Jalandhar Accident News: ਜਲੰਧਰ 'ਚ ਬੁਲੇਟ ਸਵਾਰ ਨੌਜਵਾਨ ਦੀ ਮੌਤ, ਰੈਸਟੋਰੈਂਟ ਤੋਂ ਖਾਣਾ ਖਾ ਕੇ ਆ ਰਹੇ ਸਨ ਵਾਪਸ
Published : Apr 6, 2025, 9:53 am IST
Updated : Apr 6, 2025, 9:53 am IST
SHARE ARTICLE
Jalandhar Accident News in punjabi
Jalandhar Accident News in punjabi

Jalandhar Accident News: ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਡਰਾਈਵਰ ਫ਼ਰਾਰ

Jalandhar Accident News: ਜਲੰਧਰ 'ਚ ਬੁਲੇਟ ਸਵਾਰ ਨੌਜਵਾਨ ਦੀ ਮੌਤ, ਰੈਸਟੋਰੈਂਟ ਤੋਂ ਖਾਣਾ ਖਾ ਕੇ ਆ ਰਹੇ ਸਨ ਵਾਪਸ : ਜਲੰਧਰ ਦੇ ਮਕਸੂਦਾ ਨੇੜੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ 23 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਇਮ ਜੈਨ ਵਾਸੀ ਕਿਲਾ ਮੁਹੱਲਾ ਵਜੋਂ ਹੋਈ ਹੈ। ਘਟਨਾ ਦੇ ਸਮੇਂ ਗੋਇਮ ਆਪਣੇ ਦੋਸਤ ਦੀ ਬੁਲੇਟ ਤੇ ਸਵਾਰ ਸੀ। ਉਸ ਦੀ ਐਕਟਿਵਾ ਕਿਸੇ ਹੋਰ ਦੋਸਤ ਕੋਲ ਸੀ।

ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਅਣਪਛਾਤੇ ਵਾਹਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫ਼ਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਉਕਤ ਨੌਜਵਾਨ ਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਸੀ ਜਾਂ ਨਹੀਂ।

ਗੋਇਮ ਜੈਨ ਦੇ ਦੋਸਤਾਂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਮਕਸੂਦਾਂ ਦੇ ਅਮਨਦੀਪ ਐਵੀਨਿਊ ਸਥਿਤ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣ ਗਿਆ ਸੀ। ਰਾਤ ਕਰੀਬ 10.30 ਵਜੇ ਜਦੋਂ ਉਹ ਘਰ ਜਾਣ ਲੱਗੇ ਤਾਂ ਗੋਇਮ ਜੈਨ ਨੇ ਆਪਣੀ ਐਕਟਿਵਾ ਦੀ ਚਾਬੀ ਆਪਣੇ ਦੋਸਤ ਨੂੰ ਦੇ ਦਿੱਤੀ ਅਤੇ ਉਸ ਨੂੰ ਬੁਲੇਟ ਦੇਣ ਲਈ ਕਿਹਾ। ,

ਕੁਝ ਸਮੇਂ ਬਾਅਦ ਜਦੋਂ ਉਹ ਮਕਸੂਦਾਂ ਚੌਂਕ ਕੋਲ ਪਹੁੰਚੇ ਤਾਂ ਮਕਸੂਦਾਂ ਥਾਣੇ ਦੇ ਕੋਲ ਗੋਇਮ ਜੈਨ ਦਾ ਹਾਦਸਾ ਹੋ ਗਿਆ। ਆਸ-ਪਾਸ ਦੇ ਲੋਕਾਂ ਅਤੇ ਦੋਸਤਾਂ ਦੀ ਮਦਦ ਨਾਲ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਘਰ ਪਰਤਣ ਤੋਂ ਪਹਿਲਾਂ ਗੋਇਮ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਫੋਨ ਕਰਕੇ ਸੂਚਨਾ ਦਿੱਤੀ ਸੀ ਕਿ ਉਹ ਘਰ ਆ ਰਿਹਾ ਹੈ। ਰਾਤ ਦੇ 11:30 ਵਜੇ ਫੋਨ ਆਇਆ ਕਿ ਉਹ ਹਾਦਸਾਗ੍ਰਸਤ ਹੋ ਗਿਆ ਹੈ। ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement