ਕੋਰੋਨਾ ਵਿਰੁਧ ਲੜਾਈ 'ਚ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਪੰਜਾਬ ਸਰਕਾਰ : ਤਿਵਾੜੀ
Published : May 6, 2020, 9:01 am IST
Updated : May 6, 2020, 9:01 am IST
SHARE ARTICLE
File Photo
File Photo

ਵੱਖ-ਵੱਖ ਸੂਬਿਆਂ, ਕੇਂਦਰ ਸ਼ਾਸਤ ਪ੍ਰਦੇਸ਼ ਦੇ ਆਗੂਆਂ ਨਾਲ ਵੀਡੀਉ ਕਾਨਫ਼ਰੰਸਿੰਗ 'ਤੇ ਚਰਚਾ

ਐਸ.ਏ.ਐਸ ਨਗਰ, 5 ਮਈ (ਸੁਖਦੀਪ ਸਿੰਘ ਸੋਈਂ) : ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕੋਰੋਨਾ ਵਿਰੁਧ ਲੜਾਈ 'ਚ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਜਿਸ ਲਈ ਪ੍ਰਸ਼ਾਸਨ ਤੇ ਪੁਲਿਸ ਦੀ ਮਦਦ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਉਹ ਕੋਰੋਨਾ ਮਹਾਂਮਾਰੀ ਵਿਰੁਧ ਲੜਾਈ 'ਚ ਸਥਾਨਕ ਪੱਧਰ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਚਲ ਰਹੀਆਂ ਕੋਸ਼ਿਸ਼ਾਂ ਤੇ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਕਾਂਗਰਸ, ਯੂਥ ਕਾਂਗਰਸ ਤੇ ਐੱਨਐੱਸਯੂਆਈ ਦੇ ਸੀਨੀਅਰ ਤੇ ਸਾਬਕਾ ਮੈਂਬਰਾਂ ਨਾਲ ਵੀਡੀਉ ਕਾਨਫ਼ਰੰਸਿੰਗ ਰਾਹੀਂ ਚਰਚਾ ਕਰ ਰਹੇ ਸਨ।

ਵੀਡੀਉ ਕਾਨਫ਼ਰੰਸਿੰਗ 'ਚ ਪੰਜਾਬ ਸਮੇਤ ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਜੰਮੂ ਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਆਗੂ ਵੀ ਸ਼ਾਮਲ ਰਹੇ। ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ 'ਚ ਪੈਂਦੇ ਨਵਾਂਸ਼ਹਿਰ ਬਾਰੇ ਦਸਿਆ ਕਿ ਇਥੇ ਕੋਰੋਨਾ ਵਾਇਰਸ ਦੇ ਪਹਿਲੇ ਮਾਮਲੇ ਆਏ ਸਨ ਤੇ ਸਿਹਤ ਵਿਭਾਗ ਵਲੋਂ ਪ੍ਰਸ਼ਾਸਨ ਤੇ ਪੁਲਿਸ ਦੇ ਸਹਿਯੋਗ ਨਾਲ ਇਕ ਵਾਰ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰ ਦਿਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਹਿਲੇ ਦਿਨ ਤੋਂ ਕੋਰੋਨਾ ਵਿਰੁਧ ਛੇੜੀ ਲੜਾਈ 'ਚ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

File photoFile photo

ਸਿਹਤ ਵਿਭਾਗ, ਪ੍ਰਸ਼ਾਸਨ ਤੇ ਪੁਲਿਸ ਦੀਆਂ ਟੀਮਾਂ ਦਿਨ-ਰਾਤ ਕੰਮ 'ਤੇ ਲੱਗੀਆਂ ਹੋਈਆਂ ਹਨ। ਜਿਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਸਮਾਜਕ ਜਥੇਬੰਦੀਆਂ ਦਾ ਵੀ ਪੂਰਾ ਸਾਥ ਮਿਲ ਰਿਹਾ ਹੈ। ਇਸ ਦੌਰਾਨ ਕੁੱਝ ਮੈਂਬਰਾਂ ਵਲੋਂ ਪੀਪੀਈ ਕਿੱਟਾਂ ਦੀ ਘਾਟ ਦਾ ਮੁੱਦਾ ਚੁੱਕਣ 'ਤੇ ਤਿਵਾੜੀ ਨੇ ਭਰੋਸਾ ਦਿਤਾ ਕਿ ਇਹ ਸਮੱਸਿਆ ਜਲਦੀ ਹੀ ਦੂਰ ਹੋ ਜਾਵੇਗੀ। ਇਸ ਬਾਰੇ ਕੇਂਦਰ ਸਰਕਾਰ ਕੋਲ ਮਾਮਲਾ ਚੁੱਕਿਆ ਗਿਆ ਹੈ। ਇਸ ਤੋਂ ਇਲਾਵਾ, ਕੋਰੋਨਾ ਦੀ ਚੁਣੌਤੀ ਨੇ ਸਿਹਤ ਢਾਂਚੇ 'ਚ ਬਦਲਾਅ ਨੂੰ ਸਮੇਂ ਦੀ ਮੁੱਖ ਲੋੜ ਬਣਾ ਦਿਤਾ ਹੈ।

ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਗੁਲਾਮ ਅਹਿਮਦ ਮੀਰ ਨੇ ਪਾਰਟੀ ਸੰਗਠਨ ਵਲੋਂ ਸੂਬੇ 'ਚ ਲੋੜਵੰਦਾਂ ਦੀ ਸਹਾਇਤਾ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਦਸਿਆ। ਉਨ੍ਹਾਂ ਪ੍ਰਗਟਾਵਾ ਕੀਤਾ ਕਿ ਪ੍ਰਦੇਸ਼ ਕਾਂਗਰਸ ਵਲੋਂ ਬਾਕਾਇਦਾ ਇਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਥੇ ਕੋਈ ਲੋੜਵੰਦ ਸੰਪਰਕ ਕਰ ਸਕਦਾ ਹੈ ਤੇ ਸੂਚਨਾ ਮਿਲਦਿਆਂ ਹੀ ਤੁਰਤ ਮਦਦ ਪਹੁੰਚਾਈ ਜਾਂਦੀ ਹੈ। ਇਸ ਕੰਟਰੋਲ ਰੂਮ ਦਾ ਨਿਗਰਾਨੀ ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਯੋਗੇਸ਼ ਸਾਹਨੀ ਕਰ ਰਹੇ ਹਨ ਤੇ ਬਹੁਤ ਹੀ ਵਧੀਆ ਤਰੀਕੇ ਨਾਲ ਜ਼ਿੰਮਵਾਰੀ ਨਿਭਾਅ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement