ਔਰਤ ਨੂੰ ਨਗਨ ਘੁਮਾਉਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, 3 ਲੋਕਾਂ ਖ਼ਿਲਾਫ਼ FIR ਦਰਜ 
Published : Apr 6, 2024, 11:45 am IST
Updated : Apr 6, 2024, 11:45 am IST
SHARE ARTICLE
File Photo
File Photo

ਔਰਤ ਦੇ ਮੁੰਡੇ ਨੇ ਕਰਵਾਇਆ ਸੀ ਪ੍ਰੇਮ ਵਿਆਹ

Punjab News: ਤਰਨਤਾਰਨ - ਪੰਜਾਬ ਦੇ ਤਰਨਤਾਰਨ 'ਚ ਧੀ ਨਾਲ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰ ਕੇ ਘੁਮਾਉਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਲੜਕੇ ਦੀ ਮਾਂ ਨੂੰ ਨਿਰਵਸਤਰ ਕਰ ਕੇ ਘੁਮਾਉਣ ਤੋਂ ਬਾਅਦ ਉਹ ਸੜਕਾਂ 'ਤੇ ਉਸ ਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਂਦੇ ਰਹੇ। ਜੇਕਰ 55 ਸਾਲਾ ਮਾਂ ਆਪਣੇ ਸਰੀਰ ਦੇ ਉਪਰਲੇ ਹਿੱਸੇ ਨੂੰ ਢੱਕਣ ਲਈ ਕੱਪੜੇ ਚੁੱਕਦੀ ਤਾਂ ਦੋਸ਼ੀ ਉਨ੍ਹਾਂ ਨੂੰ ਖੋਹ ਕੇ ਲੈ ਜਾਂਦੇ।

ਉਹ ਅਰਧ-ਨਗਨ ਹਾਲਤ ਵਿਚ ਆਪਣੇ ਆਪ ਨੂੰ ਬਚਾਉਣ ਲਈ ਦੁਕਾਨਾਂ ਵਿਚ ਵੀ ਲੁਕੀ। ਦੋਸ਼ੀ ਮੋਬਾਈਲ 'ਤੇ ਵੀਡੀਓ ਬਣਾ ਕੇ ਉਸ ਦਾ ਪਿੱਛਾ ਕਰਦੇ ਰਹੇ। ਬਾਅਦ ਵਿਚ ਮੁਲਜ਼ਮ ਨੇ ਵੀਡੀਓ ਵਾਇਰਲ ਕਰ ਦਿੱਤੀ। ਇਸ ਤੋਂ ਪਹਿਲਾਂ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵਲਟੋਹਾ ਥਾਣੇ ਦੀ ਪੁਲਸ ਨੇ 3 ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਇਸ ਮਾਮਲੇ 'ਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਹਿਲਾ ਕਮਿਸ਼ਨ ਨੇ ਹੁਣ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ 'ਚ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ। 

ਇਸ ਮਾਮਲੇ ਵਿਚ ਕਾਰਵਾਈ ਵਿਚ ਦੇਰੀ ਕਰਨ ਲਈ ਪੁਲਿਸ ਵੀ ਘਿਰੀ ਹੋਈ ਹੈ। ਔਰਤ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਬਾਵਜੂਦ ਪੁਲਿਸ ਨੂੰ ਕੇਸ ਦਰਜ ਕਰਨ ਵਿਚ 4 ਦਿਨ ਲੱਗ ਗਏ। ਵਲਟੋਹਾ ਪੁਲਸ ਨੂੰ ਦਿੱਤੇ ਬਿਆਨ 'ਚ ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦੇ ਬੇਟੇ ਨੇ ਇਕ ਮਹੀਨਾ ਪਹਿਲਾਂ ਗੁਆਂਢ 'ਚ ਰਹਿਣ ਵਾਲੀ ਇਕ ਲੜਕੀ ਨਾਲ ਕੋਰਟ ਮੈਰਿਜ ਕੀਤਾ ਸੀ। ਉਸ ਨੇ 24 ਫਰਵਰੀ ਨੂੰ ਘਰ ਛੱਡ ਦਿੱਤਾ ਅਤੇ 9 ਮਾਰਚ ਨੂੰ ਵਿਆਹ ਕਰਵਾ ਲਿਆ।

ਇਸੇ ਦੁਸ਼ਮਣੀ 'ਚ 31 ਮਾਰਚ ਦੀ ਸ਼ਾਮ ਨੂੰ ਲੜਕੀ ਦੇ ਭਰਾ ਅਤੇ ਮਾਂ ਸਮੇਤ ਕੁਝ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆਏ ਅਤੇ ਹੰਗਾਮਾ ਕੀਤਾ। 
ਜਦੋਂ ਉਹ ਬਾਹਰ ਆਈ ਤਾਂ ਉਸ ਦੇ ਕੱਪੜੇ ਪਾੜ ਦਿੱਤੇ ਗਏ, ਲੜਕੀ ਦੀ ਮਾਂ ਨੇ ਸਲਵਾਰ ਪਾੜਨ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਘਰੋਂ ਬਾਹਰ ਆਈ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ। ਲੜਕੀ ਦੇ ਭਰਾ ਨੇ ਉਸ ਨੂੰ ਵਾਲਾਂ ਤੋਂ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਲੜਕੀ ਦੀ ਮਾਂ ਨੇ ਮੇਰੇ ਅੰਡਰਗਾਰਮੈਂਟਸ ਨੂੰ ਵੀ ਫਾੜਨ ਦੀ ਕੋਸ਼ਿਸ਼ ਕੀਤੀ। ਮੈਂ ਇਸ ਦੀ ਇਜਾਜ਼ਤ ਨਹੀਂ ਦਿੱਤੀ।

ਉਨ੍ਹਾਂ ਨੇ ਮੈਨੂੰ ਚੁੰਨੀ ਵੀ ਨਹੀਂ ਲੈਣ ਦਿੱਤੀ। ਇਕ ਆਦਮੀ ਨੇ ਉਸ ਦੀ ਨਗਨ ਹਾਲਤ ਵਿਚ ਵੀਡੀਓ ਬਣਾਈ। ਉਹ ਉਨ੍ਹਾਂ ਤੋਂ ਬਚਣ ਲਈ ਦੁਕਾਨਾਂ ਵਿਚ ਲੁਕੀ ਰਹੀ ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ। ਵੀਡੀਓ ਬਣਾਉਂਦੇ ਰਹੇ। ਇਸ ਤੋਂ ਬਾਅਦ ਜਦੋਂ ਉਹ ਇਕ ਦੁਕਾਨ 'ਚ ਦਾਖਲ ਹੋਈ ਤਾਂ ਦੁਕਾਨਦਾਰ ਨੇ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਉਹਨਾਂ ਨੇ ਵੀਡੀਓ ਬਣਾਉਣਾ ਬੰਦ ਕਰ ਦਿੱਤਾ।

ਔਰਤ ਨੇ ਕਿਹਾ, "ਮੈਂ 31 ਮਾਰਚ ਦੀ ਰਾਤ ਨੂੰ ਪੁਲਿਸ ਕੋਲ ਗਈ ਅਤੇ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਪਰ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਜਦੋਂ ਉਹ ਘਰ ਵਾਪਸ ਆਈ ਤਾਂ ਦੋਸ਼ੀ ਘਰ 'ਚ ਹੀ ਸਨ। 1 ਅਪ੍ਰੈਲ ਨੂੰ ਉਹਨਾਂ ਨੂੰ ਕਿਹਾ ਕਿ ਉਹ ਘਰ 'ਚ ਹੀ ਹਨ, ਉਸ ਨੂੰ ਫੜ ਲਓ ਪਰ ਪੁਲਿਸ ਨਹੀਂ ਆਈ। ਪੁਲਿਸ ਨੇ 4 ਅਪ੍ਰੈਲ ਨੂੰ ਕੇਸ ਦਰਜ ਕੀਤਾ ਸੀ। 

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਦੀ ਸ਼ਿਕਾਇਤ 'ਤੇ ਸ਼ਰਨਜੀਤ ਸਿੰਘ ਉਰਫ ਸੰਨੀ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਉਰਫ ਮਨੀ ਅਤੇ 2 ਹੋਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਵਿਚ ਐੱਸਐੱਚਓ ਸੁਨੀਤਾ ਰਾਣੀ ਨੇ ਕਿਹਾ ਕਿ ਪੀੜਤ ਮਹਿਲਾ 2 ਅਪ੍ਰੈਲ ਨੂੰ ਸਇਕਾਇਤ ਦੇਣ ਆਈ ਸੀ ਤੇ ਮਹਿਲਾ ਨੇ ਘਟਨਾ ਦੇ ਸਮੇਂ ਹੀ ਕਾਰਵਾਈ ਨਹੀਂ ਕਰਵਾਈ। ਮਹਿਲਾ ਨੇ ਆਰੋਪੀਆਂ ਨਾਲ ਰਾਜ਼ੀਨਾਮਾ ਕਰਨ ਦੀ ਗੱਲ ਕਹੀ ਸੀ। ਮਹਿਲਾ ਨੇ ਬਿਆਨ ਦਿੱਤੇ ਤਾਂ ਅਸੀਂ ਮਾਮਲਾ ਦਰਜ ਕਰ ਲਿਆ। 


  

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement