Taranjit Sandhu News: ਅੰਮ੍ਰਿਤਸਰ 'ਚ ਭਾਜਪਾ ਉਮੀਦਵਾਰ ਦਾ ਵਿਰੋਧ, ਕਿਸਾਨਾਂ ਨੇ ਤਰਨਜੀਤ ਸੰਧੂ ਦੇ ਕਾਫਲੇ ਦਾ ਨੂੰ ਵਿਖਾਈਆਂ ਕਾਲੀਆਂ ਝੰਡੀਆਂ
Published : Apr 6, 2024, 5:15 pm IST
Updated : Apr 6, 2024, 5:15 pm IST
SHARE ARTICLE
Taranjit Sandhu News in punjabi
Taranjit Sandhu News in punjabi

Taranjit Sandhu News: ਮੁਰਦਾਬਾਦ ਦੇ ਨਾਅਰੇ ਵੀ ਲਗਾਏ

Farmers showed black flags to Taranjit Sandhu's convoy News in punjabi : ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਾਬਕਾ ਆਈਐਫਐਸ ਅਧਿਕਾਰੀ ਤਰਨਜੀਤ ਸਿੰਘ ਸੰਧੂ ਦੇ ਖਿਲਾਫ ਸ਼ਨੀਵਾਰ ਨੂੰ ਅੰਮ੍ਰਿਤਸਰ ਵਿਚ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨ ਪੂਰੇ ਪੰਜਾਬ ਵਿਚ ਭਾਜਪਾ ਉਮੀਦਵਾਰਾਂ ਨੂੰ ਘੇਰ ਰਹੇ ਹਨ। ਅਜੇ ਕੁਝ ਦਿਨ ਪਹਿਲਾਂ ਹੀ ਪੰਜਾਬੀ ਗਾਇਕ ਤੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੇ ਕਾਫਲੇ ਦਾ ਵੀ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ।

 ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ’ਚ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ 20 ਲੱਖ ਰੁਪਏ 

ਦਰਅਸਲ, ਤਰਨਜੀਤ ਸਿੰਘ ਸੰਧੂ ਚੋਣ ਪ੍ਰਚਾਰ ਲਈ ਅਜਨਾਲਾ ਪਹੁੰਚੇ ਸਨ। ਤਰਨਜੀਤ ਸਿੰਘ ਸੰਧੂ ਦਾ ਕਾਫਲਾ ਜਦੋਂ ਅਜਨਾਲਾ ਦੇ ਕਸਬਾ ਥੋਬਾ ਪਹੁੰਚਿਆ ਤਾਂ ਉਥੇ ਕਿਸਾਨ ਪਹਿਲਾਂ ਹੀ ਝੰਡੇ ਲੈ ਕੇ ਖੜ੍ਹੇ ਸਨ। ਕਾਫਲੇ ਨੂੰ ਦੇਖ ਕੇ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਦੂਜੇ ਪਾਸੇ ਪੁਲਿਸ ਨੇ ਤਰਨਜੀਤ ਸਿੰਘ ਸੰਧੂ ਦੀਆਂ ਗੱਡੀਆਂ ਨੂੰ ਘੇਰ ਲਿਆ। ਕਿਸਾਨ ਗੱਡੀਆਂ ਦੇ ਬਿਲਕੁਲ ਨੇੜੇ ਪਹੁੰਚ ਗਏ। ਜਿਸ ਤੋਂ ਬਾਅਦ ਤਰਨਜੀਤ ਸੰਧੂ ਦਾ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨੇ ਸੁਰੱਖਿਅਤ ਰਸਤਾ ਬਣਾ ਕੇ ਉਨ੍ਹਾਂ ਨੂੰ ਜਾਣ ਦਾ ਰਸਤਾ ਦਿੱਤਾ।

 ਇਹ ਵੀ ਪੜ੍ਹੋ: Fazilka News: ਸਵਾਰੀ ਨੂੰ ਲੈ ਕੇ ਆਪਸ ਵਿਚ ਭਿੜੇ ਰਿਕਸ਼ਾ ਚਾਲਕ ਤੇ ਈ-ਰਿਕਸ਼ਾ ਚਾਲਕ, ਚੱਲੀਆਂ ਡਾਂਗਾ

ਕਿਸਾਨਾਂ ਨੇ ਪੂਰੇ ਸੂਬੇ ਵਿਚ ਭਾਜਪਾ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਈ ਪਿੰਡਾਂ ਵਿੱਚ ਭਾਜਪਾ ਵਿਰੋਧੀ ਬੈਨਰ ਵੀ ਲਾਏ ਹੋਏ ਹਨ। ਜਿਸ ਵਿੱਚ ਉਨ੍ਹਾਂ ਚੋਣ ਪ੍ਰਚਾਰ ਕਰ ਰਹੇ ਭਾਜਪਾ ਆਗੂਆਂ ਨੂੰ ਪਿੰਡ ਵਿੱਚ ਨਾ ਆਉਣ ਦੀ ਚਿਤਾਵਨੀ ਦਿਤੀ ਹੈ।

 ਇਹ ਵੀ ਪੜ੍ਹੋ:  Ludhiana News: ਲੁਧਿਆਣਾ STF ਦੀ ਕਾਰਵਾਈ, 25 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ

ਹਾਲ ਹੀ ਵਿੱਚ ਹੰਸ ਰਾਜ ਹੰਸ ਫਰੀਦਕੋਟ ਦੇ ਬਾਬਾ ਫਰੀਦ ਟਿੱਲਾ ਪਹੁੰਚੇ ਸਨ। ਜਦੋਂ ਕਿਸਾਨਾਂ ਨੂੰ ਉਨ੍ਹਾਂ ਦੇ ਆਉਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਘੇਰ ਲਿਆ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਉਹ ਹੰਸ ਰਾਜ ਹੰਸ ਦਾ ਨਹੀਂ ਸਗੋਂ ਭਾਜਪਾ ਅਤੇ ਪਾਰਟੀ ਦੀ ਵਿਚਾਰਧਾਰਾ ਦਾ ਵਿਰੋਧ ਕਰ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Farmers showed black flags to Taranjit Sandhu's convoy News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement