ਪਟਿਆਲਾ ਹਿੰਸਾ ਮਾਮਲੇ 'ਚ ਪੁਲਿਸ ਨੇ ਨਹੀਂ ਲਗਾਈ ਹਿੰਸਾ ਭੜਕਾਉਣ ਦੀ ਧਾਰਾ
Published : May 6, 2022, 4:30 pm IST
Updated : May 6, 2022, 4:30 pm IST
SHARE ARTICLE
Patiala Incident
Patiala Incident

ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਬਾਹਰ ਹੋਈ ਹਿੰਸਾ ਨੂੰ ਲੈ ਕੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ।



ਚੰਡੀਗੜ੍ਹ: ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਬਾਹਰ ਹੋਈ ਹਿੰਸਾ ਨੂੰ ਲੈ ਕੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ। ਮਾਹਿਰਾਂ ਅਨੁਸਾਰ ਅਜਿਹੇ ਕੇਸ ਅਦਾਲਤ ਵਿਚ ਜ਼ਿਆਦਾ ਦੇਰ ਨਹੀਂ ਚੱਲਦੇ ਕਿਉਂਕਿ ਜੋ ਧਾਰਾਵਾਂ ਲਗਾਈਆਂ ਗਈਆਂ ਹਨ, ਉਹ ਹਮਲਾ, ਤੋੜ-ਫੋੜ, ਇਰਾਦਾ ਕਤਲ ਵਰਗੀਆਂ ਹਨ। ਮੁਲਜ਼ਮਾਂ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਵਰਗੀਆਂ ਧਾਰਾਵਾਂ ਲਗਾਈਆਂ ਜਾਣੀਆਂ ਚਾਹੀਦੀਆਂ ਸਨ। ਦਰਅਸਲ ਹਿੰਸਾ ਤੋਂ ਬਾਅਦ ਥਾਣਾ ਕੋਤਵਾਲੀ 'ਚ 5 ਅਤੇ ਲਾਹੌਰੀ ਗੇਟ 'ਚ ਇਕ ਮਾਮਲਾ ਦਰਜ ਕੀਤਾ ਗਿਆ ਹੈ।

Patiala IncidentPatiala Incident

ਇਹਨਾਂ ਵਿਚੋਂ ਇਕ ਵਿਚ ਸ਼ਿਕਾਇਤਕਰਤਾ ਸਿੱਖ, ਦੋ ਵਿਚ ਹਿੰਦੂ ਅਤੇ ਬਾਕੀ ਤਿੰਨ ਵਿਚ ਸ਼ਿਕਾਇਤਕਰਤਾ ਕੌਣ ਹੈ, ਉਸ ਦਾ ਪਤਾ ਨਹੀਂ ਲੱਗ ਸਕਿਆ। ਤਿੰਨ ਐਫਆਈਆਰ ਵਿਚ ਸ਼ਿਕਾਇਤਕਰਤਾ ਕੌਣ ਹੈ ਅਤੇ ਪੁਲਿਸ ਨੇ ਕਿਸ ਦੇ ਬਿਆਨ 'ਤੇ ਕੇਸ ਦਰਜ ਕੀਤਾ, ਇਸ ਬਾਰੇ ਕੁਝ ਪਤਾ ਨਹੀਂ ਹੈ। ਇਹਨਾਂ 6 ਐਫਆਈਆਰਜ਼ ਵਿਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਪੁਲਿਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੀ ਕੋਈ ਧਾਰਾ ਨਹੀਂ ਲਗਾਈ। ਜੋ ਧਾਰਾਵਾਂ ਲਗਾਈਆਂ ਗਈਆਂ ਹਨ, ਉਹਨਾਂ ਵਿਚ ਕਤਲ ਦੀ ਕੋਸ਼ਿਸ਼ ਤੋਂ ਲੈ ਕੇ ਲੜਾਈ ਤੱਕ ਸ਼ਾਮਲ ਹਨ।

Patiala IncidentPatiala Incident

ਐਫਆਈਆਰ 71 ਥਾਣਾ ਲਾਹੌਰੀ ਗੇਟ ਵਿਖੇ ਦਰਜ ਕੀਤੀ ਗਈ ਹੈ। ਇਹ ਮਾਮਲਾ ਸ਼ਿਕਾਇਤਕਰਤਾ ਥਾਣਾ ਤ੍ਰਿਪੜੀ ਦੇ ਇੰਚਾਰਜ ਐਸਆਈ ਕਰਨਵੀਰ ਸਿੰਘ ਦੇ ਬਿਆਨ ’ਤੇ ਦਰਜ ਕੀਤਾ ਗਿਆ ਹੈ। ਇਸ ਵਿਚ 323/324/341/353/186/148/149 ਆਈਪੀਸੀ ਧਾਰਾਵਾਂ ਲਗਾਈਆਂ ਗਈਆਂ ਹਨ। ਐਫਆਈਆਰ 72 ਸ਼ਿਕਾਇਤਕਰਤਾ ਬਲਵਿੰਦਰ ਸਿੰਘ (40) ਅਜਵਾਲੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਿਆਨ ’ਤੇ ਦਰਜ ਕੀਤੀ ਗਈ ਹੈ। ਇਸ ਵਿਚ ਆਈਪੀਸੀ ਤਹਿਤ 307/323/506/148/149 ਅਤੇ ਅਸਲਾ ਐਕਟ ਤਹਿਤ 25/27/54/59 ਧਾਰਾਵਾਂ ਲਗਾਈਆਂ ਗਈਆਂ। ਐਫਆਈਆਰ 73 ਹਿੰਦੂ ਸੁਰੱਖਿਆ ਸਮਿਤੀ ਦੇ ਆਲ ਇੰਡੀਆ ਜਨਰਲ ਸਕੱਤਰ ਆਸ਼ੂਤੋਸ਼ ਗੌਤਮ ਦੇ ਬਿਆਨ ’ਤੇ ਦਰਜ ਕੀਤੀ ਗਈ ਹੈ। ਇਸ ਵਿਚ 323/324/506/148/149, 307 ਆਈਪੀਸੀ ਧਾਰਾਵਾਂ ਲਗਾਈਆਂ ਗਈਆਂ ਹਨ।

Patiala IncidentPatiala Incident

ਐਫਆਈਆਰ 74 ਵਿਚ ਥਾਣਾ ਕੋਤਵਾਲੀ ਦੇ ਐਸਆਈ ਮੇਵਾ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸ਼ਿਵ ਸੈਨਾ ਬਾਲ ਠਾਕਰੇ ਦੇ ਮੁਖੀ ਹਰੀਸ਼ ਸਿੰਗਲਾ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸਿੰਗਲਾ ਅਤੇ ਉਸਦੇ 45 ਸਾਥੀਆਂ ਨੇ ਸਿੱਖ ਭਾਈਚਾਰੇ ਦੇ ਲੋਕਾਂ 'ਤੇ ਤਲਵਾਰਾਂ ਅਤੇ ਡੰਡਿਆਂ ਨਾਲ ਹਮਲਾ ਕਰਕੇ ਡਰ ਪੈਦਾ ਕਰ ਕੀਤਾ। ਪੁਲਿਸ ਨੇ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਧੱਕਾ ਮੱਕੀ ਕੀਤੀ ਗਈ। ਇਸ ਦੌਰਾਨ ਕਈ ਮੁਲਾਜ਼ਮ ਜ਼ਖਮੀ ਹੋਏ। ਇਸ ਵਿਚ 353/186/188/153ਏ/506/148/149/120ਬੀ ਆਈਪੀਸੀ ਧਾਰਾਵਾਂ ਲਗਾਈਆਂ ਗਈਆਂ ਹਨ। ਐਫਆਈਆਰ 75 ਵਿਚ 324/323/506/148/149 ਆਈਪੀਸੀ ਧਾਰਾਵਾਂ ਲਗਾਈਆਂ ਗਈਆਂ। ਐਫਆਈਆਰ 76 ਵਿਚ 153-ਏ/380/427/147/148/149 ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ।

 Patiala IncidentPatiala Incident

ਸੀਨੀਅਰ ਵਕੀਲ ਸਤੀਸ਼ ਕਰਕਰਾ ਦਾ ਕਹਿਣਾ ਹੈ ਕਿ ਮੰਦਿਰ ਦੇ ਬਾਹਰ ਹੋਈ ਹਿੰਸਾ ਦੇ ਮਾਮਲੇ ਵਿਚ ਦਰਜ ਕਿਸੇ ਵੀ ਐਫਆਈਆਰ ਵਿਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਜਾਂ ਭੜਕਾਉਣ ਵਰਗੀਆਂ ਧਾਰਾਵਾਂ ਨਹੀਂ ਲਗਾਈਆਂ ਗਈਆਂ ਹਨ। ਅਦਾਲਤ ਵਿਚ ਅਜਿਹੇ ਕੇਸ ਜ਼ਿਆਦਾ ਦੇਰ ਨਹੀਂ ਚੱਲਦੇ ਕਿਉਂਕਿ ਜੋ ਧਾਰਾਵਾਂ ਲਗਾਈਆਂ ਗਈਆਂ ਹਨ, ਉਹ ਹਮਲਾ, ਤੋੜ-ਫੋੜ, ਇਰਾਦਾ ਕਤਲ ਵਰਗੀਆਂ ਹਨ। ਧਾਰਮਿਕ ਭਾਵਨਾਵਾਂ ਭੜਕਾਉਣ ਵਰਗੀਆਂ ਧਾਰਾਵਾਂ ਲਗਾਈਆਂ ਜਾਣੀਆਂ ਚਾਹੀਦੀਆਂ ਸਨ। ਉਹਨਾਂ ਅਨੁਸਾਰ ਧਾਰਾ 295/295-ਏ ਵਿਚ ਇਹ ਵਿਵਸਥਾ ਹੈ ਕਿ ਜੇਕਰ ਕੋਈ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ ਜਾਂ ਧਾਰਮਿਕ ਆਸਥਾ ਨੂੰ ਠੇਸ ਪਹੁੰਚਾਉਂਦਾ ਹੈ ਤਾਂ ਇਹਨਾਂ ਧਾਰਾਵਾਂ ਤਹਿਤ 2 ਤੋਂ 3 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ। ਜੋ ਐਫਆਈਆਰ ਦਰਜ ਹੋਈਆਂ ਹਨ, ਉਹ ਖ਼ਾਨਾਪੁਰਤੀ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement