
Tarn Taran News : ਮਹਿਲਾ ਨੂੰ ਇਤਰਾਜ਼ਯੋਗ ਹਾਲਤ 'ਚ ਨਗਨ ਕਰਕੇ ਘੁਮਾਉਣ ਦਾ ਮਾਮਲਾ, ਚਾਰੇ ਮੁਲਜ਼ਮ ਗ੍ਰਿਫਤਾਰ
Tarn Taran News : ਮਹਿਲਾ ਨੂੰ ਇਤਰਾਜ਼ਯੋਗ ਹਾਲਤ ਵਿੱਚ ਨਗਨ ਕਰਕੇ ਗਲੀ 'ਚ ਘੁਮਾਉਣ ਦੇ ਮਾਮਲੇ 'ਚ ਥਾਣਾ ਵਲਟੋਹਾ ਪੁਲਿਸ ਨੇ ਚੌਥੇ ਮੁਲਜ਼ਮ ਨੂੰ ਵੀ ਕਾਬੂ ਕਰ ਲਿਆ ਹੈ , ਜਦਕਿ ਇਸ ਤੋਂ ਪਹਿਲਾਂ ਵਲਟੋਹਾ ਪੁਲਿਸ ਨੇ ਤਿੰਨ ਜਣਿਆ ਨੂੰ ਕਾਬੂ ਕੀਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਨੂੰ ਨਿਰਵਸਤਰ ਕਰਕੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਮਾਮਲੇ ਦੇ ਵਿੱਚ ਚੌਥੇ ਮੁਲਜ਼ਮ ਨੂੰ ਵੀ ਵਲਟੋਹਾ ਪੁਲਿਸ ਨੇ ਕਾਬੂ ਕਰ ਲਿਆ ਹੈ ,ਜਿਸਦੀ ਪਹਿਚਾਣ ਸ਼ਰਨਜੀਤ ਸਿੰਘ ਉਰਫ ਸੰਨੀ ਪੁੱਤਰ ਬਲਦੇਵ ਸਿੰਘ ਵਾਸੀ ਵਲਟੋਹਾ ਵਜੋਂ ਹੋਈ ਹੈ।
ਦਰਅਸਲ 'ਚ ਬੀਤੇ ਕੁਝ ਦਿਨ ਪਹਿਲਾਂ ਕਸਬਾ ਵਲਟੋਹਾ ਵਿਖੇ ਇੱਕ ਔਰਤ ਨੂੰ ਇਤਰਾਜ਼ਯੋਗ ਹਾਲਤ ਵਿੱਚ ਨਗਨ ਕਰਕੇ ਗਲੀ ਵਿੱਚ ਘੁਮਾਉਣ ਦੇ ਦੋਸ਼ ਵਿੱਚ ਥਾਣਾ ਵਲਟੋਹਾ ਪੁਲਿਸ ਵੱਲੋਂ ਚਾਰ ਜਾਣਿਆ ਸਣੇ ਇੱਕ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਇਸ 'ਤੇ ਵੱਡਾ ਐਕਸ਼ਨ ਲੈਂਦੇ ਹੋਏ ਇਹਨਾਂ ਚਾਰੇ ਆਰੋਪੀਆਂ ਨੂੰ ਕਾਬੂ ਕਰ ਲਿਆ ਹੈ।