Amritsar News : ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ- ਰਾਜਪਾਲ ਪੰਜਾਬ

By : BALJINDERK

Published : Apr 6, 2025, 5:58 pm IST
Updated : Apr 6, 2025, 5:58 pm IST
SHARE ARTICLE
Punjab Governor
Punjab Governor

Amritsar News :ਸਰਕਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਕਰ ਰਹੀ ਹੈ ਵਿਸ਼ੇਸ਼ ਯਤਨ, ਅੰਮ੍ਰਿਤਸਰ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੈਦਲ ਮਾਰਚ ਦਾ ਦੂਜਾ ਦਿਨ 

Amritsar News in Punjabi : ਯੁੱਧ ਨਸ਼ਿਆਂ ਵਿਰੁੱਧ ਦੇ ਸੰਕਲਪ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਦਲ ਮਾਰਚ ਕਰ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਦੂਸਰੇ ਦਿਨ ਪੈਦਲ ਮਾਰਚ ਦੀ ਅਗਵਾਈ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੇ ਵਿਰੁੱਧ ਜਹਾਦ ਖੜਾ ਕਰਨ ਲਈ ਉੱਠ ਪੈਣ । ਉਹਨਾਂ ਕਿਹਾ ਕਿ ਪੰਜਾਬ ਜੋ ਆਪਣੀ ਦੇਸ਼ ਭਗਤੀ, ਸੂਰਬੀਰਾਂ, ਸ਼ਹੀਦਾਂ, ਯੋਧਿਆਂ ਦੀਆਂ ਲਾਸਾਨੀ ਕੁਰਬਾਨੀਆਂ ਕਰਕੇ ਜਾਣਿਆ ਜਾਂਦਾ ਹੈ, ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਦੁਸ਼ਮਣ ਦੇਸ਼ ਤੋਂ ਨਸ਼ਾ ਤਸਕਰੀ ਜਾਰੀ ਹੈ ਪਰ ਇਸ ਨੂੰ ਫੜਨ ਲਈ ਸਾਡੀਆਂ ਫੋਰਸਾਂ ਵੀ ਦਿਨ ਰਾਤ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਜ਼ਿਲਾ ਪ੍ਰਸ਼ਾਸਨ ਵੱਲੋਂ ਬਣਾਈਆਂ ਗਈਆਂ ਪਿੰਡ ਪੱਧਰ ਦੀਆਂ ਸੁਰੱਖਿਆ ਕਮੇਟੀਆਂ ਵੀ ਬਹੁਤ ਚੌਕਸੀ ਨਾਲ ਇਸ ਤਸਕਰੀ ਨੂੰ ਰੋਕਣ ਲਈ ਕੰਮ ਕਰ ਰਹੀਆਂ ਹਨ, ਜੋ ਕਿ ਵਧਾਈ ਦੀਆਂ ਪਾਤਰ ਹਨ।  

1

ਉਹਨਾਂ ਕਿਹਾ ਕਿ ਨਸ਼ਾ ਇਸ ਵੇਲੇ ਕੇਵਲ ਪੰਜਾਬ ਦੀ ਹੀ ਸਮੱਸਿਆ ਨਹੀਂ ਬਲਕਿ ਇਹ ਸਾਰੇ ਦੇਸ਼ ਨੂੰ ਆਪਣੇ ਗ੍ਰਿਫਤ ਵਿੱਚ ਲੈ ਰਿਹਾ ਹੈ। ਇਸੇ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਕਿਉਂਕਿ ਸਰਹੱਦੀ ਸੂਬਾ ਹੈ ਅਤੇ ਇਥੋਂ ਨਸ਼ੇ ਦੀ ਤਸਕਰੀ ਆਸਾਨੀ ਨਾਲ ਹੋ ਜਾਂਦੀ ਹੈ, ਇਸ ਲਈ ਦੁਸ਼ਮਣ ਇਸ ਦਾ ਮੌਕਾ ਉਠਾਉਂਦੇ ਹੋਏ ਸਪਲਾਈ ਕਰ ਰਹੇ ਹਨ, ਜਿਸ ਨੂੰ ਰੋਕਣ ਲਈ ਪਹਿਲਾਂ ਵੀ ਸਰਹੱਦ ਉੱਤੇ ਐਂਟੀ ਡਰੋਨ ਸਿਸਟਮ ਲਗਾਏ ਗਏ ਸਨ ਅਤੇ ਹੁਣ ਹੋਰ ਵਧਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੀ ਐਂਟੀ ਡਰੋਨ ਸਿਸਟਮ ਲਗਾਉਣ ਲਈ ਉਪਰਾਲੇ ਕਰ ਰਹੀ ਹੈ। 

ਉਹਨਾਂ ਸ਼ਹੀਦ ਭਗਤ ਸਿੰਘ ਗਰੁੱਪ ਆਫ ਕਾਲਜ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਬੱਚਿਆਂ ਅਤੇ ਮੋਹਤਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਲਈ ਯੋਗਦਾਨ ਪਾਉਣ। ਉਨਾ ਕਿਹਾ ਕਿ ਨਸ਼ਾ ਕੇਵਲ ਮੇਰੇ ਪੈਦਲ ਮਾਰਚ ਨਾਲ ਜਾਂ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਖਤਮ ਨਹੀਂ ਹੋ ਸਕਦਾ, ਇਸ ਨੂੰ ਖਤਮ ਕਰਨ ਲਈ ਜਨਤਾ ਦਾ ਸਾਥ ਹੋਣਾ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਜਿਸ ਵੀ ਪੰਚਾਇਤ ਨੂੰ ਖੇਡ ਮੈਦਾਨ ਬਣਾਉਣ ਲਈ ਕੋਈ ਸਹਾਇਤਾ ਚਾਹੀਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫਤਰ ਨਾਲ ਰਾਬਤਾ ਕਰ ਸਕਦਾ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਬੱਚਿਆਂ ਨੂੰ ਗੁਰੂ ਘਰਾਂ ਅਤੇ ਮੰਦਰਾਂ ਨਾਲ ਜੋੜਨਾ ਵੀ ਨਸ਼ਾ ਮੁਕਤੀ ਲਈ ਬਹੁਤ ਵੱਡਾ ਉਪਰਾਲਾ ਹੋ ਸਕਦਾ ਹੈ। ਉਹਨਾਂ ਆਪਣੇ ਸਮੇਂ ਦੀਆਂ ਉਦਾਹਰਨਾਂ ਦਿੰਦੇ ਕਿਹਾ ਕਿ ਸਾਡੇ ਵੇਲੇ ਸਾਰੇ ਬੱਚੇ ਆਪਣੇ ਧਾਰਮਿਕ ਅਕੀਦੇ ਅਨੁਸਾਰ ਗੁਰਦੁਆਰਿਆਂ, ਮੰਦਰਾਂ, ਮਸਜਿਦਾਂ ਵਿੱਚ ਜਾਂਦੇ ਸਨ। ਜਿੱਥੋਂ ਉਹਨਾਂ ਦੀ ਧਾਰਮਿਕ ਤ੍ਰਿਪਤੀ ਤਾਂ ਹੁੰਦੀ ਹੀ ਸੀ ਨਾਲ ਸਮਾਜਿਕ ਬੁਰਾਈਆਂ ਤੋਂ ਬਚਣ ਦੀ ਪ੍ਰੇਰਨਾ ਵੀ ਮਿਲਦੀ ਸੀ ਜੋ ਕਿ ਸਾਰੀ ਜ਼ਿੰਦਗੀ ਉਹਨਾਂ ਦੇ ਕੰਮ ਆਉਂਦੀ ਸੀ ਪਰ ਹੁਣ ਬੱਚੇ ਮੋਬਾਈਲਾਂ ਤੱਕ ਸੀਮਤ ਹੋ ਕੇ ਰਹਿ ਗਏ ਹਨ। ਮਾਪੇ ਵੀ ਉਹਨਾਂ ਨੂੰ ਧਾਰਮਿਕ ਸਥਾਨਾਂ ਨਾਲ ਜੋੜਨ ਦੀ ਕੋਸ਼ਿਸ਼ ਨਹੀਂ ਕਰਦੇ, ਇਸ ਤੋਂ ਇਲਾਵਾ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਵੀ ਭੇਜਣ ਦੀ ਹਿੰਮਤ ਬੱਚਿਆਂ ਦੇ ਮਾਪੇ ਨਹੀਂ ਕਰਦੇ, ਜੋ ਕਿ ਕਰਨੀ ਬਹੁਤ ਜ਼ਰੂਰੀ ਹੈ ।

ਉਹਨਾਂ ਕਿਹਾ ਕਿ ਇੱਕ ਚੰਗਾ ਖਿਡਾਰੀ ਕੇਵਲ ਆਪਣੇ ਸਰੀਰ ਦੀ ਸਾਂਭ ਸੰਭਾਲ ਲਈ ਹੀ ਚੌਕਸ ਨਹੀਂ ਹੁੰਦਾ, ਬਲਕਿ ਉਹ ਹਾਰ ਜਿੱਤ ਨੂੰ ਬਰਦਾਸ਼ਤ ਕਰਨ, ਭਾਈਚਾਰਕ ਸਾਂਝ, ਅਨੁਸ਼ਾਸਨ ਵਰਗੇ ਵੱਡੇ ਗੁਣ ਵੀ ਸਿੱਖਦਾ ਹੈ। ਕਈ ਵਾਰ ਬੱਚਿਆਂ ਦੀ ਇਹ ਪਰਵਾਜ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਵੀ ਪਹੁੰਚ ਜਾਂਦੀ ਹੈ ਜੋ ਕਿ ਉਸ ਪਰਿਵਾਰ ਦਾ ਹੀ ਨਹੀਂ ਬਲਕਿ ਦੇਸ਼ ਦਾ ਨਾਮ ਰੋਸ਼ਨ ਕਰ ਜਾਂਦੇ ਹਨ। ਉਹਨਾਂ ਕਿਹਾ ਕਿ ਆਓ ਆਪਣੇ ਬੱਚਿਆਂ ਨੂੰ ਮੁੜ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ ਅਤੇ ਖੇਡ ਮੈਦਾਨਾਂ ਨਾਲ ਜੋੜੀਏ। 

1

ਇਸ ਮੌਕੇ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਪੈਦਲ ਮਾਰਚ ਵਿੱਚ ਹਿੱਸਾ ਲਿਆ। ਆਕਸਫੋਰਡ ਸਕੂਲ ਤੋਂ ਚੱਲ ਕੇ ਇਹ ਯਾਤਰਾ ਸ਼ਹੀਦ ਭਗਤ ਸਿੰਘ ਗਰੁੱਪ ਆਫ ਕਾਲਜ ਵਿੱਚ ਆ ਕੇ ਸਮਾਪਤ ਹੋਈ। ਇਸ ਮੌਕੇ ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸੈਕਟਰੀ ਸ੍ਰੀ ਵਿਵੇਕ ਪ੍ਰਤਾਪ ਸਿੰਘ, ਅੰਤਰਰਾਸ਼ਟਰੀ ਅਥਲੀਟ ਬਹਾਦਰ ਸਿੰਘ, ਅੰਤਰਰਾਸ਼ਟਰੀ ਹਾਕੀ ਖਿਡਾਰੀ ਬਲਜੀਤ ਸਿੰਘ, ਰੋਇੰਗ ਖਿਡਾਰੀ ਚੰਦਨਦੀਪ ਸਿੰਘ, ਡੀਆਈਜੀ ਸ੍ਰੀ ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਜਿਲਾ ਪੁਲਿਸ ਮੁਖੀ ਸ ਮਨਿੰਦਰ ਸਿੰਘ, ਰੈਡ ਕ੍ਰਾਸ ਦੇ ਸਟੇਟ ਸੈਕਟਰੀ ਸ੍ਰੀ ਸ਼ਿਵਦਲਾਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਸਰੀਨ ਐਸਡੀਐਮ ਰਵਿੰਦਰ ਸਿੰਘ ਅਰੋੜਾ, ਸਹਾਇਕ ਕਮਿਸ਼ਨਰ ਗੁਰ ਸਿਮਰਨ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ ਹਾਜ਼ਰ ਸਨ।

(For more news apart from land warriors and martyrs will not be allowed ruined by drugs - Punjab Governor News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement