ਟਰਾਂਸਪੋਰਟ ਮੰਤਰੀ ਨੇ ਪੰਜਾਬ ਦੇ ਅੰਦਰ ਅਤੇ ਬਾਹਰ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ
Published : May 6, 2020, 9:05 am IST
Updated : May 6, 2020, 9:05 am IST
SHARE ARTICLE
File Photo
File Photo

ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਕੀਤੀ ਉੱਚ ਪਧਰੀ ਮੀਟਿੰਗ

ਚੰਡੀਗੜ੍ਹ, 5 ਮਈ (ਸਪੋਕਸਮੈਨ ਸਮਾਚਾਰ ਸੇਵਾ) : 'ਕੋਰੋਨਾ ਵਾਇਰਸ ਵਿਰੁਧ ਜੰਗ ਵਿਚ ਪੰਜਾਬ ਟਰਾਂਸਪੋਰਟ ਵਿਭਾਗ ਮੋਹਰੀ ਰਿਹਾ ਹੈ। ਵਿਭਾਗ ਨੇ ਪੰਜਾਬ ਦੇ ਅੰਦਰ ਅਤੇ ਪੰਜਾਬ ਤੋਂ ਬਾਹਰ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੋਰ ਸੂਬਿਆਂ ਦੀਆਂ ਸਰਕਾਰਾਂ ਨਾਲ ਵਧੀਆ ਤਾਲਮੇਲ ਕੀਤਾ ਹੈ। ਇਹੀ ਕਾਰਨ ਹੈ ਕਿ ਸੂਬੇ ਵਿਚ ਕਿਸੇ ਵੀ ਤਰ੍ਹਾਂ ਦੀਆਂ ਜ਼ਰੂਰੀ ਵਸਤਾਂ ਦੀ ਘਾਟ ਨਹੀਂ ਹੈ। ਇਸ ਨਾਲ ਇਹ ਵੀ ਨਿਸ਼ਚਿਤ ਹੋਇਆ ਕਿ ਪੰਜਾਬ ਵਿਚ ਇਨ੍ਹਾਂ ਵਸਤਾਂ ਦੀ ਕੀਮਤ ਵਿਚ ਕੋਈ ਵਾਧਾ ਨਹੀਂ ਹੋਇਆ ਹੈ।

ਇਹ ਪ੍ਰਗਟਾਵਾ ਸ੍ਰੀਮਤੀ ਰਜ਼ੀਆ ਸੁਲਤਾਨਾ, ਟਰਾਂਸਪੋਰਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੀਟਿੰਗ ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਸੀ। ਉਨ੍ਹਾਂ ਟਰਾਂਸਪੋਰਟ ਵਿਭਾਗ ਅਤੇ ਇਸ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਹੋਰ ਸੂਬਿਆਂ ਨਾਲ ਤਾਲਮੇਲ ਕਰ ਕੇ ਸੂਬੇ ਵਿਚ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ।

File photoFile photo

ਸ੍ਰੀਮਤੀ ਸੁਲਤਾਨਾ ਨੇ ਦਸਿਆ ਕਿ ਮੀਟਿੰਗ ਦੌਰਾਨ ਪਨਬੱਸ ਅਤੇ ਪੀਆਰਟੀਸੀ ਨੂੰ ਇਸ ਸੰਕਟ ਦੀ ਘੜੀ ਵਿਚ ਸਹਾਰਾ ਦੇਣ ਲਈ ਟਰਾਂਸਪੋਰਟ ਵਿਭਾਗ ਨੂੰ ਫ਼ੰਡ ਮੁਹੱਈਆ ਕਰਾਉਣ ਲਈ ਵਿੱਤ ਵਿਭਾਗ ਨਾਲ ਸੰਪਰਕ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਕਿਉਂਕਿ ਕਰਫ਼ਿਊ/ਤਾਲਾਬੰਦੀ ਕਾਰਨ ਵਿਭਾਗ ਵਲੋਂ ਮਾਲੀਆ ਪੈਦਾ ਕਰਨ ਸਬੰਧੀ ਕੋਈ ਵੀ ਗਤੀਵਿਧੀ ਨਹੀਂ ਕੀਤੀ ਜਾ ਰਹੀ।

ਉਨ੍ਹਾਂ ਦਸਿਆ ਕਿ ਮੀਟਿੰਗ ਵਿਚ ਪੀਆਰਟੀਸੀ ਅਤੇ ਰੋਡਵੇਜ਼ ਦੇ ਕਰਮਚਾਰੀਆਂ ਨੂੰ ਤਨਖਾਹ ਮੁਹਈਆ ਕਰਾਉਣ ਲਈ ਵੱਖ-ਵੱਖ ਉਪਲਬਧ ਸਰੋਤਾਂ ਦੀ ਸਮੀਖਿਆ ਕੀਤੀ ਗਈ। ਇਸੇ ਤਰ੍ਹਾਂ ਵਿਭਾਗ ਦੇ ਮਾਲੀਆ ਸਬੰਧੀ ਟੀਚਿਆਂ ਦੀ ਪ੍ਰਾਪਤੀ ਦੀ ਸਮੀਖਿਆ ਵੀ ਕੀਤੀ ਗਈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਹੈ ਕਿ ਸੰਕਟ ਦੇ ਇਸ ਸਮੇਂ ਦੌਰਾਨ ਸਟੇਜ ਕੈਰਜ, ਕੰਟਰੈਕਟ ਕੈਰਜ ਅਤੇ ਗੁਡਜ਼ ਕੈਰਜ ਓਪਰੇਟਰਾਂ ਨੂੰ ਲੋੜੀਂਦੀ ਸਹਾਇਤਾ ਕੀਤੀ ਜਾਵੇਗੀ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੁਆਰੰਟੀਨ ਅਧੀਨ ਸਟਾਫ਼ ਦੀ ਦੇਖਭਾਲ ਲਈ ਹਰ ਸੰਭਵ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੁਆਰੰਟੀਨ ਸਟਾਫ਼ ਦੇ ਠਹਿਰਨ ਅਤੇ ਖਾਣੇ ਲਈ ਵਧੀਆ ਪ੍ਰਬੰਧ ਕੀਤੇ ਜਾਣ। ਮੀਟਿੰਗ ਵਿਚ ਸ਼ਿਰਕਤ ਕਰਨ ਵਾਲੇ ਹੋਰਨਾਂ ਵਿਚ ਪ੍ਰਮੁੱਖ ਤੌਰ 'ਤੇ ਸ੍ਰੀ ਕੇ. ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਟਰਾਂਸਪੋਰਟ, ਸ੍ਰੀ ਭੁਪਿੰਦਰ ਸਿੰਘ, ਡਾਇਰੈਕਟਰ ਸਟੇਟ ਟ੍ਰਾਂਸਪੋਰਟ, ਡਾ. ਅਮਰਪਾਲ ਸਿੰਘ, ਐਸ.ਟੀ.ਸੀ. ਅਤੇ ਸ੍ਰੀ ਜਸਕਰਨ ਸਿੰਘ, ਐਮ.ਡੀ., ਪੀ.ਆਰ.ਟੀ.ਸੀ. ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement