Fazilka News: ਸਵਾਰੀ ਨੂੰ ਲੈ ਕੇ ਆਪਸ ਵਿਚ ਭਿੜੇ ਰਿਕਸ਼ਾ ਚਾਲਕ ਤੇ ਈ-ਰਿਕਸ਼ਾ ਚਾਲਕ, ਚੱਲੀਆਂ ਡਾਂਗਾ
Published : Apr 6, 2024, 4:25 pm IST
Updated : Apr 6, 2024, 4:25 pm IST
SHARE ARTICLE
Rickshaw drivers and e-rickshaw drivers clashed over riding news in punjabi
Rickshaw drivers and e-rickshaw drivers clashed over riding news in punjabi

Fazilka News: ਘਟਨਾ ਦਾ ਇਕ ਵੀਡੀਓ ਵੀ ਸਾਹਮਣੇ ਆਇਆ

Rickshaw drivers and e-rickshaw drivers clashed over riding news in punjabi: ਫਾਜ਼ਿਲਕਾ ਰੇਲਵੇ ਸਟੇਸ਼ਨ 'ਤੇ ਕੁਝ ਆਟੋ ਰਿਕਸ਼ਾ ਚਾਲਕਾਂ ਵੱਲੋਂ ਈ-ਰਿਕਸ਼ਾ ਚਾਲਕਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਦੋ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿਚ ਕੁਝ ਲੋਕ ਇਕ ਈ-ਰਿਕਸ਼ਾ ਚਾਲਕ ਨੂੰ ਕੁੱਟਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: Ludhiana News: ਲੁਧਿਆਣਾ STF ਦੀ ਕਾਰਵਾਈ, 25 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ  

ਜਾਣਕਾਰੀ ਦਿੰਦਿਆਂ ਜ਼ਖ਼ਮੀ ਈ-ਰਿਕਸ਼ਾ ਚਾਲਕ ਮਹਿੰਦਰ ਸਿੰਘ ਅਤੇ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਫਾਜ਼ਿਲਕਾ ਰੇਲਵੇ ਸਟੇਸ਼ਨ 'ਤੇ ਸਵਾਰੀਆਂ ਨੂੰ ਲੈ ਕੇ ਡੀਜ਼ਲ ਆਟੋ ਰਿਕਸ਼ਾ ਚਾਲਕਾਂ ਨਾਲ ਉਨ੍ਹਾਂ ਦਾ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਮਾਮਲਾ ਉਥੇ ਹੀ ਖ਼ਤਮ ਹੋ ਗਿਆ।
ਇਸ ਤੋਂ ਬਾਅਦ ਅਗਲੇ ਦਿਨ ਜਦੋਂ ਉਹ ਸਵਾਰੀਆਂ ਨੂੰ ਲੈਣ ਰੇਲਵੇ ਸਟੇਸ਼ਨ ਗਏ ਤਾਂ ਉਥੇ ਮੌਜੂਦ ਵਿੱਕੀ ਬੱਤਰਾ, ਰਾਜੂ ਕਬਾੜੀਆ, ਬਬਲੂ ਅਤੇ ਕੁਝ ਹੋਰ ਡੀਜ਼ਲ ਆਟੋ ਰਿਕਸ਼ਾ ਚਾਲਕਾਂ ਨੇ ਉਸ ਦੀ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਦੌਰਾਨ ਉਸ ਨੂੰ ਕਈ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਉਸ ਦਾ ਸਾਥੀ ਈ-ਰਿਕਸ਼ਾ ਚਾਲਕ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਿਆ।

ਇਹ ਵੀ ਪੜ੍ਹੋ: Chandigarh News: ਸ਼ਾਕਾਹਾਰੀ ਦੀ ਬਜਾਏ ਭੇਜਿਆ ਗਿਆ ਮਾਸਾਹਾਰੀ ਭੋਜਨ, ਖਪਤਕਾਰ ਕਮਿਸ਼ਨ ਨੇ ਠੋਕਿਆ ਜੁਰਮਾਨਾ

ਇਸ ਮੌਕੇ ਈ-ਰਿਕਸ਼ਾ ਡਰਾਈਵਰ ਯੂਨੀਅਨ ਦੇ ਫਾਜ਼ਿਲਕਾ ਪ੍ਰਧਾਨ ਰਤਨ ਲਾਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਈ-ਰਿਕਸ਼ਾ ਚਾਲਕ ਘੱਟ ਕਿਰਾਇਆ ਵਸੂਲਦੇ ਹਨ ਜਦਕਿ ਡੀਜ਼ਲ ਆਟੋ ਰਿਕਸ਼ਾ ਚਾਲਕ ਜ਼ਿਆਦਾ ਕਿਰਾਇਆ ਵਸੂਲਦੇ ਹਨ। ਕਿਰਾਇਆ ਘੱਟ ਹੋਣ ਕਾਰਨ ਜ਼ਿਆਦਾਤਰ ਸਵਾਰੀਆਂ ਆਪਣੇ ਈ-ਰਿਕਸ਼ਾ ਰਾਹੀਂ ਜਾਣ ਨੂੰ ਤਰਜੀਹ ਦਿੰਦੀਆਂ ਹਨ, ਜਿਸ ਕਾਰਨ ਡੀਜ਼ਲ ਆਟੋ ਰਿਕਸ਼ਾ ਚਾਲਕਾਂ ਦਾ ਬੁਰਾ ਹਾਲ ਹੈ। ਜਿਸ ਕਾਰਨ ਉਹ ਅਕਸਰ ਉਨ੍ਹਾਂ ਨਾਲ ਲੜਨ ਦੀ ਕੋਸ਼ਿਸ਼ ਕਰਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਇਨ੍ਹਾਂ ਆਟੋ ਰਿਕਸ਼ਾ ਚਾਲਕਾਂ ਨਾਲ ਲੜਾਈ ਹੋ ਚੁੱਕੀ ਹੈ। ਇਸ ਤੋਂ ਬਾਅਦ ਇਕ ਵਾਰ ਫਿਰ ਦੋ ਈ-ਰਿਕਸ਼ਾ ਚਾਲਕਾਂ ਨਾਲ ਕੁੱਟਮਾਰ ਕੀਤੀ ਗਈ। ਜਿਸ ਦੀ ਵੀਡੀਓ ਕਿਸੇ ਨੇ ਬਣਾਈ ਸੀ। ਜਿਸ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕੁਝ ਆਟੋ ਰਿਕਸ਼ਾ ਚਾਲਕ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ।

ਉਨ੍ਹਾਂ ਪੁਲਿਸ ਤੋਂ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਾਰਵਾਈ ਨਾ ਹੋਣ 'ਤੇ ਹਾਈਵੇਅ ਜਾਮ ਕਰਨ ਦੀ ਚਿਤਾਵਨੀ ਵੀ ਦਿਤੀ ਹੈ। ਪੀੜਤ ਈ-ਰਿਕਸ਼ਾ ਚਾਲਕਾਂ ਨੇ ਉਨ੍ਹਾਂ ਨਾਲ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

(For more Punjabi news apart from Rickshaw drivers and e-rickshaw drivers clashed over riding news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement