Punjab News: ਸਮਰਾਲਾ ਨੇੜੇ ਦੇਰ ਰਾਤ ਵਾਪਰਿਆ ਭਿਆਨਕ ਹਾਦਸਾ; ਜ਼ਿੰਦਾ ਸੜੇ ACP ਅਤੇ ਗੰਨਮੈਨ
Published : Apr 6, 2024, 8:43 am IST
Updated : Apr 6, 2024, 11:51 am IST
SHARE ARTICLE
Death of ACP and Gunman in an accident
Death of ACP and Gunman in an accident

ACP ਸੰਦੀਪ ਸਿੰਘ ਅਤੇ ਪਰਮਜੋਤ ਸਿੰਘ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ

Punjab News: ਸਮਰਾਲਾ ਨੇੜੇ ਦੇਰ ਰਾਤ ਵਾਪਰੇ ਭਿਆਨਕ ਹਾਦਸੇ ਵਿਚ ਏਸੀਪੀ ਅਤੇ ਉਸ ਦੇ ਗੰਨਮੈਨ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਡਰਾਈਵਰ ਗੰਭੀਰ ਜ਼ਖ਼ਮੀ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰਾਤ 1 ਵਜੇ ਸਮਰਾਲਾ ਨੇੜੇ ਪੈਂਦੇ ਪਿੰਡ ਦਿਆਲਪੁਰਾ ਕੋਲ ਬਣੇ ਫਲਾਈਓਵਰ ’ਤੇ ਇਹ ਦਰਦਨਾਕ ਹਾਦਸਾ ਵਾਪਰਿਆ ਹੈ।

ਇਸ ਵਿਚ ਲੁਧਿਆਣਾ ਪੂਰਬੀ ਦੇ ਏਸੀਪੀ ਸੰਦੀਪ ਸਿੰਘ ਅਤੇ ਉਨ੍ਹਾਂ ਦੇ ਗਨਮੈਨ ਪਰਮਜੋਤ ਸਿੰਘ ਦੀ ਮੌਤ ਹੋ ਗਈ। ਇਸ ਦੌਰਾਨ ਡਰਾਈਵਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਰੈਫਰ ਕਰ ਦਿਤਾ ਗਿਆ ਹੈ।

ਦਸਿਆ ਜਾ ਰਿਹਾ ਹੈ ਕਿ ਫਾਰਚੂਨਰ ਗੱਡੀ ਵਿਚ ਸਵਾਰ ਹੋ ਕੇ ਲੁਧਿਆਣਾ ਪੂਰਬੀ ਦੇ ਏਸੀਪੀ ਸੰਦੀਪ ਸਿੰਘ ਅਪਣੇ ਗਨਮੈਨ ਅਤੇ ਡਰਾਈਵਰ ਨਾਲ ਚੰਡੀਗੜ੍ਹ ਤੋਂ ਆ ਰਹੇ ਸਨ। ਸਮਰਾਲਾ ਕੋਲ ਦਿਆਲਪੁਰਾ ਪਿੰਡ ਨੇੜੇ ਬਣੇ ਫਲਾਈਓਵਰ ‘ਤੇ ਇਕ ਓਵਰਟੇਕ ਕਰ ਰਹੀ ਸਕੋਰਪੀਓ ਗੱਡੀ ਨਾਲ ਭਿਆਨਕ ਟੱਕਰ ਹੋ ਗਈ । ਟੱਕਰ ਇਨੀ ਭਿਆਨਕ ਸੀ ਕਿ ਫਾਰਚੂਨਰ ਗੱਡੀ ਨੂੰ ਮੌਕੇ ’ਤੇ ਅੱਗ ਲੱਗ ਗਈ ਅਤੇ ਮਿੰਟਾਂ ਵਿਚ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

ਕੌਣ ਸਨ ਏਸੀਪੀ ਸੰਦੀਪ ਸਿੰਘ

ਸੰਦੀਪ ਸਿੰਘ ਲੁਧਿਆਣਾ ਤੋਂ ਪਹਿਲਾਂ ਸੰਗਰੂਰ ਵਿਚ ਤਾਇਨਾਤ ਸਨ। ਸੰਦੀਪ 2016 ਬੈਚ ਦੇ ਪੀਪੀਐਸ ਅਫ਼ਸਰ ਸਨ। 4 ਅਪ੍ਰੈਲ ਨੂੰ ਹੀ ਉਨ੍ਹਾਂ ਨੇ ਅਪਣਾ ਜਨਮ ਦਿਨ ਮਨਾਇਆ ਸੀ। ਉਨਾਂ ਦਾ ਢਾਈ ਸਾਲ ਦਾ ਪੁੱਤ ਹੈ, ਉਹ ਮੁਹਾਲੀ ਦੇ ਰਹਿਣ ਵਾਲੇ ਸਨ। ਸੰਦੀਪ ਸਿੰਘ ਪੀਪੀਐਸਸੀ ਜ਼ਰੀਏ ਡੀਐਸਪੀ ਭਰਤੀ ਹੋਏ ਸਨ, ਉਨ੍ਹਾਂ ਦੀ ਪਹਿਲੀ ਪੋਸਟਿੰਗ 2019 ਵਿਚ ਬਤੌਰ ਐਸਐਸਪੀ ਟ੍ਰੈਫਿਕ ਲੁਧਿਆਣਾ ਵਿਖੇ ਹੋਈ ਸੀ। ਇਸ ਤੋਂ ਪਹਿਲਾਂ ਉਹ ਫਤਹਿਗੜ੍ਹ ਸਾਹਿਬ ਅਤੇ ਅਮਲੋਹ ਵਿਚ ਬਤੌਰ ਐਸਐਚਓ ਰਹੇ ਸਨ। ਫਿਲਹਾਲ ਪੁਲਿਸ ਨੇ ਆਈਪੀਸੀ ਦੀ ਧਾਰਾ 279/337/304A/427  ਤਹਿਤ ਪੁਲਿਸ ਸਟੇਸ਼ਨ ਸਮਰਾਲਾ ਵਿਚ ਮਾਮਲਾ ਦਰਜ ਕੀਤਾ ਹੈ।

ਸਿਵਲ ਹਸਪਤਾਲ ਸਮਰਾਲਾ ਵਿਚ ਤਾਇਨਾਤ ਡਾਕਟਰ ਮਨਪ੍ਰੀਤ ਕੌਰ ਨੇ ਦਸਿਆ ਕਿ ਦੇਰ ਰਾਤ ਤਿੰਨ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਏਸੀਪੀ ਸੰਦੀਪ ਸਿੰਘ ਅਤੇ ਉਨ੍ਹਾਂ ਦੇ ਗੰਨਮੈਨ ਪਰਮਜੋਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਡਰਾਈਵਰ ਗੁਰਪ੍ਰੀਤ ਸਿੰਘ ਨੂੰ ਤੁਰੰਤ ਲੁਧਿਆਣਾ ਰੈਫਰ ਕਰ ਦਿਤਾ ਗਿਆ।

(For more Punjabi news apart from Death of ACP and Gunman in an accident, stay tuned to Rozana Spokesman)

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement