ਪੰਜਵੀਂ ਕਲਾਸ ਦੇ ਨਤੀਜਿਆਂ 'ਚ ਮਾਨਸਾ ਦੀ ਸੁਖਮਨ ਕੌਰ ਨੇ ਮਾਰੀ ਬਾਜ਼ੀ, ਹਾਸਲ ਕੀਤਾ ਪਹਿਲਾ ਸਥਾਨ
Published : May 6, 2022, 7:40 pm IST
Updated : May 6, 2022, 7:40 pm IST
SHARE ARTICLE
Sukhman and her Family
Sukhman and her Family

ਵੱਡੀ ਹੋ ਕੇ ਅਧਿਆਪਿਕਾ ਬਣਨਾ ਚਾਹੁੰਦੀ ਸੁਖਮਨ ਕੌਰ

 

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਪੰਜਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿਲਵਰ ਵਾਟਿਕਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਜ਼ਿਲ੍ਹਾ ਮਾਨਸਾ ਦੀ ਵਿਦਿਆਰਥਣ ਸੁਖਮਨ ਕੌਰ ਪੁੱਤਰੀ ਰਣਜੀਤ ਸਿੰਘ ਨੇ ਸੌ ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

 

Sukhman kaur
Sukhman kaur

ਜਾਣਕਾਰੀ ਮਿਲਣ 'ਤੇ ਪਰਿਵਾਰ ਅਤੇ ਪਿੰਡ ਵਾਸੀਆਂ 'ਚ ਖੁਸ਼ੀ ਦਾ ਮਾਹੌਲ ਵਿਖਾਈ ਦਿੱਤਾ। ਪਿਤਾ ਰਣਜੀਤ ਸਿੰਘ ਅਤੇ ਮਾਤਾ ਚਰਨਜੀਤ ਕੌਰ ਨੇ ਧੀ ਸੁਖਮਨ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਇਸ ਪ੍ਰਾਪਤੀ ਨਾਲ ਉਨ੍ਹਾਂ ਦਾ ਅਤੇ ਪਿੰਡ ਦਾ ਨਾਮ ਉੱਚਾ ਹੋਇਆ ਹੈ ।

 

 

PHOTOSukhman kaur and her family

ਸੁਖਮਨ ਕੌਰ ਨੇ  ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਗੇ ਵੀ ਪੂਰੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰੇਗੀ ਅਤੇ ਉਹ ਵੱਡੀ ਹੋ ਕੇ ਅਧਿਆਪਿਕਾ ਬਣੇਗੀ । ਸਕੂਲ ਪ੍ਰਿੰਸੀਪਲ ਸੁਮਨ ਰਾਣੀ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਨੇ ਸੂਬੇ ਪੱਧਰ 'ਤੇ ਨਾਮ ਚਮਕਾਇਆ ਹੈ। ਇਸ ਮੌਕੇ ਸੁਖਮਨ ਕੌਰ ਦੇ ਦਾਦਾ ਮਹਿੰਦਰ ਸਿੰਘ , ਦਾਦੀ ਕ੍ਰਿਪਾਲ ਕੌਰ , ਤਾਇਆ ਅਵਤਾਰ ਸਿੰਘ , ਮਾਸੀ ਕਿਰਨ ਨੇ ਵੀ ਸੁਖਮਨ ਕੌਰ ਨੂੰ ਆਸ਼ੀਰਵਾਦ ਦਿੱਤਾ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement