
ਇਸ ਦੁੱਖ ਦੀ ਘੜੀ ਵਿੱਚ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ...
ਅੰਮ੍ਰਿਤਸਰ: ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਵੱਡੇ ਭਰਾ ਧਨਵੰਤ ਸਿੰਘ ਕੜੇ ਵਾਲੇ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।
Photo
ਇਸ ਦੁੱਖ ਦੀ ਘੜੀ ਵਿੱਚ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ ਨਾਲ ਸੰਤ ਬਾਬਾ ਬਲਵਿੰਦਰ ਸਿੰਘ ,ਸੰਤ ਬਾਬਾ ਨਰਿੰਦਰ ਸਿੰਘ ਜੀ ਮੁਖੀ ਗੁਰਦੁਆਰਾ ਲੰਗਰ ਸਾਹਿਬ, ਸੱਚਖੰਡ ਬੋਰਡ ਦੇ ਓਐਸਡੀ ਸ. ਡੀ ਪੀ ਸਿੰਘ ਚਾਵਲਾ ਸਮੇਤ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Bhai Gobind Singh Longowal
ਦਸ ਦਈਏ ਕਿ ਪਿਛਲੇ ਦਿਨੀਂ 2 ਮਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਅਮਰ ਪਾਲ ਕੌਰ ਦੇ ਅਚਾਨਕ ਦਿਹਾਂਤ ਹੋ ਗਿਆ ਸੀ। ਇਹ ਖਬਰ ਕਸਬੇ 'ਚ ਫੈਲੀ ਤਾਂ ਲੋਕਾਂ 'ਚ ਸੋਗ ਦੀ ਲਹਿਰ ਦੌੜ ਗਈ।
Gobind Singh Longowal
ਉਹ ਕਰੀਬ 60 ਵਰ੍ਹਿਆਂ ਦੇ ਸਨ। ਅਮਰ ਪਾਲ ਕੌਰ ਪਿੰਗਲਵਾੜਾ ਅੰਮ੍ਰਿਤਸਰ ਪ੍ਰਧਾਨ ਡਾ. ਬੀਬੀ ਇੰਦਰਜਿਤ ਕੌਰ ਦੀ ਛੋਟੀ ਭੈਣ ਸਨ, ਉਹ ਸੇਵਾਮੁਕਤ ਸਰਕਾਰੀ ਅਧਿਅਪਕ ਸਨ। ਭਾਈ ਲੌਂਗੋਵਾਲ ਦੇ ਪਰਿਵਾਰ ਦੇ ਨੇੜਲੇ ਵਿਆਕਤੀਆ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਸਰਦਾਰਨੀ ਅਮਰਪਾਲ ਕੌਰ ਆਪਣੇ ਘਰ 'ਚ ਉਲਟੀ ਕਰਦੇ ਕਰਦੇ ਅਚਾਨਕ ਡਿੱਗ ਗਏ ਅਤੇ ਉਨ੍ਹਾਂ ਨੂੰ ਸਥਾਨਕ ਇਕ ਨਿੱਜੀ ਹਸਪਤਾਲ 'ਚ ਲਿਜਾਣ ਤੋਂ ਬਾਅਦ ਸੰਗਰੂਰ ਦੇ ਇਕ ਹਸਪਤਾਲ 'ਚ ਲਿਜਾਇਆ ਗਿਆ,
Hospital
ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਹ ਆਪਣੇ ਪਿੱਛੇ ਇਕ ਪੁੱਤਰ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਤੇ ਧੀ ਜੋਆ ਤੋਂ ਇਲਾਵਾ ਹਜ਼ਾਰਾਂ ਸ਼ੁਭ ਚਿੰਤਕਾਂ ਨੂੰ ਰੋਂਦੇ ਕਰਲਾਉਂਦੇ ਛੱਡ ਗਏ।
Doctor
ਉਨ੍ਹਾਂ ਦੇ ਇਸ ਅਚਾਨਕ ਦੇਹਾਂਤ ਨਾਲ ਸਿੱਖ ਹਲਕਿਆਂ 'ਚ ਸੋਗ ਦੀ ਲਹਿਰ ਦੌੜ ਗਈ। ਇਸ ਖਬਰ ਦੀ ਪੁਸ਼ਟੀ ਲਈ ਪੱਤਰਕਾਰਾਂ ਕੋਲ ਪੰਜਾਬ ਦੇ ਕੋਨੇ-ਕੋਨੇ ਤੋਂ ਫੋਨ ਆਉਣੇ ਸ਼ੁਰੂ ਹੋ ਗਏ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।