
Amritsar News: 2,15,500 ਦੀ ਨਕਲੀ ਕਰੰਸੀ ਵੀ ਹੋਈ ਬਰਾਮਦ
Amritsar Rural Police arrests 1 accused with illegal weapons and fake notes: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਦੱਸ ਦਈਏ ਕਿ ਸਰਹੱਦ ਪਾਰ ਤਸਕਰੀ ਅਤੇ ਅਤਿਵਾਦੀ ਨੈੱਟਵਰਕ ਖ਼ਿਲਾਫ਼ ਇਕ ਅਹਿਮ ਕਾਰਵਾਈ ਕਰਦੇ ਹੋਏ ਜਰਮਨ ਸਿੰਘ ਨੂੰ ਹਥਿਆਰਾਂ ਅਤੇ ਜਾਅਲੀ ਨੋਟਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਕਾਰਵਾਈ ਕਰਦੇ ਹੋਏ ਇੱਕ ਗਲਾਕ 9 ਐਮਐਮ ਪਿਸਤੌਲ, ਏ. 30 ਕੈਲੀਬਰ ਪਿਸਤੌਲ, ਤਿੰਨ ਮੈਗਜ਼ੀਨ ਅਤੇ 2,15,500 ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਮੱਗਰੀ ਆਈਐਸਆਈ ਏਜੰਟਾਂ ਵੱਲੋਂ ਇਲਾਕੇ ਵਿੱਚ ਅਸ਼ਾਂਤੀ ਫੈਲਾਉਣ ਦੇ ਉਦੇਸ਼ ਨਾਲ ਭੇਜੀ ਗਈ ਸੀ।
ਇਸ ਸਬੰਧੀ ਥਾਣਾ ਘਰਿੰਡਾ ਅੰਮ੍ਰਿਤਸਰ ਵਿਖੇ ਐਫ਼ਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਅਤਿਵਾਦੀ ਮਾਡਿਊਲ ਨੂੰ ਖ਼ਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।