
ਪੰਜਾਬ ਸਰਕਾਰ ਨੇ ਕੋਰੋਨਾ ਸੰਕਟ ਦੇ ਮੱਦੇਨਜ਼ਰ ਸੂਬੇ ਦੀ ਵਿੱਤੀ ਹਾਲਤ ਨੂੰ ਵੇਖਦਿਆਂ ਪਟਰੌਲ ਅਤੇ ਡੀਜ਼ਲ 'ਤੇ ਵੈਟ ਦੇ ਰੂਪ 'ਚ ਲੱਗਣ ਵਾਲਾ ਟੈਕਸ ਵਧਾ ਦਿਤਾ ਹੈ।
ਚੰਡੀਗੜ੍ਹ, 5 ਮਈ (ਗੁਰਉਪਦੇਸ਼ ਭੁੱਲਰ): ਪੰਜਾਬ ਸਰਕਾਰ ਨੇ ਕੋਰੋਨਾ ਸੰਕਟ ਦੇ ਮੱਦੇਨਜ਼ਰ ਸੂਬੇ ਦੀ ਵਿੱਤੀ ਹਾਲਤ ਨੂੰ ਵੇਖਦਿਆਂ ਪਟਰੌਲ ਅਤੇ ਡੀਜ਼ਲ 'ਤੇ ਵੈਟ ਦੇ ਰੂਪ 'ਚ ਲੱਗਣ ਵਾਲਾ ਟੈਕਸ ਵਧਾ ਦਿਤਾ ਹੈ। ਇਸ ਸਬੰਧ 'ਚ ਪੰਜਾਬ ਸਰਕਾਰ ਵਲੋਂ ਵੈਟ ਨਾਲ ਸਬੰਧਤ ਐਕਟ 'ਚ ਸੋਧ ਦਾ ਫ਼ੈਸਲਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਟਰੌਲ ਅਤੇ ਡੀਜ਼ਲ ਉਪਰ 2 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ।
ਇਹ ਵਧੀਆਂ ਹੋਈਆਂ ਦਰਾਂ ਮੰਗਲਵਾਰ ਅੱਧੀ ਰਾਤ ਤੋਂ ਲਾਗੂ ਹੋਣਗੀਆਂ। ਜ਼ਿਕਰਯੋਗ ਹੈ ਕਿ ਅੱਜ ਦਿੱਲੀ ਸਰਕਾਰ ਨੇ ਵੀ ਤੇਲ 'ਤੇ ਵੈਟ ਵਧਾ ਦਿਤਾ ਹੈ। ਦਿੱਲੀ ਵਿਚ ਪਟਰੌਲ ਹੁਣ 1.67 ਰੁਪਏ ਅਤੇ ਡੀਜ਼ਲ 7.10 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ ਜਿਸ ਨਾਲ ਦਿੱਲੀ ਵਿਚ ਡੀਜ਼ਲ ਦੀ ਕੀਮਤ ਮਹਾਂਨਗਰਾਂ ਵਿਚੋਂ ਸੱਭ ਤੋਂ ਜ਼ਿਆਦਾ ਹੋ ਗਈ ਹੈ।