Sri Muktsar Sahib: ਸ੍ਰੀ ਮੁਕਤਸਰ ਸਾਹਿਬ 'ਚ ਹੋਏ ਦਰਦਨਾਕ ਹਾਦਸੇ ’ਚ ਭੈਣ ਦੀ ਮੌਤ, ਭਰਾ ਜ਼ਖ਼ਮੀ
Published : Apr 6, 2024, 8:53 pm IST
Updated : Apr 6, 2024, 8:53 pm IST
SHARE ARTICLE
Sister died in a tragic accident in Sri Muktsar Sahib News
Sister died in a tragic accident in Sri Muktsar Sahib News

Sri Muktsar Sahib : ਲੜਕੀ ਦੀ ਲੱਗੀ ਸੀ ਬਾਹਰ ਦੀ ਫਾਈਲ

 Sister died in a tragic accident in Sri Muktsar Sahib News: ਮਲੋਟ-ਬਠਿੰਡਾ ਰੋਡ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਭਰਾ ਜ਼ਖ਼ਮੀ ਹੋ ਗਿਆ ਜਦਕਿ ਪਿੱਛੇ ਬੈਠੀ ਉਸ ਦੀ ਭੈਣ ਦੀ ਮੌਤ ਹੋ ਗਈ। ਘਟਨਾ ਸ਼ਨਿਚਰਵਾਰ ਸਵੇਰੇ ਵਾਪਰੀ। ਮ੍ਰਿਤਕਾ ਦੀ ਪਛਾਣ ਅਲੀਸ਼ਾ (22) ਪੁੱਤਰੀ ਬਲਵਿੰਦਰ ਸਿੰਘ ਵਾਸੀ ਵਾਰਡ ਨੰਬਰ 14, ਗਲੀ ਨੰਬਰ 3 ਮਲੋਟ ਵਜੋਂ ਹੋਈ ਹੈ ਜਦਕਿ ਜ਼ਖ਼ਮੀ ਸ਼ਮਿੰਦਰ ਸਿੰਘ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਹੈ। ਦੂਜੇ ਪਾਸੇ ਘਟਨਾ ਦੌਰਾਨ ਮਿੱਟੀ ਨਾਲ ਭਰਿਆ ਇੱਕ ਟਿੱਪਰ ਉੱਥੋਂ ਭੱਜਦਾ ਦੇਖਿਆ ਗਿਆ, ਜਿਸਨੂੰ ਦੇਖਦਿਆਂ ਪੁਲਿਸ ਨੇ ਸ਼ੱਕ ਜਤਾਇਆ ਹੈ ਕਿ ਇਹ ਹਾਦਸਾ ਉਸ ਨਾਲ ਟਕਰਾਉਣ ਕਾਰਨ ਵਾਪਰਿਆ ਹੈ। ਪੁਲਿਸ ਟਿੱਪਰ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ: Punjab News: ਕੇਜਰੀਵਾਲ ਨੂੰ ਸਿਰਫ ਇਸ ਲਈ ਜੇਲ 'ਚ ਡੱਕਿਆ ਕਿਉਂਕਿ ਉਹ ਭਾਜਪਾ ਨੂੰ ਸਭ ਤੋਂ ਵੱਧ ਚੁਣੌਤੀ ਦਿੰਦੇ-ਦਿਨੇਸ਼ ਚੱਢਾ 

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਲੀਸ਼ਾ ਕੁਝ ਸਮੇਂ ਬਾਅਦ ਕੈਨੇਡਾ ਜਾਣ ਵਾਲੀ ਸੀ। ਵਾਰਡ ਨੰਬਰ 14 ਦੇ ਕੌਂਸਲਰ ਹਰਮੇਲ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੀ ਬੇਟੀ ਅਲੀਸ਼ਾ ਤੇ ਪੁੱਤਰ ਸ਼ਮਿੰਦਰ ਸਿੰਘ ਮਲੋਟ ਤੋਂ ਗਿੱਦੜਬਾਹਾ ਪੜ੍ਹਾਈ ਕਰਨ ਲਈ ਸੈਂਟਰ ਜਾ ਰਹੇ ਸਨ। ਜਦੋਂ ਉਹ ਮਲੋਟ-ਬਠਿੰਡਾ ਰੋਡ ’ਤੇ ਪਹੁੰਚੇ ਤਾਂ ਉਸਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: Highcourt News: ਨਵੀਂਆਂ ਨਿਯੁਕਤੀਆਂ ਵਿਚ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਨੂੰ ਚੁਣੌਤੀ, ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਹਾਦਸੇ ’ਚ ਧੀ ਅਲੀਸ਼ਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪੁੱਤਰ ਸ਼ਮਿੰਦਰ ਗੰਭੀਰ ਜ਼ਖ਼ਮੀ ਹੈ ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਅਲੀਸ਼ਾ ਨੇ ਕੈਨੇਡਾ ਜਾਣਾ ਸੀ। ਉਸ ਦੀ ਫਾਈਲ ਲੱਗੀ ਹੋਈ ਸੀ ਪਰ ਇਸ ਹਾਦਸੇ ਨੇ ਪਰਿਵਾਰ ਨੂੰ ਬਹੁਤ ਦੁੱਖ ਪਹੁੰਚਾਇਆ ਹੈ।
ਇਸ ਸਬੰਧੀ ਜਦੋਂ ਥਾਣਾ ਸਿਟੀ ਦੇ ਇੰਚਾਰਜ ਗੁਰਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਕੀਤੀ ਜਾ ਰਹੀ ਹੈ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜੋ ਟਿੱਪਰ ਡਰਾਈਵਰ ਮੌਕੇ ਤੋਂ ਭਜਾ ਕੇ ਲੈ ਗਿਆ ਸੀ, ਉਸ ਦੀ ਭਾਲ ਜਾਰੀ ਹੈ। ਉਨ੍ਹਾਂ ਸ਼ੱਕ ਜਤਾਇਆ ਹੈ ਕਿ ਹਾਦਸਾ ਉਸਦੀ ਟੱਕਰ ਕਾਰਨ ਵਾਪਰਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

(For more Punjabi news apart from Arvind Kejriwal is put in jail only because he challenges BJP the most News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement