Jagraon News : ਜਗਰਾਉਂ ਵਿਚ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ 'ਤੇ ਪੱਥਰ ਨਾਲ ਹਮਲਾ
Published : Apr 6, 2025, 2:10 pm IST
Updated : Apr 6, 2025, 2:10 pm IST
SHARE ARTICLE
Stone attack on Babasaheb Ambedkar's statue in Jagraon Latest News in Punjabi
Stone attack on Babasaheb Ambedkar's statue in Jagraon Latest News in Punjabi

Jagraon News : ਲੋਕਾਂ ਨੇ ਕਿਹਾ, ਪੰਨੂ ਦੀ ਧਮਕੀ ਦੇ ਬਾਵਜੂਦ ਕੋਈ ਸੁਰੱਖਿਆ ਨਹੀਂ 

Stone attack on Babasaheb Ambedkar's statue in Jagraon Latest News in Punjabi : ਜਗਰਾਉਂ ਵਿਚ ਟੋਲ ਨੰਬਰ-5 ਨੇੜੇ ਸਥਿਤ ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਦੀ ਮੂਰਤੀ ਨੂੰ ਇਕ ਵਿਅਕਤੀ ਨੇ ਨਿਸ਼ਾਨਾ ਬਣਾਇਆ ਹੈ। ਬੀਤੀ ਦੇਰ ਰਾਤ ਕਰੀਬ 11.30 ਵਜੇ ਕਿਸੇ ਸ਼ਰਾਰਤੀ ਵਿਅਕਤੀ ਨੇ ਸੜਕ ਤੋਂ ਇਕ ਪੱਥਰ ਚੁੱਕਿਆ ਅਤੇ ਮੂਰਤੀ ਦੇ ਪਿਛਲੇ ਪਾਸੇ ਤੋਂ ਸ਼ੀਸ਼ਾ ਤੋੜ ਦਿਤਾ। ਅੱਜ ਸਵੇਰੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਵਿਚ ਤਣਾਅ ਦਾ ਮਾਹੌਲ ਬਣ ਗਿਆ।

ਡੀਐਸਪੀ ਜਸਜੋਤ ਸਿੰਘ ਅਤੇ ਸਿਟੀ ਪੁਲਿਸ ਸਟੇਸ਼ਨ ਇੰਚਾਰਜ ਵਰਿੰਦਰ ਸਿੰਘ ਉੱਪਲ ਤੁਰਤ ਮੌਕੇ 'ਤੇ ਪਹੁੰਚ ਗਏ। ਸਥਿਤੀ ਨੂੰ ਕਾਬੂ ਕਰਨ ਲਈ ਬੁੱਤ ਦੇ ਆਲੇ-ਦੁਆਲੇ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫ਼ੁਟੇਜ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਸਿਟੀ ਪੁਲਿਸ ਸਟੇਸ਼ਨ ਇੰਚਾਰਜ ਵਰਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਕੌਂਸਲ ਮੁਖੀ ਜਤਿੰਦਰਪਾਲ ਰਾਣਾ, ਕੌਂਸਲਰ ਰਵਿੰਦਰਪਾਲ ਸਿੰਘ ਰਾਜੂ ਅਤੇ ਸਾਬਕਾ ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ ਨੇ ਦੋਸ਼ੀ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਟੁੱਟੇ ਹੋਏ ਸ਼ੀਸ਼ੇ ਨੂੰ ਤੁਰਤ ਬਦਲਿਆ ਜਾ ਰਿਹਾ ਹੈ। ਸਥਾਨਕ ਆਗੂਆਂ ਨੇ ਦੋਸ਼ ਲਗਾਇਆ ਕਿ ਅਤਿਵਾਦੀ ਪੰਨੂ ਦੀ ਧਮਕੀ ਦੇ ਬਾਵਜੂਦ, ਸਰਕਾਰ ਨੇ ਬੁੱਤ ਦੀ ਸੁਰੱਖਿਆ ਲਈ ਕੋਈ ਖ਼ਾਸ ਪ੍ਰਬੰਧ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement