ਸਿੰਘ ਸਭਾ ਦੇ ਆਗੂਆਂ ਨੇ SGPC ਪ੍ਰਧਾਨ ਨੂੰ ਮਿਲ ਕੇ ਗੁਰਬਾਣੀ ਪ੍ਰਸਾਰਣ ਲਈ ਜਲਦ ਚੈਨਲ ਸ਼ੁਰੂ ਕਰਨ 'ਤੇ ਦਿੱਤਾ ਜ਼ੋਰ
Published : May 6, 2022, 4:40 pm IST
Updated : May 6, 2022, 4:44 pm IST
SHARE ARTICLE
Singh Sabha leaders meet SGPC president
Singh Sabha leaders meet SGPC president

ਪੀਟੀਸੀ ਰਾਹੀਂ ਹੋ ਰਹੇ ਗੁਰਬਾਣੀ ਦੇ ਪ੍ਰਸਾਰਣ ਨੂੰ ਤੁਰੰਤ ਬੰਦ ਕਰਨ ਦੀ ਕੀਤੀ ਮੰਗ

 

ਚੰਡੀਗੜ੍ਹ - ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਾਇੰਦੇ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲੇ ਅਤੇ ਪੀਟੀਸੀ ਰਾਹੀਂ ਹੋ ਰਹੇ ਗੁਰਬਾਣੀ ਦੇ ਪ੍ਰਸਾਰਣ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ। ਵਫ਼ਦ ਵਿਚ ਸ਼ਾਮਿਲ ਡਾ. ਖੁਸ਼ਹਾਲ ਸਿੰਘ, ਜਸਪਾਲ ਸਿੰਘ ਸਿੱਧੂ ਪੱਤਰਕਾਰ, ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਗੁਰਬਾਣੀ ਦੇ ਵਸਤੂਕਰਨ ਅਤੇ ਵਪਾਰੀਕਰਨ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਦੀਆਂ ਬੀੜ੍ਹਾਂ ਦੀ ਛਪਾਈ ਨੂੰ ਆਪਣੇ ਰਾਹੀਂ ਸ਼ੁਰੂ ਕਰਕੇ ਪ੍ਰਾਈਵੇਟ ਕੰਪਨੀਆਂ ਵੱਲੋਂ ਬੀੜ੍ਹਾਂ ਛਾਪਣ ਉੱਤੇ ਪੂਰਨ ਪਾਬੰਦੀ ਲਾ ਦਿੱਤੀ ਸੀ। ਉਸੇ ਤਰਜ਼ ਉੱਤੇ ਬਾਦਲਾਂ ਦੇ ਨਿੱਜੀ ਟੀਵੀ ਚੈਨਲ ਪੀਟੀਸੀ ਵੱਲੋਂ ਪੇਡ ਕੇਬਲ ਨੈੱਟਵਰਕ ਰਾਹੀਂ ਦਰਬਾਰ ਸਾਹਿਬ ਤੋ ਰੋਜ਼ਾਨਾ ਕੀਰਤਨ ਪ੍ਰਸਾਰਣ ਕਰਨ ਨਾਲ ਗੁਰਬਾਣੀ ਦੇ ਹੋ ਰਹੇ ਵਪਾਰੀਕਰਨ ਨੂੰ ਸ਼੍ਰੋਮਣੀ ਕਮੇਟੀ ਤਰੁੰਤ ਬੰਦ ਕਰੇ। 

PTC PTC

ਸਿੰਘ ਸਭਾ ਆਗੂਆਂ ਨੇ ਕਿਹਾ ਕਿ ਪਿਛਲੇ ਮਾਰਚ ਮਹੀਨੇ ਵਿਚ ਪੀਟੀਸੀ ਚੈਨਲ ਦੇ ਸੈਕਸ ਸਕੈਂਡਲ ਵਿਚ ਸ਼ਮੂਲੀਅਤ ਹੋਣ ਉਪਰੰਤ ਮੁਹਾਲੀ ਵਿਚ ਪੁਲਿਸ ਕੇਸ ਦਰਜ ਹੋ ਗਿਆ ਹੈ। ਜਿਸ ਕਰਕੇ, ਇਹ ਚੈਨਲ ਪਵਿੱਤਰ ਗੁਰਬਾਣੀ ਨੂੰ ਟੈਲੀਕਾਸਟ ਕਰਨ ਦਾ ਨੈਤਿਕ ਅਧਿਕਾਰ ਵੀ ਖੋਹ ਬੈਠਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 8 ਅਪ੍ਰੈਲ 2022 ਨੂੰ ਸ਼੍ਰੋਮਣੀ ਕਮੇਟੀ ਨੂੰ ਆਪਣਾ ਟੀਵੀ ਚੈਨਲ ਚਲਾ ਕੇ ਸਿੱਖ ਸੰਗਤ ਲਈ ਗੁਰਬਾਣੀ ਦਾ ਮੁਫ਼ਤ ਪ੍ਰਸਾਰ ਦੇ ਆਦੇਸ਼ ਦਿੱਤੇ ਸਨ। ਜਿਵੇਂ ਹਿੰਦੂ, ਮਸੁਲਮਾਨ ਅਤੇ ਬੌਧੀ ਤੀਰਥ ਅਸਥਾਨ ਪਹਿਲਾਂ ਹੀ ਕਰ ਰਹੇ ਹਨ।

SGPCSGPC

ਲੰਬੇ ਸਮੇਂ ਤੋਂ ਬਾਦਲਾਂ ਦੀ ਕੰਟਰੋਲ ਹੇਠ ਚਲਦੀ ਸ਼੍ਰੋਮਣੀ ਕਮੇਟੀ ਨੇ ਸਿੱਖ ਸੰਗਤ ਦੀਆਂ ਪੀਟੀਸੀ ਵਿਰੁੱਧ ਹਜ਼ਾਰਾਂ ਸ਼ਿਕਾਇਤਾਂ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਮਤੇ ਦੀ ਪ੍ਰਵਾਹ ਨਾ ਕਰਦਿਆਂ ਇਸ ਚੈਨਲ ਨੇ ਆਪਣੀ ਅਜ਼ਾਰੇਦਾਰੀ ਅਤੇ ਆਪ ਹੁਦਰਾਪਣ ਕਾਇਮ ਰੱਖਿਆ ਹੋਇਆ ਹੈ।
ਤ੍ਰਿਪਤੀ ਅਤੇ ਹੋਰ ਹਿੰਦੂ ਮੰਦਰ ਬਕਾਇਦਾ ਪਾਰਦਰਸ਼ੀ ਤਰੀਕੇ ਨਾਲ ਟੈਲੀਕਾਸਟ ਦੇ ਹੱਕ ਦਿੰਦੇ ਹਨ। ਮੱਕਾ ਸ਼ਰੀਫ ਨੇ ਹਾਜੀਆਂ ਲਈ ਧਾਰਮਿਕ ਪ੍ਰੋਗਰਾਮ ਮੁਫ਼ਤ ਪ੍ਰਸਾਰਣ ਕਰਨ ਲਈ ਸੌਦੀ ਬਰਾਡ ਕਾਸਟਿੰਗ ਕਾਰਪੋਰੇਸ਼ਨ ਬਣਾਈ ਹੈ, ਕਾਸ਼ੀ ਵਿਸ਼ਵਾਨਾਥ, ਵੈਸ਼ਨੋ ਦੇਵੀ, ਜਗਨ ਨਾਥਪੁਰੀ ਅਤੇ ਬੌਧੀ ਮੰਦਰਾਂ ਨੇ ਮੁਫ਼ਤ ਧਾਰਮਿਕ ਪ੍ਰਸਾਰਣ ਕਰਨ ਬੰਦੋਬਸ਼ਤ ਕੀਤੇ ਹੋਏ ਹਨ। ਕੇਂਦਰੀ ਸਿੰਘ ਸਭਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੂੰ ਅਪੀਲ ਕੀਤੀ ਕਿ ਪੰਥ ਦੀ ਇੱਕ-ਸੁਰ ਅਵਾਜ਼ ਸੁਣਦਿਆਂ ਉਹ ਗੁਰਬਾਣੀ ਦੇ ਵਸਤੂਕਰਨ ਅਤੇ ਵਪਾਰੀਕਰਨ ਨੂੰ ਤਰੁੰਤ ਰੋਕੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਗੁਰਬਾਣੀ ਪ੍ਰਸਾਰ ਕਰਨ ਹਿੱਤ ਆਪਣਾ ਚੈਨਲ ਤੁਰੰਤ ਸ਼ੁਰੂ ਕਰੇ।  
 

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement