
ਮ੍ਰਿਤਕਾਂ ਦੀ ਪਹਿਚਾਣ ਹਰਵਿੰਦਰ ਸਿੰਘ ਤੇ ਲਖਵੀਰ ਸਿੰਘ ਵਜੋਂ ਹੋਈ ਹੈ
ਫ਼ਰੀਦਕੋਟ ਤੋਂ ਮੰਦਭਾਗੀ ਖ਼ਬਰ ਆਈ ਹੈ। ਦਸ ਦਈਏ ਅੱਜ ਤੜਕੇ ਜ਼ੀਰਾ ਰੋਡ ’ਤੇ ਆਲਟੋ ਕਾਰ ਤੇ ਟਰਾਲੇ ਦੀ ਭਿਆਨਕ ਟੱਕਰ ਹੋ ਗਈ ਜਿਸ ਵਿਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਪੁੱਤਰ ਜਸਮੇਲ ਸਿੰਘ ਵਾਸੀ ਉਮਰ ਲਗਭਗ 36 ਸਾਲ ਸੰਗਰਾਹੂਰ ਜ਼ਿਲ੍ਹਾ ਫ਼ਰੀਦਕੋਟ ਆਪਣੇ ਗੁਆਂਢੀ ਲਖਵੀਰ ਸਿੰਘ ਪੁੱਤਰ ਗੁਰਚਰਨ ਸਿੰਘ ਉਮਰ ਲਗਭਗ 60 ਸਾਲ ਵਾਸੀ ਸੰਗਰਾਹੂਰ ਜ਼ਿਲ੍ਹਾ ਫ਼ਰੀਦਕੋਟ ਨਾਲ ਜਾ ਰਿਹਾ ਸੀ ਕਿ ਉਨ੍ਹਾਂ ਦੀ ਆਲਟੋ ਕਾਰ ਪਿੰਡ ਵਲੂਰ ਨਜ਼ਦੀਕ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ’ਚ ਦੋਨਾਂ ਕਾਰ ਸਵਾਰਾਂ ਦੇ ਗੰਭੀਰ ਸੱਟਾਂ ਲੱਗੀਆਂ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਕੁੱਲਗੜ੍ਹੀ ਪੁਲਿਸ ਵਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
photo