
“ਹੁਨਰ ਹੋਵੇਗਾ ਤਾਂ ਦੁਨੀਆਂ ਕਦਰ ਕਰੇਗੀ ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚੇ ਨਹੀਂ ਹੁੰਦੇ” - ਨਵਜੋਤ ਸਿੱਧੂ
ਨਵੀਂ ਦਿੱਲੀ - ਅੱਜ ਦਿੱਲੀ ਵਿਚ ਹੋਣ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਮੇਟੀ ਦੇ ਚੇਅਰਮੈਨ ਏ.ਕੇ.ਐਂਟਨੀ ਅਚਾਨਕ ਬਿਮਾਰ ਹੋ ਗਏ ਹਨ। ਜਿਸ ਕਾਰਨ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਖਿਲਾਫ਼ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਣਾ ਸੀ।
Navjot Sidhu
ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ਼ ਇਕ ਚਿੱਟੀ ਲਿਖ ਕੇ ਹਾਈਕਮਾਨ ਨੂੰ ਸ਼ਿਕਾਇਤ ਕੀਤੀ ਸੀ। ਕਿਹਾ ਜਾ ਰਿਹਾ ਹੈ ਕਿ ਇਹ ਚਿੱਠੀ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੇ ਕਹਿਣ 'ਤੇ ਲਿਖੀ ਗਈ ਹੈ। ਜਿਸ ਤੋਂ ਬਾਅਦ ਸ਼ਿਕਾਇਤ ਅਨੁਸ਼ਾਸਨੀ ਕਮੇਟੀ ਨੂੰ ਕਾਰਵਾਈ ਲਈ ਭੇਜ ਦਿੱਤੀ ਗਈ ਸੀ।
ਸੋ ਅੱਜ ਹੋਣ ਵਾਲੀ ਅਨੁਸਾਸ਼ਨੀ ਕਮੇਟੀ ਦੀ ਮੀਟਿੰਗ ਮੁਲਤਵੀ ਹੋ ਗਈ ਹੈ ਜਿਸ ਕਰ ਕੇ ਨਵਜੋਤ ਸਿੱਧੂ ਖਿਲਾਫ਼ ਕਾਰਵਾਈ ਦਾ ਫ਼ੈਸਲਾ ਵੀ ਮੁਲਤਵੀ ਹੋ ਗਿਆ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਇਹ ਮੀਟਿੰਗ ਮੁਲਤਵੀ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਵੀ ਟਵੀਟ ਕੀਤਾ ਹੈ ਤੇ ਸ਼ਾਇਰਾਨਾ ਅੰਦਾਜ਼ ਵਿਚ ਕਿਹਾ ਹੈ ਕਿ “ਹੁਨਰ ਹੋਵੇਗਾ ਤਾਂ ਦੁਨੀਆਂ ਕਦਰ ਕਰੇਗੀ ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚੇ ਨਹੀਂ ਹੁੰਦੇ”