ਖ਼ਬਰਾਂ |

ਤਾਜ਼ਾ |

Lok Sabha Elections: ਭਗਵੰਤ ਮਾਨ ਅੱਜ ਮੋਗਾ ਤੋਂ ਸ਼ੁਰੂ ਕਰਨਗੇ ਵਲੰਟੀਅਰ ਮਿਲਣੀਆਂ; ਜਿੱਤ ਲਈ ਭਰਨਗੇ ਜੋਸ਼
Published : Apr 6, 2024, 8:49 am IST
Updated : Apr 6, 2024, 8:49 am IST
SHARE ARTICLE
Bhagwant Mann will start meeting volunteers from Moga today
Bhagwant Mann will start meeting volunteers from Moga today

ਮੋਗਾ ਵਿਚ ਮਾਲਵੇ ਨਾਲ ਸਬੰਧਤ ਵਲੰਟੀਅਰ ਹਿੱਸਾ ਲੈਣਗੇ, ਜਦਕਿ ਜਲੰਧਰ ਵਿਚ ਦੁਆਬਾ ਖੇਤਰ ਦੇ ਆਗੂਆਂ ਦੀ ਮੀਟਿੰਗ ਰੱਖੀ ਗਈ ਹੈ।

Lok Sabha Elections: ਲੋਕ ਸਭਾ ਚੋਣਾਂ ਵਿਚ ਸਾਰੀਆਂ 13 ਸੀਟਾਂ ’ਤੇ ਜਿੱਤ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਤੇ ਆਪ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ 6 ਅਪ੍ਰੈਲ ਤੋਂ ਖ਼ੁਦ ਮੈਦਾਨ ਵਿਚ ਨਿਕਲ ਰਹੇ ਹਨ।  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਪਣੀ ਜਿੱਤ ਦੇ ਦੋ ਸਾਲ ਬਾਅਦ ਇਕ ਵਾਰ ਫਿਰ ਅਪਣੇ ਹੀ ਸੂਬੇ ਦੇ ਵਲੰਟੀਅਰਾਂ ਵਿਚ ਪਹੁੰਚ ਰਹੇ ਹਨ। ਆਗੂਆਂ ਨਾਲ ਮੀਟਿੰਗਾਂ ਤੋਂ ਬਾਅਦ ਹੁਣ ਪਾਰਟੀ ਵਲੰਟੀਅਰਾਂ ਨੂੰ ਵੀ ਮੁਹਿੰਮ ’ਚ ਸ਼ਾਮਲ ਕਰਨਗੇ।

ਇਹ ਸਿਲਸਿਲਾ ਸਨਿਚਰਵਾਰ ਤੋਂ ਸ਼ੁਰੂ ਹੋਵੇਗਾ। ਇਸ ਮਹੀਨੇ ਮੁੱਖ ਮੰਤਰੀ ਗੁਆਂਢੀ ਸੂਬੇ ਹਰਿਆਣਾ ਸਮੇਤ ਕਈ ਸੂਬਿਆਂ ਦਾ ਦੌਰਾ ਵੀ ਕਰਨਗੇ। 6 ਅਪ੍ਰੈਲ ਨੂੰ ਦੁਪਹਿਰ 12 ਵਜੇ ਮੋਗਾ ਅਤੇ 3 ਵਜੇ ਜਲੰਧਰ ਵਿਖੇ ਵਲੰਟੀਅਰ ਮਿਲਣੀ ਕੀਤੀ ਜਾ ਰਹੀ ਹੈ। ਮੋਗਾ ਵਿਚ ਮਾਲਵੇ ਨਾਲ ਸਬੰਧਤ ਵਲੰਟੀਅਰ ਹਿੱਸਾ ਲੈਣਗੇ, ਜਦਕਿ ਜਲੰਧਰ ਵਿਚ ਦੁਆਬਾ ਖੇਤਰ ਦੇ ਆਗੂਆਂ ਦੀ ਮੀਟਿੰਗ ਰੱਖੀ ਗਈ ਹੈ। ਇਸ ਵਿਚ ਪਿੰਡ ਪੱਧਰ ਦੇ ਆਗੂ ਸ਼ਾਮਲ ਹੋਣਗੇ। ਇਨ੍ਹਾਂ ਪ੍ਰੋਗਰਾਮਾਂ ’ਚ ਮੁੱਖ ਮੰਤਰੀ ਖੁਦ ਸ਼ਿਰਕਤ ਕਰਨਗੇ। ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੀ ਪੰਜਾਬ ਦੌਰੇ ’ਤੇ ਹਨ।

(For more Punjabi news apart from Bhagwant Mann will start meeting volunteers from Moga today, stay tuned to Rozana Spokesman)

 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement