
ਉਹਨਾਂ ਵੱਲੋਂ ਪੰਚਾਇਤ ਵਿਭਾਗ ਤੇ ਉਹਨਾਂ ਦੇ ਹੋਰਨਾਂ ਵਿਭਾਗਾਂ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਵੱਲੋਂ ਪੰਚਾਇਤ ਵਿਭਾਗ ਤੇ ਉਹਨਾਂ ਦੇ ਹੋਰਨਾਂ ਵਿਭਾਗਾਂ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
Cabinet Minister Kuldeep Singh Dhaliwal called on CM Bhagwant Mann
ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਲਿਖਿਆ, “ਅੱਜ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਹਨਾਂ ਨਾਲ ਕਈ ਵਿਚਾਰ ਸਾਂਝੇ ਕੀਤੇ ਅਤੇ ਮੇਰੇ ਵੱਲੋ ਵਿਭਾਗ ਵੱਲੋ ਜਨਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਭਗਵੰਤ ਮਾਨ ਜੀ ਦੀ ਸਰਕਾਰ ਜਨਤਾ ਦੀ ਭਲਾਈ ਲਈ ਬਣੀ ਹੈ ਅਤੇ ਹਮੇਸ਼ਾ ਇਸ ਮਕਸਦ ਤੇ ਕਾਇਮ ਰਹੇਗੀ”।