ਹਸਪਤਾਲਾਂ ਨੂੰ  ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ : ਇਲਾਹਾਬਾਦ ਹਾਈ ਕੋਰਟ
Published : May 6, 2021, 7:05 am IST
Updated : May 6, 2021, 7:05 am IST
SHARE ARTICLE
image
image

ਹਸਪਤਾਲਾਂ ਨੂੰ  ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ : ਇਲਾਹਾਬਾਦ ਹਾਈ ਕੋਰਟ


ਪ੍ਰਯਾਗਰਾਜ, 5 ਮਈ : ਉਤਰ ਪ੍ਰਦੇਸ਼ 'ਚ ਕੋਰੋਨਾ ਵਾਇਰਸ ਦੇ ਚਲਦੇ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ 'ਚ ਘਾਟ ਨੂੰ  ਲੈ ਕੇ ਇਲਾਹਾਬਾਦ ਹਾਈ ਕੋਰਟ ਨੇ ਤਲਖ਼ ਟਿਪਣੀ ਕੀਤੀ ਹੈ | ਹਾਈ ਕੋਰਟ ਨੇ ਟਿਪਣੀ ਕਰਦਿਆਂ ਕਿਹਾ ਕਿ ਇਹ ਨਾ ਸਿਰਫ਼ ਅਪਰਾਧ ਹੈ, ਸਗੋਂ ਅਜਿਹਾ ਕਰਨਾ ਕਤਲੇਆਮ ਤੋਂ ਘੱਟ ਨਹੀਂ | ਅਜਿਹੀਆਂ ਮੌਤਾਂ ਦੀ ਜਵਾਬਦੇਹੀ ਆਕਸੀਜਨ ਦੀ ਸਪਲਾਈ ਕਰਨ ਵਾਲਿਆਂ ਦੀ ਹੈ | ਜਸਟਿਸ ਸਿਧਾਰਥ ਵਰਮਾ ਅਤੇ ਜਸਟਿਸ ਅਜਿਤ ਕੁਮਾਰ ਦੇ ਬੈਂਚ ਨੇ ਕਿਹਾ ਕਿ ਮੈਡੀਕਲ ਸਾਇੰਸ ਏਨੀ ਅੱਗੇ ਹੈ ਕਿ ਅਸੀਂ ਹਾਰਟ ਟਰਾਂਸਪਲਾਂਟ ਕਰ ਰਹੇ ਹਾਂ, ਬਰੇਨ ਆਪਰੇਟ ਕਰ ਰਹੇ ਹਾਂ ਅਤੇ ਦੂਜੇ ਪਾਸੇ ਆਕਸੀਜਨ ਦੀ ਘਾਟ ਨਾਲ ਮੌਤਾਂ ਹੋ ਰਹੀਆਂ ਹਨ | 
ਹਾਈ ਕੋਰਟ ਨੇ ਕਿਹਾ ਕਿ ਆਮ ਤੌਰ 'ਤੇ ਅਦਾਲਤ ਸੋਸ਼ਲ ਮੀਡੀਆ ਦੀਆਂ ਖ਼ਬਰਾਂ 'ਤੇ ਧਿਆਨ ਨਹੀਂ ਦਿੰਦੀ ਪਰ
 ਇਸ ਖ਼ਬਰ ਦਾ ਸਮਰਥਨ ਵਕੀਲਾਂ ਨੇ ਵੀ ਕੀਤਾ ਹੈ ਕਿ ਪ੍ਰਦੇਸ਼ ਦੇ ਕਈ ਜ਼ਿਲਿ੍ਹਆਂ ਵਿਚ ਆਕਸੀਜਨ ਦੀ ਸਪਲਾਈ ਨਾ ਹੋ ਸਕਣ ਕਾਰਨ ਮੌਤਾਂ ਹੋਈਆਂ ਹਨ | ਅਦਾਲਤ ਨੇ ਕਿਹਾ ਕਿ ਇਸ ਦੇ ਸੁਧਾਰ ਲਈ ਤੁਰਤ ਕਦਮ ਚੁੱਕੇ ਜਾਣ | ਉਨ੍ਹਾਂ ਨੇ ਲਖਨਊ ਅਤੇ ਮੇਰਠ ਦੇ ਜ਼ਿਲ੍ਹਾ ਅਧਿਕਾਰੀ ਨੂੰ  ਆਕਸੀਜਨ ਦੀ ਘਾਟ ਨਾਲ ਮੌਤਾਂ ਦੀਆਂ ਖ਼ਬਰਾਂ ਦੀ 48 ਘੰਟਿਆਂ ਵਿਚ ਜਾਂਚ ਪੂਰੀ ਕਰ ਕੇ ਰੀਪੋਰਟ ਪੇਸ਼ ਕਰਨ ਅਤੇ ਜਵਾਬਦੇਹੀ ਤੈਅ ਕਰਨ ਦਾ ਨਿਰਦੇਸ਼ ਦਿਤਾ ਹੈ | 
ਅਦਾਲਤ ਨੇ ਕਿਹਾ ਕਿ ਕੇਸ ਦੀ ਸੁਣਵਾਈ ਦੌਰਾਨ ਦੋਹਾਂ ਜ਼ਿਲਿ੍ਹਆਂ ਦੇ ਜ਼ਿਲ੍ਹਾ ਅਧਿਕਾਰੀ ਵਰਚੂਅਲ ਸੁਣਵਾਈ ਦੇ ਸਮੇਂ ਹਾਜ਼ਰ ਰਹਿਣਗੇ | ਬੈਂਚ ਨੇ ਹਾਈ ਕੋਰਟ ਦੇ ਜੱਜ ਦੀ ਲਖਨਊ ਦੇ ਐੱਸ. ਜੀ. ਪੀ. ਜੀ. ਆਈ. 'ਚ ਹੋਈ ਮੌਤ ਦਾ ਵੀ ਨੋਟਿਸ ਲਿਆ ਅਤੇ ਉਨ੍ਹਾਂ ਦੇ ਇਲਾਜ ਦੀ ਰੀਪੋਰਟ ਪੇਸ਼ ਕਰਨ ਨੂੰ  ਕਿਹਾ ਹੈ | ਅਦਾਲਤ ਨੇ ਕਿਹਾ ਕਿ ਜਸਟਿਸ ਵੀ. ਕੇ. ਸ਼੍ਰੀਵਾਸਤਵ 23 ਅਪ੍ਰੈਲ ਨੂੰ  ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਦਾਖ਼ਲ ਹੋਏ | ਸ਼ਾਮ 7:30 ਵਜੇ ਤਕ ਉਨ੍ਹਾਂ ਦੀ ਠੀਕ ਨਾਲ ਦੇਖਭਾਲ ਨਹੀਂ ਕੀਤੀ ਗਈ | ਬਾਅਦ ਵਿਚ ਉਨ੍ਹਾਂ ਨੂੰ  ਲਖਨਊ ਐੱਸ. ਜੀ. ਪੀ. ਜੀ. ਆਈ. 'ਚ ਸ਼ਿਫਟ ਕੀਤਾ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ | ਅਦਾਲਤ ਨੇ ਜਸਟਿਸ ਸ਼੍ਰੀਵਾਸਤਵ ਦੇ ਇਲਾਜ ਨਾਲ ਸਬੰਧਤ ਰੀਪੋਰਟ ਪੇਸ਼ ਕਰਨ ਨੂੰ  ਕਿਹਾ ਹੈ | ਇਸ ਜਨਹਿਤ ਪਟੀਸ਼ਨ ਦੀ ਸੁਣਵਾਈ ਹਾਈ ਕੋਰਟ 7 ਮਈ ਨੂੰ  ਕਰੇਗੀ | ਕੇਸ ਦੀ ਸੁਣਵਾਈ ਦੌਰਾਨ ਪ੍ਰਦੇਸ਼ ਸਰਕਾਰ ਵਲੋਂ ਵਧੀਕ ਐਡਵੋਕੇਟ ਜਨਰਲ ਮਨੀਸ਼ ਗੋਇਲ ਨੇ ਪੱਖ ਰੱਖਿਆ ਅਤੇ ਕਿਹਾ ਕਿ ਸਰਕਾਰ ਕੋਰੋਨਾ ਲਾਗ ਦੀ ਚੇਨ ਤੋੜਨ ਲਈ ਹਫ਼ਤਾਵਾਰੀ ਦੋ ਦਿਨ ਦੀ ਤਾਲਾਬੰਦੀ ਦਾ ਸਮਾਂ ਹੋਰ ਵਧਾ ਦਿਤਾ ਹੈ | ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਟੈਸਟਿੰਗ ਕੀਤੀ ਜਾ ਰਹੀ ਹੈ | 

ਇਲਾਹਾਬਾਦ ਹਾਈ ਕੋਰਟ ਨੇ ਯੋਗੀ ਸਰਕਾਰ ਨੂੰ  ਸਹੀ ਸ਼ੀਸ਼ਾ ਦਿਖਾਇਆ, ਜਵਾਬਦੇਹੀ ਤੈਅ ਹੋਵੇ : ਪਿ੍ਯੰਕਾ
ਨਵੀਂ ਦਿੱਲੀ, 5 ਮਈ : ਕਾਂਗਰਸ ਮੁੱਖ ਸਕੱਤਰ ਪਿ੍ਯੰਕਾ ਗਾਂਧੀ ਵਾਡਰਾ ਨੇ ਯੂ.ਪੀ 'ਚ ਆਕਸੀਜਨ ਦੀ ਕਮੀ ਨਾਲ ਹੋ ਰਹੀਆਂ ਮੌਤਾਂ ਨੂੰ  ਇਲਾਹਾਬਾਦ ਹਾਈ ਕੋਰਟ ਵਲੋਂ 'ਕਤਲੇਆਮ' ਕਰਾਰ ਦਿਤੇ ਜਾਣ ਦੇ ਬਾਅਦ ਬੁਧਵਾਰ ਨੂੰ  ਕਿਹਾ ਕਿ ਅਦਾਲਤ ਨੇ ਸੂਬੇ ਦੀ ਭਾਜਪਾ ਸਰਕਾਰ ਨੂੰ  ਸਹੀ ਸ਼ੀਸ਼ਾ ਦਿਖਾਇਆ ਹੈ ਅਤੇ ਹੁਣ ਜਵਾਬਦੇਹੀ ਤੈਅ ਹੋਣੀ ਚਾਹੀਦੀ | ਉਨ੍ਹਾਂ ਫ਼ੇਸਬੁੱਕ ਪੋਸਟ 'ਚ ਕਿਹਾ, ''ਹਾਈ ਕੋਰਟ ਨੇ ਸਰਕਾਰ ਨੂੰ  ਸਹੀ ਸ਼ੀਸ਼ਾ ਦਿਖਾਇਆ ਹੈ | ਯੂ.ਪੀ ਸਰਕਾਰ ਆਕਸੀਜਨ ਦੀ ਕਮੀ ਦੀ ਗੱਲ ਤੋਂ ਲਗਾਤਾਰ ਇਨਕਾਰ ਕਰਦੀ ਰਹੀ ਹੈ | ਕਮੀ ਦੀ ਗੱਲ ਬੋਲਣ ਵਾਲਿਆਂ ਨੂੰ  ਧਮਕਾਉਂਦੀ ਰਹੀ ਹੈ | ਜਦਕਿ ਸੱਚਾਈ ਇਹ ਹੈ ਕਿ ਆਕਸੀਜਨ ਦੀ ਕਮੀ ਨਾਲ ਲਗਾਤਾਰ ਮੌਤਾਂ ਹੋਈਆਂ ਹਨ ਅਤੇ ਇਸ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ |''     (ਏਜੰਸੀ)

SHARE ARTICLE

ਏਜੰਸੀ

Advertisement

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM
Advertisement