
ਇਸ ਸੀਜ਼ਨ 'ਚ ਪੜਾਅ ਵਾਰ ਹੋਵੇਗੀ ਝੋਨੇ ਦੀ ਬਿਜਾਈ, ਸਰਕਾਰ ਵਲੋਂ ਤਰੀਕਾਂ ਦਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਕਿਸਾਨ 20 ਮਈ ਤੋਂ ਬਾਅਦ ਝੋਨੇ ਦੀ ਪਨੀਰੀ ਬੀਜ ਸਕਣਗੇ ਜਦਕਿ ਝੋਨੇ ਦੀ ਲਵਾਈ ਲਈ ਸੰਗਰੂਰ, ਬਰਨਾਲਾ, ਮਲੇਰਕੋਟਲਾ, ਲੁਧਿਆਣਾ, ਪਟਿਆਲਾ, ਸ੍ਰੀ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਲਈ18 ਜੂਨ ਦੀ ਤਰੀਕ ਤੈਅ ਕੀਤੀ ਗਈ ਹੈ।
photo
ਇਸ ਤਰ੍ਹਾਂ ਹੀ ਬਠਿੰਡਾ, ਮਾਨਸਾ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਜ਼ਿਲ੍ਹਿਆਂ 'ਚ 22 ਜੂਨ ਜਦਕਿ ਮੋਹਾਲੀ, ਰੋਪੜ, ਐਸ ਬੀ ਐਸ ਨਗਰ, ਜਲੰਧਰ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ 'ਚ 24 ਜੂਨ ਮਿਥੀ ਗਈ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ ਜ਼ਿਲ੍ਹਿਆਂ ਚ 26 ਜੂਨ ਤੋਂ ਬਾਅਦ ਹੀ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾ ਸਕਦੀ ਹੈ।