ਸ਼ਰਧਾਲੂਆਂ ਦੀ ਸਾਰ ਲੈਣ ਦੀ ਥਾਂ ਅਕਾਲੀ ਸੌੜੀ ਸਿਆਸਤ ਕਰ ਰਹੇ ਹਨ : ਤ੍ਰਿਪਤ ਬਾਜਵਾ
Published : May 6, 2020, 8:05 am IST
Updated : May 6, 2020, 8:05 am IST
SHARE ARTICLE
File Photo
File Photo

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਉੱਤੇ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਦੀ ਸਾਰ ਲੈਣ ਦੀ ਥਾਂ ਸੌੜੀ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ, ਪੰਜਾਬ ਦੇ ਪੇਂਡੂ ਵਿਕਾਸ

ਚੰਡੀਗੜ੍ਹ, 5 ਮਈ (ਸਪੋਕਸਮੈਨ ਸਮਾਚਾਰ ਸੇਵਾ) : ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਉੱਤੇ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਦੀ ਸਾਰ ਲੈਣ ਦੀ ਥਾਂ ਸੌੜੀ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਕੋਈ ਵੀ ਅਕਾਲੀ ਆਗੂ ਸੂਬੇ ਵਿਚ ਇਕ ਥਾਂ ਵੀ ਸ਼ਰਧਾਲੂਆਂ ਨੂੰ ਹੌਸਲਾ ਦੇਣ ਨਹੀਂ ਗਿਆ।

ਸ੍ਰੀ ਬਾਜਵਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੀ ਸਿਆਸੀ ਸ਼ਾਖ ਗੁਆ ਚੁੱਕਾ ਅਕਾਲੀ ਦਲ ਸਿੱਖ ਸ਼ਰਧਾਲੂਆਂ ਦੇ ਮੁੱਦੇ 'ਤੇ ਬੇਸਿਰ ਪੈਰ ਬਿਆਨਬਾਜ਼ੀ ਕਰ ਕੇ ਸਿੱਖਾਂ ਅਤੇ ਪੰਜਾਬੀਆਂ ਵਿਚ ਮੁੜ ਅਪਣੀ ਭੱਲ ਬਣਾਉਣ ਦਾ ਅਸਫ਼ਲ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੰਦੋਸਤਾਨ ਦੇ ਕੁੱਝ ਇਕ ਗਿਣਵੇ-ਚੁਣਵੇ ਅਮੀਰ ਪਰਵਾਰਾਂ ਵਿਚ ਸ਼ੁਮਾਰ ਬਾਦਲ ਪਰਵਾਰ ਦੇ ਇਕ ਵੀ ਜੀਅ ਨੇ ਪੰਜਾਬ ਸਰਕਾਰ ਵਲੋਂ ਕਰੋਨਾ ਵਿਰੁਧ ਲੜੀ ਜਾ ਰਹੀ ਜੰਗ ਇਕ ਧੇਲੇ ਦਾ ਹਿੱਸਾ ਵੀ ਨਹੀਂ ਪਾਇਆ।

File photoFile photo

ਹੋਰ ਤਾਂ ਹੋਰ ਬਾਦਲ ਪਰਵਾਰ ਦੇ ਤਿੰਨਾਂ ਜੀਆਂ ਵਲੋਂ ਸਰਕਾਰ ਤੋਂ ਲਈਆਂ ਜਾ ਰਹੀਆਂ ਵੱਡੀਆਂ ਪੈਨਸ਼ਨਾਂ ਅਤੇ ਤਨਖਾਹਾਂ ਵਿਚੋਂ ਵੀ ਇਕ ਪੈਸਾ ਵੀ ਮੁੱਖ ਮੰਤਰੀ ਰਾਹਤ ਕੋਸ਼ ਵਿਚ ਨਹੀਂ ਦਿਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੇ ਮਨ ਵਿਚ ਲੋਕਾਂ ਪ੍ਰਤੀ ਭੋਰਾ ਵੀ ਹਮਦਰਦੀ ਸੀ ਤਾਂ ਉਨ੍ਹਾਂ ਨੇ ਕਰੋਨਾ ਵਿਰੁਧ ਅਪਣੀ ਜੀਅ ਜਾਨ ਨਾਲ ਲੜਾਈ ਰਹੇ ਡਾਕਟਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ਼ ਲਈ ਅਪਣੇ ਨਿਊ ਚੰਡੀਗੜ੍ਹ ਸਥਿਤ ਹੋਟਲ ਵਿਚ ਡਾਕਟਰਾਂ ਦੇ ਠਹਿਰਣ ਲਈ ਇਕ ਵੀ ਕਮਰਾ ਕਿਉਂ ਨਹੀਂ ਦਿਤਾ?

ਉਨ੍ਹਾਂ ਨਾਲ ਹੀ ਪੁਛਿਆ ਕਿ ਨਾਂਦੇੜ ਸਾਹਿਬ ਦੇ ਸਿੱਖ ਸ਼ਰਧਾਲੂਆਂ ਪ੍ਰਤੀ ਬਹੁਤਾ ਹੇਜ਼ ਜਤਾ ਰਹੇ ਆਕਲੀ ਦਲ ਨੇ ਉਨ੍ਹਾਂ ਨੂੰ ਪੰਜਾਬ ਵਾਪਸ ਲਿਆਉਣ ਲਈ ਕਿੰਨੀਆਂ ਬਸਾਂ ਭੇਜੀਆਂ? ਸ੍ਰੀ ਬਾਜਵਾ ਨੇ ਕਿਹਾ ਕਿ ਹਜ਼ੂਰ ਸਾਹਿਬ ਦੇ ਗੁਰਦੁਆਰਾ ਲੰਗਰ ਸਾਹਿਬ ਦੇ 26 ਸੇਵਾਦਾਰਾਂ ਦੇ ਕੋਰੋਨਾ ਰੋਗੀ ਹੋਣ ਦੀ ਪੁਸ਼ਟੀ ਹੋ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਰੇ ਉਨ੍ਹਾਂ ਅਕਾਲੀ ਆਗੂਆਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਹੜੇ ਨਾਂਦੇੜ ਤੋਂ ਵਾਪਸ ਆਏ ਸ਼ਰਧਾਲੂਆਂ ਦੇ ਕਰੋਨਾ ਰੋਗੀ ਹੋਣ ਪਿੱਛੇ ਕਿਸੇ ਸਾਜ਼ਿਸ਼ ਹੋਣ ਦਾ ਝੂਠਾ ਅਤੇ ਗੁਮਰਾਹਕੁਨ ਪ੍ਰਚਾਰ ਕਰ ਕੇ ਕੋਰੋਨਾ ਵਿਰੁਧ ਜੰਗ ਲੜ ਰਹੇ ਸਿਹਤ ਕਰਮੀਆਂ ਦਾ ਹੌਸਲਾ ਤੋੜਣ ਦਾ ਗੁਨਾਹ ਕਰਦੇ ਆ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement