Pseb Board News: ਪੰਜਾਬ ਸਰਕਾਰ ਨੇ ਸਾਰੇ ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ, ਵਿਦਿਆਰਥੀਆਂ ਦੇ ਆਧਾਰ ਡਾਟਾ ਨੂੰ ਜਨਤਕ ਨਾ ਕੀਤਾ ਜਾਵੇ

By : BALJINDERK

Published : Apr 6, 2024, 3:46 pm IST
Updated : Apr 6, 2024, 3:46 pm IST
SHARE ARTICLE
Pseb Board
Pseb Board

Pseb Board News: ਹੁਕਮ ਨਾ ਮੰਨਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ

Pseb Board News: ਐਸਏਐਸ ਨਗਰ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਆਧਾਰ ਡਾਟਾ ਦੀ ਗੁਪਤਤਾ ਬਣਾਈ ਰੱਖਣ ਲਈ ਸਖ਼ਤ ਰੁਖ ਅਪਣਾਉਂਦੇ ਹੋਏ ਇਕ ਹੁਕਮ ਜਾਰੀ ਕੀਤਾ ਹੈ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਭੇਜੇ ਗਏ ਇਸ ਪੱਤਰ ’ਚ ਵਿਭਾਗ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਸਕੂਲੀ ਵਿਦਿਆਰਥੀਆਂ ਤੋਂ ਵੱਖ-ਵੱਖ ਕੰਮਾਂ ਲਈ ਲਏ ਜਾਂਦੇ ਆਧਾਰ ਡਾਟਾ ਨੂੰ ਕਿਸੇ ਵੀ ਪੱਧਰ ’ਤੇ ਜਨਤਕ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜੋ:Punjab News : ਖਰੜ ਦੇ ਸੰਨੀ ਇਨਕਲੇਵ ਦੀ ਏਕਤਾ ਕਾਲੋਨੀ ’ਚ ਲੜਕੀ ਦਾ ਹੋਇਆ ਕਤਲ 

ਇਹ ਹੁਕਮ ਉਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਦਾ ਯਤਨ ਕਰਦਾ ਹੈ, ਜੋ ਵਿਦਿਆਰਥੀਆਂ ਦੇ ਸੰਵੇਦਨਸ਼ੀਲ ਆਧਾਰ ਡੇਟਾ ਦੀ ਦੁਰਵਰਤੋਂ ਦੀਆਂ ਸ਼ੰਕਾਵਾਂ ਨੂੰ ਲੈ ਕੇ ਉਠਾਈਆਂ ਗਈਆਂ ਹਨ। ਵਿਭਾਗ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਧਾਰ ਡਾਟਾ ਦੀ ਵਰਤੋਂ ਸਿਰਫ ਸਕੂਲੀ ਕੰਮਾਂ, ਵਜ਼ੀਫਾ ਯੋਜਨਾਵਾਂ ਅਤੇ ਸਰਕਾਰੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਹੀ ਕੀਤੀ ਜਾਣੀ ਚਾਹੀਦੀ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਆਧਾਰ ਡਾਟਾ ’ਚ ਨਾਂ, ਪਤਾ, ਜਨਮ ਤਾਰੀਖ਼ ਅਤੇ ਇਕ ਵਿਸ਼ੇਸ਼ ਪਛਾਣ ਗਿਣਤੀ ਵਰਗੀ ਮਹੱਤਵਪੂਰਨ ਜਾਣਕਾਰੀ ਸ਼ਾਮਲ ਹੁੰਦੀ ਹੈ।

ਇਹ ਵੀ ਪੜੋ:iPhone 16 series: ਆਈਫੋਨ 16 ਸੀਰੀਜ਼ ਦੇ ਮਾਡਲ, ਡਮੀ ਯੂਨਿਟ ਨਾਲ ਡਿਜ਼ਾਇਨ ਪੇਸ਼ ਕਰਨ ਜਾ ਰਿਹਾ  

ਇਸ ਡਾਟਾ ਦੀ ਗੁਪਤਤਾ ਬਣਾਈ ਰੱਖਣਾ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿੱਜਤਾ ਲਈ ਜ਼ਰੂਰੀ ਹੈ। ਵਿਭਾਗ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਜਾਂ ਸਕੂਲ ਮੁਖੀ ਵੱਲੋਂ ਆਧਾਰ ਡਾਟੇ ਨੂੰ ਜਨਤਕ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਮੁਤਾਬਕ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਆਧਾਰ ਡਾਟਾ ਨੂੰ ਸੁਰੱਖਿਆ ਰੱਖਿਆ ਜਾਵੇ। ਇਸ ਨੂੰ ਕਿਸੇ ਵੀ ਬਾਹਰੀ ਵਿਅਕਤੀ, ਜੱਥੇਬੰਦੀ ਜਾਂ ਵੈੱਬਸਾਈਟ ਦੇ ਨਾਲ ਸਾਂਝਾ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜੋ:Sonipat News : ਪੁਲਿਸ ਤੇ ਭਾਊ ਗੈਂਗ ਵਿਚਾਲੇ ਹੋਏ ਮੁਕਾਬਲੇ ’ਚ 2 ਬਦਮਾਸ਼ ਕੀਤੇ ਕਾਬੂ, ਪੈਰ ’ਚ ਲੱਗੀ ਗੋਲ਼ੀ

 (For more news apart from Punjab government issued strict orders to all schools News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement