ਮੁਕਾਬਲੇ ਯਾਤਰੀਆਂ ਦੀ ਗਿਣਤੀ 'ਚ ਹੋਇਆ 40 ਫੀਸਦੀ ਵਾਧਾ
ਚੰਡੀਗੜ੍ਹ: ਅੱਜ ਦੇ ਸਮੇਂ ਜਿੰਨੇ ਭਾਰਤੀ ਬਾਹਰਲੇ ਮੁਲਕਾਂ ਵਿਚ ਜਾ ਰਹੇ ਹਨ ਉਨ੍ਹੇ ਕਿਸੇ ਵੀ ਮੁਲਕ ਦੇ ਨਾਗਰਿਕ ਬਾਹਰ ਨਹੀਂ ਜਾਂਦੇ ਹੋਣੇ। ਦਿੱਲੀ ਹਵਾਈ ਅੱਡੇ 'ਤੇ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਆਉਂਦੇ ਹਨ ਤੇ ਬਾਹਰਲੇ ਦੇਸ਼ਾਂ ਦੇ ਜਹਾਜ਼ਾਂ ਵਿਚ ਬੈਠ ਕੇ ਬਾਹਰ ਜਾਂਦੇ ਹਨ। ਦਿੱਲੀ ਹਵਾਈ ਅੱਡੇ 'ਤੇ ਹੀ ਜ਼ਿਆਦਾ ਭੀੜ ਨਹੀਂ ਹੁੰਦੀ ਸਗੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੀ ਲੋਕਾਂ ਦਾ ਵੱਡਾ ਇਕੱਠ ਹੁੰਦਾ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਭਾਰਤੀ ਮੂਲ ਦੇ ਸਾਬਕਾ ਸਰਕਾਰੀ ਕਰਮਚਾਰੀ ਨੂੰ 10 ਸਾਲ ਦੀ ਸਜ਼ਾ, ਪੜ੍ਹੋ ਪੂਰੀ ਖਬਰ
ਚੰਡੀਗੜ੍ਹ ਹਵਾਈ ਅੱਡੇ 'ਤੇ 2022-23 ਦੌਰਾਨ ਸਭ ਤੋਂ ਵੱਧ ਯਾਤਰੀਆਂ ਦੀ ਗਿਣਤੀ ਦਰਜ ਹੋਈ ਹੈ। ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੀ. ਈ. ਓ. ਰਾਕੇਸ਼ ਆਰ . ਸਹਾਏ ਨੇ ਦੱਸਿਆ ਕਿ ਪਿਛਲੇ 4 ਸਾਲਾਂ ਦੇ ਮੁਕਾਬਲੇ ਯਾਤਰੀਆਂ ਦੀ ਗਿਣਤੀ ਵਿਚ 40 ਫੀਸਦੀ ਵਾਧਾ ਹੋਇਆ ਹੈ। ਇੰਨਾ ਹੀ ਨਹੀਂ, 2022-23 'ਚ ਉਡਾਣਾਂ ਦੀ ਗਿਣਤੀ ਵੀ ਵਧੀ ਹੈ।
ਇਹ ਵੀ ਪੜ੍ਹੋ: ਮਾਣ ਵਾਲੀ ਗੱਲ: IPL 'ਚ ਪੰਜਾਬੀ ਭਾਸ਼ਾ ਵਿੱਚ ਕੁਮੈਂਟਰੀ ਕਰ ਸੁਨੀਲ ਤਨੇਜਾ ਨੇ ਜਿੱਤਿਆ ਲੋਕਾਂ ਦਾ ਦਿਲ
ਉਨ੍ਹਾਂ ਕਿਹਾ ਕਿ ਅਥਾਰਟੀ 2023 24 ਵਿਚ ਯਾਤਰੀਆਂ ਦੀ ਗਿਣਤੀ ਹੋਰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਲਈ ਅਥਾਰਟੀ ਨੇ ਕੁਝ ਨਵੇਂ ਸੂਬਿਆਂ ਲਈ ਉਡਾਣਾਂ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਇਸ ਦੇ ਨਾਲ ਹੀ ਸਰਦੀਆਂ ਦੇ ਸ਼ਡਿਊਲ ਵਿਚ 1 ਅੰਤਰਰਾਸ਼ਟਰੀ ਉਡਾਨ ਵੀ ਸ਼ੁਰੂ ਹੋ ਸਕਦੀ ਹੈ। ਅਧਿਕਾਰੀ ਨੇ ਕਿਹਾ ਕਿ 2022-23 ਵਿਚ ਮਾਰਚ ਅਤੇ ਮਈ ਦੇ ਮਹੀਨਿਆਂ ਵਿਚ ਸਭ ਤੋਂ ਵੱਧ ਯਾਤਰੀਆਂ ਨੇ ਯਾਤਰਾ ਕੀਤੀ ਹੈ।
ਸਾਲ ਯਾਤਰੀ
2018-19 2130270
2019-20 2447320
2020-21 1383940
2021-22 2184161
2022-23 3650266