Besteck Mall Suicide News: ਬੈਸਟੈਕ ਮਾਲ ਦੀ ਚੌਥੀ ਮੰਜ਼ਲ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਮਾਰੀ ਛਾਲ, ਮੌਤ
Published : Apr 6, 2025, 7:22 am IST
Updated : Apr 6, 2025, 7:22 am IST
SHARE ARTICLE
Class 12 student jumps from fourth floor of Besteck Mall News in punjabi
Class 12 student jumps from fourth floor of Besteck Mall News in punjabi

Besteck Mall Suicide News: ਪਰਿਵਾਰ ਮੁਤਾਬਕ ਮਾਨਸਿਕ ਤਣਾਅ ’ਚ ਸੀ ਅਭਿਜੀਤ ਸਿੰਘ

ਐਸ.ਏ.ਐਸ. ਨਗਰ, (ਸਤਵਿੰਦਰ ਸਿੰਘ ਧੜਾਕ): ਸਨਿਚਰਵਾਰ ਨੂੰ ਸਵੇਰੇ ਸ਼ਹਿਰ ਦੇ ਫੇਜ਼ 11 ਸਥਿਤ ਬੈਸਟੈਕ ਮਾਲ ਵਿਚ 12ਵੀਂ ਜਮਾਤ ਦੇ 17 ਸਾਲਾ ਵਿਦਿਆਰਥੀ ਨੇ ਚੌਥੀ ਮੰਜ਼ਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਭਿਜੀਤ ਸਿੰਘ ਵਜੋਂ ਹੋਈ ਹੈ, ਜੋ ਫ਼ੇਜ਼ 11 ਮੋਹਾਲੀ ਦਾ ਹੀ ਰਹਿਣ ਵਾਲਾ ਸੀ। 

ਫੇਜ਼ 11 ਥਾਣੇ ਦੇ ਐਸਐਚਓ ਗਗਨਦੀਪ ਸਿੰਘ ਨੇ ਦਸਿਆ ਕਿ ਮਾਲ ਦੇ ਸਟਾਫ਼ ਤੇ ਸੀ.ਸੀ.ਟੀ.ਵੀ ਫੁਟੇਜ ਤੋਂ ਮਿਲੇ ਵੇਰਵਿਆਂ ਅਨੁਸਾਰ ਅਭਿਜੀਤ  ਸਵੇਰੇ 9 ਵਜੇ ਦੇ ਕਰੀਬ ਮਾਲ ਵਿਚ ਦਾਖ਼ਲ ਹੋਇਆ। ਪਹਿਲਾਂ ਕੈਫ਼ੇਟੇਰੀਆ ਖੇਤਰ ਵਲ ਗਿਆ। ਉਹ ਕੱੁਝ ਦੇਰ ਲਈ ਮਾਲ ਵਿਚ ਘੁੰਮਦਾ ਰਿਹਾ ਅਤੇ ਜਦੋਂ ਉਸ ਨੇ ਦੇਖਿਆ ਕਿ ਆਲੇ-ਦੁਆਲੇ ਕੋਈ ਨਹੀਂ ਸੀ ਤਾਂ ਉਸ ਨੇ ਅਚਾਨਕ ਚੌਥੀ ਮੰਜ਼ਲ ਤੋਂ ਛਾਲ ਮਾਰ ਦਿਤੀ।

ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਵਿਦਿਆਰਥੀ ਨੂੰ ਇਲਾਜ ਲਈ ਮੋਹਾਲੀ ਦੇ ਫ਼ੇਜ਼-6 ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਪੁਲਿਸ ਅਧਿਕਾਰੀਆਂ ਅਨੁਸਾਰ ਪਰਵਾਰਕ ਮੈਂਬਰਾਂ ਨੇ ਦਸਿਆ ਕਿ ਅਭਿਜੀਤ ਕੁੱਝ ਸਮੇਂ ਤੋਂ ਮਾਨਸਿਕ ਤਣਾਅ ਵਿਚ ਸੀ। ਉਸ ਦੇ ਪਿਤਾ ਮਨਮੋਹਨ ਸਿੰਘ ਪ੍ਰਾਈਵੇਟ ਨੌਕਰੀ ਕਰਦੇ ਹਨ ਅਤੇ ਪਰਵਾਰ ਵਿਚ ਉਸ ਦੀ ਮਾਂ ਅਤੇ ਵੱਡਾ ਭਰਾ ਵੀ ਸ਼ਾਮਲ ਹਨ।
ਪੁਲਿਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਵਾਰ ਨੂੰ ਸੌਂਪ ਦਿਤੀ ਜਾਵੇਗੀ। ਪਰਵਾਰ ਨੂੰ ਕਿਸੇ ’ਤੇ ਸ਼ੱਕ ਨਹੀਂ ਸੀ ਪਰ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement