Pastor Jashan Gill News: ਪੰਜਾਬ ਦੇ ਇਕ ਹੋਰ ਪਾਦਰੀ ’ਤੇ ਜਬਰ ਜਨਾਹ ਦਾ ਮਾਮਲਾ ਦਰਜ, ਗ੍ਰਿਫ਼ਤਾਰੀ ਲਈ ਪੁਲਿਸ ਕਰ ਰਹੀ ਛਾਪੇਮਾਰੀ
Published : Apr 6, 2025, 8:07 am IST
Updated : Apr 6, 2025, 12:29 pm IST
SHARE ARTICLE
Rape case registered against Gurdaspur pastor Jashan Gill
Rape case registered against Gurdaspur pastor Jashan Gill

Pastor Jashan Gill News: ਅਦਾਲਤ ਨੇ ਮੁਲਜ਼ਮ ਨੂੰ ਕੀਤਾ ਭਗੌੜਾ ਕਰਾਰ

Rape case registered against Gurdaspur pastor Jashan Gill: ਪੰਜਾਬ ਦੇ ਇਕ ਹੋਰ ਪਾਦਰੀ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ।  2023 ਵਿੱਚ ਗੁਰਦਾਸਪੁਰ ਦੇ ਪਿੰਡ ਅਬਲਖੈਰ ਦੇ ਰਹਿਣ ਵਾਲੇ ਜਸ਼ਨ ਗਿੱਲ ਨਾਮਕ ਪਾਸਟਰ ਉਪਰ ਬੀਸੀਏ ਦੀ ਵਿਦਿਆਰਥਣ ਨਾਲ ਬਲਾਤਕਾਰ ਕਰਨ ਅਤੇ ਉਸ ਦਾ ਗਰਭਪਾਤ ਕਰਵਾਉਣ ਦੇ ਦੋਸ਼ਾਂ ਹੇਠ ਦੀਨਾਨਗਰ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਪਰ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ 'ਚੋਂ ਬਾਹਰ ਚੱਲ ਰਿਹਾ ਹੈ।

ਪੁਲਿਸ ਵੱਲੋਂ ਮੁਲਜ਼ਮ ਪਾਸਟਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।  ਲੜਕੀ ਦੇ ਪਰਿਵਾਰ ਦਾ ਦੋਸ਼ ਹੈ ਕਿ ਪਾਦਰੀ ਨੇ ਪਹਿਲਾਂ ਉਨ੍ਹਾਂ ਦੀ ਧੀ ਨਾਲ ਬਲਾਤਕਾਰ ਕੀਤਾ ਤੇ ਧੀ ਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ ਸੀ। ਪਿਤਾ ਨੇ ਦੋਸ਼ ਲਗਾਇਆ ਕਿ ਉਸ ਦੀ ਧੀ, ਜੋ ਉਸ ਸਮੇਂ ਬੀਸੀਏ ਦੀ ਵਿਦਿਆਰਥਣ ਸੀ, ਨੂੰ ਪਾਦਰੀ ਨੇ ਗੁੰਮਰਾਹ ਕੀਤਾ ਸੀ।

ਪਿਤਾ ਨੇ ਕਿਹਾ ਕਿ “ਅਸੀਂ ਆਪਣੇ ਪਰਿਵਾਰ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਅਬੁਲ ਖੈਰ ਪਿੰਡ ਵਿਚ ਇਕ ਗਿਰਜਾਘਰ ਜਾਂਦੇ ਸੀ। ਜਸ਼ਨ ਗਿੱਲ ਨਾਮ ਦੇ ਇਕ ਪਾਦਰੀ ਨੇ ਮੇਰੀ ਧੀ ਨੂੰ ਗੁੰਮਰਾਹ ਕੀਤਾ ਅਤੇ ਉਸ ਨਾਲ ਵਾਰ-ਵਾਰ ਜਬਰ ਜਨਾਹ ਕੀਤਾ।’’ ਉਨ੍ਹਾਂ ਕਿਹਾ, ‘‘ਮੇਰੀ ਧੀ 22 ਸਾਲਾਂ ਦੀ ਸੀ ਅਤੇ ਬੀਸੀਏ ਦੀ ਵਿਦਿਆਰਥਣ ਸੀ। ਪਾਦਰੀ ਨੇ ਉਸ ਨੂੰ ਗਰਭਵਤੀ ਕਰ ਦਿੱਤਾ ਅਤੇ ਬਾਅਦ ਵਿੱਚ ਪਿੰਡ ਵਿੱਚ ਇਕ ਨਰਸ ਰਾਹੀਂ ਉਸਦਾ ਗਰਭਪਾਤ ਕਰਵਾਇਆ।’’

ਨਰਸ ‘ਤੇ ਡਾਕਟਰੀ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਲੜਕੀ ਪਿਤਾ ਨੇ ਹੋਰ ਕਿਹਾ, “ਗਰਭਪਾਤ ਲਾਪਰਵਾਹੀ ਨਾਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਇਨਫੈਕਸ਼ਨ ਹੋ ਗਈ। ਮੇਰੀ ਧੀ ਨੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬਾਅਦ ਵਿੱਚ, ਅਲਟਰਾਸਾਊਂਡ ਉਪਰੰਤ, ਸਾਨੂੰ ਪਤਾ ਲੱਗਾ ਕਿ ਮੇਰੀ ਧੀ ਦਾ ਗਰਭਪਾਤ ਹੋਇਆ ਹੈ ਅਤੇ ਫਿਰ ਉਸ ਨੂੰ ਅੰਮ੍ਰਿਤਸਰ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।”

ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਦੋਸ਼ੀ ਪਾਸਟਰ ਨੂੰ ਫੜਨ ਦੇ ਲਈ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਮਾਨਯੋਗ ਅਦਾਲਤ ਵੱਲੋਂ ਵੀ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement