
ਪੁਲਿਸ ਨੇ 4 ਵਿਅਕਤੀਆਂ ਨੂੰ 2 ਹਥਿਆਰਾਂ ਅਤੇ 1 ਵਾਹਨ ਸਮੇਤ ਕੀਤਾ ਗ੍ਰਿਫ਼ਤਾਰ
Mansa News : ਮਾਨਸਾ ਵਿੱਚ ਬੀਤੇ ਦਿਨ ਦੋ ਮੈਡੀਕਲ ਸਟੋਰਾਂ ’ਤੇ ਗੋਲੀਆਂ ਚਲਾਉਣ ਵਾਲਿਆਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ , ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪੁਲਿਸ ਨੇ ਇਸ ਘਟਨਾ ਵਿੱਚ ਸ਼ਾਮਲ 4 ਵਿਅਕਤੀਆਂ ਨੂੰ 2 ਹਥਿਆਰਾਂ ਅਤੇ 1 ਵਾਹਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਕੱਲ੍ਹ ਇੱਕ ਮੈਡੀਕਲ ਸਟੋਰ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਅਤੇ ਰਾਮਬਾਗ ਸਥਿਤ ਇੱਕ ਮੈਡੀਕਲ ਸਟੋਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਫਰਾਰ ਹੋ ਗਏ ਸਨ।
ਇਸ ਮਗਰੋਂ ਮਾਨਸਾ ਪੁਲਿਸ ਨੇ ਜਦੋਂ ਇਨ੍ਹਾਂ ਹਮਲਾਵਰਾਂ ਨੂੰ ਪਿੰਡ ਖਿਆਲਾ ਕਲਾਂ ਵਿੱਚ ਘੇਰ ਲਿਆ ਤਾਂ ਉਨ੍ਹਾਂ ਨੇ ਵੀ ਜਵਾਬ ਵਿੱਚ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ।
ਇਸ ਮੁਕਾਬਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਗੋਲੀ ਮਾਰ ਦਿੱਤੀ ਗਈ ਜਦਕਿ ਚਾਰ ਹਮਲਾਵਰ ਪੁਲਿਸ ਨੇ ਫੜ ਲਏ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ ਦੋ ਪਿਸਤੌਲ ਅਤੇ ਇੱਕ ਗੱਡੀ ਬਰਾਮਦ ਕੀਤੀ ਹੈ।