Punjab News: ਗੁਰੂ ਸਾਹਿਬ ਬਾਰੇ ਇਤਰਾਜ਼ਯੋਗ ਪੋਸਟ ਪਾਉਣ ਵਾਲੇ ਮੱਟ ਸ਼ੇਰੋਵਾਲਾ ਨੇ ਕੰਨ ਫੜ ਕੇ ਮੰਗੀ ਮੁਆਫ਼ੀ
Published : Apr 6, 2024, 9:11 pm IST
Updated : Apr 6, 2024, 9:11 pm IST
SHARE ARTICLE
Mutt Sherowala apologized News in punjabi
Mutt Sherowala apologized News in punjabi

Punjab News: ਮੱਟ ਸ਼ੇਰੋਵਾਲਾ ਨੇ ਕਿਹਾ ਕਿ ਉਸ ਕੋਲੋਂ ਜਿਹੜੀ ਭੁੱਲ੍ਹ ਹੋਈ ਹੈ, ਇਸ ਲਈ ਉਹ ਸਮੁੱਚੇ ਖਾਲਸਾ ਪੰਥ ਤੋਂ ਮੁਆਫੀ ਮੰਗਦਾ ਹੈ

Mutt Sherowala apologized News in punjabi : ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਗੀਤਕਾਰ ਮੱਟ ਸ਼ੇਰੋਵਾਲਾ ਨੇ ਹੁਣ ਕੰਨ ਫੜ ਕੇ ਮੁਆਫੀ ਮੰਗ ਲਈ ਹੈ। ਮੱਟ ਸ਼ੇਰੋਵਾਲਾ ਨੇ ਕਿਹਾ ਕਿ ਉਸ ਕੋਲੋਂ ਜਿਹੜੀ ਭੁੱਲ੍ਹ ਹੋਈ ਹੈ, ਇਸ ਲਈ ਉਹ ਸਮੁੱਚੇ ਖਾਲਸਾ ਪੰਥ ਤੋਂ ਮੁਆਫੀ ਮੰਗਦਾ ਹੈ, ਉਹ ਭਵਿੱਖ ਵਿਚ ਅਜਿਹੀ ਭੁੱਲ੍ਹ ਨਹੀਂ ਕਰੇਗਾ। ਇਸ ਦੌਰਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪਹੁੰਚੇ ਸਿੰਘਾਂ ਨੇ ਕਿਹਾ ਕਿ ਮੱਟ ਸ਼ੇਰੋਵਾਲਾ ਨੇ ਆਪਣੀ ਭੁੱਲ ਬਖਸ਼ਾ ਲਈ ਹੈ, ਲਿਹਾਜ਼ਾ ਹੁਣ ਕੋਈ ਵੀ ਉਸ ਨੂੰ ਫੋਨ ਕਰਕੇ ਮੰਦਾ-ਚੰਗਾ ਨਾ ਬੋਲੇ ਅਤੇ ਉਸ ਦੀਆਂ ਤਸਵੀਰਾਂ ਜਾਂ ਵੀਡੀਓ ਐਡਿਟ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਨਾ ਕਰੇ।

ਮੱਟ ਨੇ ਕਿਹਾ ਕਿ ਉਸ ਤੋਂ ਬਹੁਤ ਵੱਡੀ ਭੁੱਲ ਹੋ ਗਈ ਹੈ ਜਿਸ ਕਰਕੇ ਉਹ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਸ ਅਸਥਾਨ ‘ਤੇ ਨਤਮਸਤਕ ਹੋ ਕੇ ਆਪਣੀ ਭੁੱਲ ਸਬੰਧੀ ਪਸ਼ਚਾਤਾਪ ਕਰਨ ਆਏ ਹਨ। ਇਸ ਮੌਕੇ ਬਾਬਾ ਅਮਰਜੀਤ ਸਿੰਘ ਜਥਾ ਦਮਦਮੀ ਟਕਸਾਲ ਨੇ ਦੱਸਿਆ ਕਿ ਮੱਟ ਸ਼ੇਰੋਂ ਵਾਲਾ ਵੱਲੋਂ ਪਿਛਲੇ ਦਿਨੀ ਚਮਤਕਾਰ ਨਾਂ ਦੀ ਪੋਸਟ ਸੋਸ਼ਲ ਮੀਡੀਆ ‘ਤੇ ਪਾਈ ਸੀ ਜਿਸ ਤੋਂ ਬਾਅਦ ਸਿੱਖ ਪੰਥ ‘ਚ ਕਾਫੀ ਰੋਸ ਪੈਦਾ ਹੋ ਗਿਆ।

ਇਹ ਵੀ ਪੜ੍ਹੋ: Sri Muktsar Sahib: ਸ੍ਰੀ ਮੁਕਤਸਰ ਸਾਹਿਬ 'ਚ ਹੋਏ ਦਰਦਨਾਕ ਹਾਦਸੇ ’ਚ ਭੈਣ ਦੀ ਮੌਤ, ਭਰਾ ਜ਼ਖ਼ਮੀ  

ਉਨ੍ਹਾਂ ਦਾ ਜਥਾ ਮੱਟ ਸ਼ੇਰੋਂ ਵਾਲਾ ਦੇ ਘਰ ਵੀ ਗਿਆ ਸੀ ਜਿੱਥੇ ਉਹ ਨਹੀਂ ਮਿਲੇ। ਇਸ ਤੋਂ ਬਾਅਦ ਪਿੰਡ ਦੀ ਪੰਚਾਇਤ ਤੇ ਹੋਰ ਪਤਵੰਤਿਆਂ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਪਹਿਲ ਕੀਤੀ ਗਈ। ਅੱਜ ਮੱਟ ਸ਼ੇਰੋਂ ਵਾਲਾ ਸਮੇਤ ਪਰਿਵਾਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਕਣਕਵਾਲ ਭੰਗੂਆਂ ਗੁਰਮਤਿ ਵਿਦਿਆਲਿਆ ਵਿਖੇ ਪਹੁੰਚੇ ਜਿੱਥੇ ਕਿ ਉਨ੍ਹਾਂ ਵੱਲੋਂ ਪੋਸਟ ਨੂੰ ਲੈ ਕੇ ਸਮੁੱਚੇ ਸਿੱਖ ਪੰਥ ਤੋਂ ਮਾਫ਼ੀ ਮੰਗ ਲਈ ਗਈ ਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਗਲ਼ਤੀ ਨਾ ਕਰਨ ਦਾ ਵਾਅਦਾ ਕੀਤਾ ਗਿਆ।

ਇਹ ਵੀ ਪੜ੍ਹੋ: Punjab News: ਕੇਜਰੀਵਾਲ ਨੂੰ ਸਿਰਫ ਇਸ ਲਈ ਜੇਲ 'ਚ ਡੱਕਿਆ ਕਿਉਂਕਿ ਉਹ ਭਾਜਪਾ ਨੂੰ ਸਭ ਤੋਂ ਵੱਧ ਚੁਣੌਤੀ ਦਿੰਦੇ-ਦਿਨੇਸ਼ ਚੱਢਾ

ਉਨ੍ਹਾਂ ਕਿਹਾ ਕਿ ਇਸ ਵਿਵਾਦ ਨੂੰ ਇਥੇ ਹੀ ਖਤਮ ਕੀਤਾ ਜਾਵੇ ਕਿਉਂਕਿ ਉਹ ਗੁਰੂ ਦੀ ਸ਼ਰਨ ਵਿੱਚ ਆ ਕੇ ਆਪਣੀ ਭੁੱਲ ਬਖਸ਼ਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵੀਰ-ਭਾਈ ਮੱਟ ਸ਼ੇਰੋਂ ਵਾਲਾ ਦੀ ਕਿਸੇ ਵੀ ਪੋਸਟ ਨੂੰ ਗਲਤ ਤਰੀਕੇ ਨਾਲ ਅੱਗੇ ਵਾਇਰਲ ਨਾ ਕਰੇ। ਦੱਸਣਯੋਗ ਹੈ ਕਿ ਮੱਟ ਸ਼ੇਰੋਵਾਲਾ ਨੇ ਗੁਰੂ ਗੋਬਿੰਦ ਸਿੰਘ ਜੀ ਬਾਰੇ ਸੋਸ਼ਲ ਮੀਡੀਆ 'ਤੇ ਕੁਝ ਇਤਰਾਜ਼ਯੋਗ ਗੱਲਾਂ ਪੋਸਟ ਕੀਤੀਆਂ ਸਨ। ਜਿਸ ਵਿਚ ਉਸ ਨੇ ਕਿਹਾ ਸੀ ਕਿ ਜੇ ਚਮਤਕਾਰ ਹੁੰਦਾ ਦਾ ਕੌਣ ਆਪਣੇ ਬੱਚੇ ਮਰਵਾਉਂਦਾ। ਇਸ ਪੋਸਟ ਤੋਂ ਬਾਅਦ ਲਗਾਤਾਰ ਸ਼ੇਰੋਵਾਲਾ ਦਾ ਵਿਰੋਧ ਹੋ ਰਿਹਾ ਸੀ। ਜਿਸ 'ਤੇ ਹੁਣ ਉਸ ਨੇ ਮੁਆਫ਼ੀ ਮੰਗ ਲਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Mutt Sherowala apologized News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement