ਆਕਸੀਜਨ ਦੀਆਂ ਉਤਪਾਦਨ ਇਕਾਈਆਂ ਨੂੰ  ਦਿਤਾ ਤਰਜੀਹੀ ਖੇਤਰ ਦਾ ਦਰਜਾ
Published : May 6, 2021, 7:02 am IST
Updated : May 6, 2021, 7:02 am IST
SHARE ARTICLE
image
image

ਆਕਸੀਜਨ ਦੀਆਂ ਉਤਪਾਦਨ ਇਕਾਈਆਂ ਨੂੰ  ਦਿਤਾ ਤਰਜੀਹੀ ਖੇਤਰ ਦਾ ਦਰਜਾ

ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਕਸਟਮ ਵਿਭਾਗ ਨਾਲ ਤਾਲਮੇਲ ਹਿਤ ਨੋਡਲ ਅਧਿਕਾਰੀ ਦੀ ਨਿਯੁਕਤੀ

ਚੰਡੀਗੜ੍ਹ, 5 ਮਈ (ਭੁੱਲਰ): ਪੰਜਾਬ ਕੈਬਨਿਟ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਬੈਠਕ ਨੇ ਸਾਰੀਆਂ ਆਕਸੀਜਨ ਉਤਪਾਦਕ ਇਕਾਈਆਂ ਨੂੰ ਤਰਜੀਹੀ ਖੇਤਰ ਦਾ ਦਰਜਾ ਦੇਣ ਨੂੰ ਪ੍ਰਵਾਨਗੀ ਦੇ ਦਿਤੀ ਅਤੇ ਇਸ ਨਾਲ ਹੀ ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਕਸਟਮ ਵਿਭਾਗ ਨਾਲ ਤਾਲਮੇਲ ਬਣਾਉਣ ਹਿੱਤ ਇਕ ਨੋਡਲ ਅਧਿਕਾਰੀ ਦੀ ਨਿਯੁਕਤੀ ਵੀ ਕੀਤੀ ਹੈ | 
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸਥਿਤੀ ਆਉਣ ਵਾਲੇ ਦਿਨਾਂ ਵਿਚ ਵਿਗੜਨ ਦੇ ਆਸਾਰ ਹਨ ਅਤੇ ਇਹ ਕੋਈ ਵੀ ਨਹੀਂ ਜਾਣਦਾ ਕਿ ਦੇਸ਼ ਅਤੇ ਸੂਬੇ ਵਿਚ ਕੋਵਿਡ ਦੀਆਂ ਹੋਰ ਕਿੰਨੀਆਂ ਲਹਿਰਾਂ ਉੱਠਣਗੀਆਂ | ਵਰਚੂਅਲ ਢੰਗ ਨਾਲ ਅੱਜ ਹੋਈ ਮੀਟਿੰਗ ਵਿਚ ਇਸ ਦਰਜੇ ਉੱਤੇ ਮੋਹਰ ਲਾਈ ਗਈ ਅਤੇ ਇਹ ਦਰਜਾ ਰੋਜ਼ਾਨਾ ਘੱਟੋ-ਘੱਟ 700 ਸਿਲੰਡਰ (5 ਐਮ.ਟੀ.) ਆਕਸੀਜਨ ਉਤਪਾਦਨ ਸਮਰੱਥਾ ਵਾਲੀਆਂ ਇਕਾਈਆਂ, ਆਕਸੀਜਨ ਸਿਲੰਡਰ ਉਤਪਾਦਕਾਂ/ਨਿਰਮਾਣ ਕਰਨ ਵਾਲਿਆਂ ਅਤੇ ਆਕਸੀਜਨ ਕੰਸਨਟ੍ਰੇਟਰ ਉਤਪਾਦਕ ਇਕਾਈਆਂ 'ਤੇ ਲਾਗੂ ਹੋਵੇਗਾ | 

ਆਕਸੀਜਨ ਦੀ ਮੁੜ ਭਰਾਈ ਕਰਨ ਵਾਲੀਆਂ ਇਕਾਈਆਂ ਵਿਸ਼ੇਸ਼ ਦਰਜੇ ਤਹਿਤ ਨਹੀਂ ਆਉਣਗੀਆਂ | ਇਸ ਫ਼ੈਸਲੇ ਨਾਲ ਇਹ ਇਕਾਈਆਂ (ਨਵੀਆਂ ਅਤੇ ਪੁਰਾਣੀਆਂ ਦੋਵੇਂ) ਸੀ.ਐਲ.ਯੂ./ਬਾਹਰੀ ਵਿਕਾਸ ਖਰਚੇ (ਈ.ਡੀ.ਸੀ.), ਪ੍ਰਾਪਰਟੀ ਟੈਕਸ, ਬਿਜਲੀ ਚੁੰਗੀ, ਸਟੈਂਪ ਡਿਊਟੀ ਅਤੇ ਨਿਵੇਸ਼ ਸਬਸਿਡੀ, ਜੋ ਕਿ ਜ਼ਮੀਨ ਅਤੇ ਮਸ਼ੀਨਰੀ ਵਿਚ ਕੀਤੇ ਗਏ ਪੱਕੇ ਪੂੰਜੀਗਤ ਨਿਵੇਸ਼ ਦੇ 125 ਫ਼ੀ ਸਦੀ ਤਕ ਜੀ.ਐਸ.ਟੀ. ਦੀ ਪ੍ਰਤੀਪੂਰਤੀ ਰਾਹੀਂ ਦਿਤੀ ਜਾਂਦੀ ਹੈ, ਤੋਂ 100 ਫ਼ੀ ਸਦੀ ਛੋਟ ਲੈ ਸਕਣਗੀਆਂ | 
ਮੌਜੂਦਾ ਸਮੇਂ ਪੰਜਾਬ ਨੂੰ ਸੂਬੇ ਤੋਂ ਬਾਹਰੋਂ 195 ਐਮ.ਟੀ. ਰੋਜ਼ਾਨਾ ਆਕਸੀਜਨ ਸਪਲਾਈ ਮਿਲਦੀ ਹੈ | ਇਸ ਵਿਚ ਆਈਨੌਕਸ ਪਲਾਂਟ ਬੱਦੀ ਤੋਂ 60 ਐਮ.ਟੀ., ਪਾਣੀਪਤ ਦੇ ਏਅਰ ਲੀਕੁਈਡੇ ਪਲਾਂਟ ਤੋਂ 20 ਐਮ.ਟੀ., ਰੁੜਕੀ ਦੇ ਏਅਰ ਲੀਕੁਈਡੇ ਪਲਾਂਟ ਤੋਂ 15 ਐਮ.ਟੀ., ਦੇਹਰਾਦੂਨ ਦੇ ਲੀਂਡੇ ਪਲਾਂਟ ਤੋਂ 10 ਐਮ.ਟੀ. ਅਤੇ ਬੋਕਾਰੋ ਦੇ ਆਈਨੌਕਸ ਪਲਾਂਟ ਤੋਂ 90 ਐਮ.ਟੀ. ਦੀ ਸਪਲਾਈ ਸ਼ਾਮਲ ਹੈ | ਪਰ, ਅਸਲ ਵਿਚ ਰੋਜ਼ਾਨਾ ਇਨ੍ਹਾਂ ਸਾਰੇ ਪਲਾਂਟਾਂ ਤੋਂ ਸਿਰਫ਼ 140 ਐਮ.ਟੀ. ਦੀ ਸਪਲਾਈ ਹੀ ਮਿਲ ਪਾਉਂਦੀ ਹੈ ਕਿਉਂਕਿ ਟੈਂਕਰਾਂ ਦੀ ਘਾਟ ਕਾਰਨ ਆਕਸੀਜਨ ਦੀ ਚੁਕਾਈ ਵਿਚ, ਖ਼ਾਸ ਕਰ ਕੇ ਬੋਕਾਰੋ ਤੋਂ, ਬਹੁਤ ਮੁਸ਼ਕਲ ਆਉਂਦੀ ਹੈ | 
    ਕੋਵਿਡ ਦੀਆਂ ਖ਼ੁਰਾਕਾਂ ਦੀ ਗ਼ੈਰ-ਉਪਲੱਬਧਤਾ ਦੇ ਕਾਰਨ ਸਰਕਾਰੀ ਹਸਪਤਾਲਾਂ ਵਿਚ 18-44 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਹੋ ਸਕਣ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ  ਟੀਕਾਕਰਨ ਦੀ ਸਪਲਾਈ ਲਈ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ ਦਿਤੇ ਹਨ | ਮੀਟਿੰਗ ਦੌਰਾਨ ਸਿਹਤ ਸਕੱਤਰ ਹੁਸਨ ਲਾਲ ਨੇ ਜਾਣਕਾਰੀ ਦਿਤੀ ਕਿ ਭਾਵੇਂ ਕਿ ਸੂਬਾ ਸਰਕਾਰ ਵਲੋਂ 30 ਲੱਖ ਦੇ ਕਰੀਬ ਖ਼ੁਰਾਕਾਂ ਖ਼ਰੀਦਣ ਲਈ ਸੀਰਮ ਇੰਸਟੀਚਿਊਟ ਆਫ਼ ਇੰਡੀਆ (ਐਸ.ਆਈ.ਆਈ.) ਨੂੰ  26 ਅਪਰੈਲ ਨੂੰ  10.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਪਰ ਇੰਸਟਿਚਿਊਟ ਪਾਸੋਂ ਅਜੇ ਤਕ ਸਪਲਾਈ ਲਈ ਕੋਈ ਵੇਰਵਾ ਪ੍ਰਾਪਤ ਨਹੀਂ ਹੋਇਆ | ਮੀਟਿੰਗ ਦੌਰਾਨ ਉਨ੍ਹਾਂ ਦਸਿਆ ਕਿ ਸਿਰਫ਼ ਕੱੁਝ ਪ੍ਰਾਈਵੇਟ ਹਸਪਤਾਲਾਂ, ਜਿਨ੍ਹਾਂ ਨੇ ਵੈਕਸੀਨ ਲਈ ਸਿੱਧਾ ਆਰਡਰ ਦਿਤਾ ਸੀ, ਨੇ 18-44 ਸਾਲ ਦੀ ਉਮਰ ਦੇ ਲੋਕਾਂ ਦੇ ਟੀਕਾਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ | ਉਤਰੀ ਜ਼ੋਨ ਦਾ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੌਜੀ ਸਥਾਪਤ ਕਰਨ ਲਈ ਮੁਹਾਲੀ ਵਿਚ 5 ਏਕੜ ਪੰਚਾਇਤੀ ਜ਼ਮੀਨ ਇੰਡੀਅਨ ਕਾਊਾਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਕੋਲ ਤਬਦੀਲ ਕਰਨ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਇਕ ਵਾਰ ਢਿੱਲ ਦੇਣ ਦੀ ਮਨਜ਼ੂਰੀ ਦਿਤੀ |

SHARE ARTICLE

ਏਜੰਸੀ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement