ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਵਲੋਂ ਬਲਾਕ ਸਿਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ
Published : May 6, 2020, 8:49 am IST
Updated : May 6, 2020, 8:49 am IST
SHARE ARTICLE
File Photo
File Photo

ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਰਿੰਦਰ ਪਰਾਸਰ ਜੀ ਨੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸਹਿਬਾਨ ਸੀ ਐਚ ਟੀ ਸਹਿਬਾਨ, ਜਿਲ੍ਹਾ

ਚੰਡੀਗੜ੍ਹ, 5 ਮਈ (ਸਸਸ): ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ  ਵਰਿੰਦਰ ਪਰਾਸਰ ਜੀ ਨੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸਹਿਬਾਨ ਸੀ ਐਚ ਟੀ ਸਹਿਬਾਨ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨਵਦੀਪ ਸਿੰਘ, ਸਹਾਇਕ ਕੋਆਰਡੀਨੇਟਰ ਅਨੂਪ ਮੈਣੀ, ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਸਿੰਘ ਸਮੇਤ ਸਮੁੱਚੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਆਨਲਾਈਨ ਮੀਟਿੰਗ ਕੀਤੀ ।

ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਉਹਨਾ ਅਧਿਆਪਕ ਸਹਿਬਾਨ ਦੁਆਰਾ ਵਿਦਿਆਰਥੀਆਂ ਨੂੰ ਆਨਲਾਈਨ ਕਰਵਾਈ ਜਾ ਰਹੀ ਮਿਹਨਤ ਦੀ ਤਾਰੀਫ ਕੀਤੀ । ਉਹਨਾਂ ਕਿਹਾ ਕਿ ਅਧਿਆਪਕ ਸਹਿਬਾਨ ਦੁਆਰਾ ਇਸ ਔਖੀ ਘੜੀ ਵਿੱਚ ਆਪਣੇ ਵਿਦਿਆਰਥੀਆਂ ਤੱਕ ਪਹੁੰਚ ਬਣਾਉਣੀ ਇੱਕ ਸਲਾਘਾਯੋਗ ਉਪਰਾਲਾ ਹੈ  ਜਿਸ ਵਿਚ ਸਾਰੇ ਅਧਿਆਪਕ ਆਪਣੀ ਸਮਰੱਥਾ ਅਨੁਸਾਰ ਪੂਰਾ ਯੋਗਦਾਨ ਪਾ ਰਹੇ ਹਨ ।

ਉਹਨਾਂ ਅਧਿਆਪਕ ਸਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਭੇਜੇ ਜਾ ਰਹੇ ਕੰਮ ਤੇ ਵੀ ਤਸੱਲੀ ਪ੍ਰਗਟ ਕੀਤੀ । ਉਹਨਾਂ ਜਿਲ੍ਹੇ ਦੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸਹਿਬਾਨ ਦੇ ਨਾਲ ਨਾਲ ਸਮੂਹ ਸੀ ਐਚ ਟੀ ਸਹਿਬਾਨ ਅਤੇ ਸਮੁੱਚੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨੂੰ ਸਕੂਲਾਂ  ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਅਗਲੀ ਜਮਾਤ ਵਿੱਚ ਪ੍ਰਮੋਟ ਕਰਨ ਦਾ ਕੰਮ ਘਰ ਬੈਠ ਕੇ ਕਰਨ ਲਈ ਪ੍ਰੇਰਿਤ ਕੀਤਾ ।

File photoFile photo

ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਨਵਦੀਪ ਸਿੰਘ ਨੇ ਜਿਲ੍ਹੇ ਦੇ ਅਧਿਆਪਕ ਸਹਿਬਾਨ ਵੱਲੋਂ ਕਰਵਾਏ ਜਾ ਰਹੇ ਕੰਮ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਸਮੂਹ ਟੀਮ ਦੇ ਸਾਥੀਆਂ ਨੂੰ ਕਿਹਾ । ਉਹਨਾਂ ਕਿਹਾ ਕਿ ਸਾਡੇ ਅਧਿਆਪਕ ਸਹਿਬਾਨ ਦੁਆਰਾ ਕੀਤੀ ਜਾ ਰਹਿ ਮਿਹਨਤ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਣੀ ਯਕੀਨੀ ਬਣਾਈ ਜਾਵੇ । ਉਹਨਾਂ ਸਾਰੇ ਅਧਿਆਪਕ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਿਲ੍ਹੇ ਦਾ ਯੂ ਟਿਊਬ ਚੈਨਲ ਜਰੂਰ ਸਬਸਕ੍ਰਾਈਬ ਕਰਨ ਤਾਂ ਜੋ ਵਿਦਿਆਰਥੀਆਂ ਤੱਕ ਸਿੱਖਿਆ ਨਾਲ ਸਬੰਧਤ ਮਟੀਰੀਅਲ ਪਹੁੰਚ ਸਕੇ ।

ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਸਿੰਘ ਨੇ ਅਧਿਆਪਕ ਸਹਿਬਾਨ ਦੀ ਮਿਹਨਤ ਦਾ ਜਿਕਰ ਕਰਦਿਆਂ ਕਿਹਾ ਕਿ ਜਿਲ੍ਹੇ ਦੇ ਸਮੂਹ ਅਧਿਆਪਕ ਇੱਕ ਟੀਮ ਵਾਂਗ ਕੰਮ ਕਰ ਰਹੇ ਹਨ । ਸਹਾਇਕ ਜਿਲ੍ਹਾ ਕੋਆਰਡੀਨੇਟਰ ਅਨੂਪ ਮੈਣੀ ਜੀ ਨੇ ਸਮੂਹ ਟੀਮ ਮੈਂਬਰਾਂ ਨੂੰ ਪੂਰੀ ਤਨਦੇਹੀ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਸ੍ਰੀਮਤੀ ਪੂਨਮ ਸਰਮਾ ਜਿਲ੍ਹਾ ਨੋਡਲ ਅਫਸਰ ਨੇ ਸਮੂਹ ਸੀ ਐਚ ਟੀ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸਹਿਬਾਨ ਨੂੰ ਇਸ ਔਖੀ ਘੜੀ ਵੇਲੇ ਵਿਦਿਆਰਥੀਆਂ ਨੂੰ ਘਰ ਵਿਚ ਰਹਿਣ, ਸਫਾਈ ਲਈ ਸੁਚੇਤ ਕਰਨ ਦੇ ਨਾਲ ਨਾਲ ਉਹਨਾਂ ਨਾਲ ਸੋਸਲ ਮੀਡੀਆ ਦੇ ਰਾਬਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ । ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸਹਿਬਾਨ ਨੇ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਵਰਿੰਦਰ ਪਰਾਸਰ ਨੂੰ ਵਿਸਵਾਸ ਦਿਵਾਇਆ ਕਿ ਉਹ ਸਕੂਲਾਂ ਵਿਚ ਦਾਖਲੇ ਦੇ ਟੀਚਿਆਂ ਨੂੰ ਜਲਦ ਹੀ ਆਨਲਾਈਨ ਪ੍ਰਰਾ ਕਰ ਲੈਣਗੇ । ਅੱਜ ਦੀ ਇਸ ਮੀਟਿੰਗ  ਪੂਰੀ ਤਰ੍ਹਾਂ ਨਾਲ ਸਫਲ ਹੋ ਨਿਬੜੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement