ਪੀ.ਐਸ.ਪੀ.ਸੀ.ਐਲ. ਖੇਤਾਂ ਵਿੱਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ: ਈ.ਟੀ.ਓ
Published : Apr 6, 2023, 7:33 pm IST
Updated : Apr 6, 2023, 7:33 pm IST
SHARE ARTICLE
photo
photo

ਰੋਕਥਾਮ ਉਪਾਵਾਂ ਸਬੰਧੀ ਐਡਵਾਈਜ਼ਰੀ ਕੀਤੀ ਜਾਰੀ

 

 

ਚੰਡੀਗੜ੍ਹ, 6 ਅਪਰੈਲ 2023 - ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫਤਰ ਨੂੰ ਸੂਚਿਤ ਕਰਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨਾਂ ਖਪਤਕਾਰਾਂ ਨੂੰ ਇਹ ਵੀ ਦੱਸਿਆ ਕਿ ਉਹ ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ‘ਤੇ 24 ਘੰਟੇ ਕਾਰਜਸੀਲ ਹੈਲਪਲਾਈਨ ਨੰਬਰਾਂ ‘ਤੇ ਦਰਜ ਕਰਵਾ ਸਕਦੇ ਹਨ।  ਉਨਾਂ ਕਿਹਾ ਕਿ ਖਪਤਕਾਰ ਵਟਸਐਪ ਨੰਬਰ 96461-06835 ‘ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇਕ ਮਰਲੇ ਰਕਬੇ ਦੀ ਕਣਕ ਦੀ ਕਟਾਈ ਪਹਿਲਾਂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਦਸ ਮੀਟਰ ਦਾ ਘੇਰਾ ਗਿੱਲਾ ਰੱਖਿਆ ਜਾਵੇ ਤਾਂ ਜੋ ਜੇਕਰ ਕੋਈ ਸਪਾਰਕਿੰਗ ਵਰਗੀ ਘਟਨਾ ਵਾਪਰਦੀ ਹੈ ਤਾਂ ਇਸ ਘਟਨਾ ਨੂੰ ਆਸਾਨੀ ਨਾਲ ਅਤੇ ਖ਼ੁਦ-ਬ-ਖੁਦ ਰੋਕਿਆ ਜਾ ਸਕੇ।

SHARE ARTICLE

ਏਜੰਸੀ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement