
Ludhiana News: ਪੁਲਿਸ ਲਗਾਤਾਰ ਤਸਕਰਾਂ ਖਿਲਾਫ ਕਰ ਰਹੀ ਕਾਰਵਾਈ
Two smugglers arrested with heroin worth Rs 25 crore ludhiana News: ਲੁਧਿਆਣਾ ਐਸ.ਟੀ.ਐਫ਼. ਦੇ ਹੱਥ ਵੱਡੀ ਕਾਰਵਾਈ ਲੱਗੀ ਹੈ। ਪੁਲਿਸ ਨੇ 25 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ.ਟੀ.ਐਫ਼. ਲੁਧਿਆਣਾ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅੰਮ੍ਰਿਤ ਪਾਲ ਸਿੰਘ ਉਰਫ਼ ਮਤੀ ਵਾਸੀ ਅੰਮ੍ਰਿਤਸਰ ਅਤੇ ਸਨੀ ਕੁਮਾਰ ਉਰਫ਼ ਸੰਨੀ ਵਾਸੀ ਅੰਮ੍ਰਿਤਸਰ ਸ਼ਾਮਲ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਸਪਲੈਂਡਰ ਬਾਈਕ 'ਤੇ ਸਵਾਰ ਬਦਮਾਸ਼ਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਦਬੋਚ ਲਿਆ। ਪੁਲਿਸ ਨੂੰ ਨਸ਼ਾ ਤਸਕਰਾਂ ਦੇ ਕੋਲ ਇੱਕ ਸਲੇਟੀ ਰੰਗ ਦਾ ਬੈਗ ਮਿਲਿਆ ਅਤੇ ਜਦੋਂ ਤਲਾਸ਼ੀ ਲਈ ਤਾਂ 5 ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਜਾਣਕਾਰੀ ਦਿੰਦਿਆਂ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੇਵੀਦਾਸ ਕੱਟ ਨੇੜੇ ਇੰਦਰਾ ਫਾਰਮ ਤੋਂ ਜੰਡਿਆਲਾ ਗੁਰੂ ਨੂੰ ਜਾਂਦੀ ਜੀ.ਟੀ.ਰੋਡ ਰੋਡ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਨਸ਼ਾ ਤਸਕਰਾਂ ਨੂੰ ਫੜਿਆ ਜਾ ਸਕਦਾ ਹੈ। ਪੁਲਿਸ ਨੇ ਨਾਕਾਬੰਦੀ ਕਰਕੇ ਦੋਵੇਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ। ਮੁਲਜ਼ਮ ਸਪਲੈਂਡਰ ਬਾਈਕ 'ਤੇ ਗਾਹਕਾਂ ਨੂੰ ਹੈਰੋਇਨ ਪਹੁੰਚਾਉਣ ਜਾ ਰਹੇ ਸਨ। ਦੋਸ਼ੀ ਨੇ ਆਪਣੀ ਬਾਈਕ 'ਤੇ ਨੰਬਰ ਪਲੇਟ ਵੀ ਨਹੀਂ ਲਗਾਈ ਹੋਈ ਸੀ।
(For more Punjabi news apart from Two smugglers arrested with heroin worth Rs 25 crore ludhiana News, stay tuned to Rozana Spokesman)