
ਮ੍ਰਿਤਕ ਮੁਲਾਜ਼ਮ ਸੀ. ਆਈ. ਏ.ਸਟਾਫ਼ ਲੁਧਿਆਣਾ 'ਚ ਕਰਦਾ ਸੀ ਨੌਕਰੀ
ਫਿਲੌਰ: ਫਿਲੌਰ ਨੇੜੇ ਪਿੰਡ ਥਲਾਂ ਵਿਖੇ ਹਾਈਵੇਅ 'ਤੇ ਬੀਤੀ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਚਿੱਟੇ ਰੰਗ ਦੀ ਸਵਿੱਫਟ ਕਾਰ ਬੇਕਾਬੂ ਹੋ ਕੇ ਇਕ ਖੜ੍ਹੇ ਕੰਟੇਨਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
PHOTO
ਇਸ ਹਾਦਸੇ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਸ਼ੰਕਰ ਉਮਰ (55) ਸਾਲ ਦੇ ਕਰੀਬ ਬਲਾਚੌਰ ਜ਼ਿਲ੍ਹਾ ਨਵਾਂਸ਼ਹਿਰ ਪਿੰਡ ਮਹੰਦਪੁਰ ਦੇ ਵਜੋਂ ਹੋਈ ਹੈ। ਮ੍ਰਿਤਕ ਮੁਲਾਜ਼ਮ ਸੀ. ਆਈ. ਏ. ਸਟਾਫ਼ ਲੁਧਿਆਣੇ ਵਿੱਚ ਨੌਕਰੀ ਕਰਦਾ ਸੀ।
PHOTO
ਲਸਾੜਾ ਪੁਲਿਸ ਨੇ ਐਕਸੀਡੈਂਟ ਵਾਲੀ ਥਾਂ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਫਿਲੌਰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤੀ ਗਈ। ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਸਤੀਸ਼ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ।