ਫਿਰੋਜ਼ਪੁਰ ‘ਚ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਦੇ 2 ਹੋਰ ਕਾਰਕੁਨ ਕਾਬੂ
Published : May 6, 2022, 9:02 pm IST
Updated : May 6, 2022, 9:02 pm IST
SHARE ARTICLE
punjab police
punjab police

ਕਰਨਾਲ ਵਿੱਚ ਆਪਣੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੋਵੇਂ ਦਹਿਸ਼ਤਗਰਦ ਸ਼ਹਿਰ ਤੋਂ ਫਰਾਰ ਹੋਣ ਦੀ ਕਰ ਰਹੇ ਸਨ ਕੋਸ਼ਿਸ਼

ਪੰਜਾਬ ਪੁਲਿਸ ਨੇ 300 ਕਿਲੋਮੀਟਰ ਪਿੱਛਾ ਕਰਕੇ ਰਿੰਦਾ ਗਰੁੱਪ ਦੇ 4 ਕਾਰਕੁਨਾਂ ਨੂੰ ਕਰਨਾਲ ਵਿੱਚ ਵਿਸਫੋਟਕ ਸਮੱਗਰੀ ਸਮੇਤ ਕੀਤਾ ਸੀ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ : ਪਾਕਿਸਤਾਨ ਅਧਾਰਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਰਿੰਦਾ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਫਿਰੋਜ਼ਪੁਰ ਤੋਂ ਦੋ ਹੋਰ ਕਾਰਕੁਨਾਂ ਨੂੰ ਗਿ੍ਰਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਉਰਫ਼ ਆਕਾਸ਼ ਵਾਸੀ ਫਿਰੋਜ਼ਪੁਰ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜੱਸ ਵਾਸੀ ਫਰੀਦਕੋਟ ਵਜੋਂ ਹੋਈ ਹੈ।

ਆਪਣੇ ਪ੍ਰੈਸ ਬਿਆਨ ਵਿੱਚ ਐਸ.ਐਸ.ਪੀ. ਫਿਰੋਜ਼ਪੁਰ ਚਰਨਜੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਦੇ ਖ਼ੁਲਾਸੇ ’ਤੇ ਪੰਜਾਬ ਪੁਲਿਸ ਵੱਲੋਂ ਇਸ ਮਾਡਿਊਲ ਦੇ ਹੋਰ ਮੈਂਬਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਉਨਾਂ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਦੇ ਨਾਲ ਮਿਲ ਕੇ ਇਨ੍ਹਾਂ ਦੋਨਾਂ ਕਾਰਕੁਨਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਕਰਨਾਲ ਵਿਖੇ ਆਪਣੇ ਚਾਰ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੁਦ ਲਈ ਸੁਰੱਖਿਅਤ ਥਾਂ ਲੱਭਣ ਲਈ ਆਪਣੀ ਮਹਿੰਦਰਾ ਸਕਾਰਪੀਓ ਕਾਰ ਵਿੱਚ ਫਿਰੋਜ਼ਪੁਰ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।

HandcuffHandcuff

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਸੂਹ ‘ਤੇ ਕਾਰਵਾਈ ਕਰਦਿਆਂ ਹਰਿਆਣਾ ਪੁਲਿਸ ਨੇ ਵੀਰਵਾਰ ਨੂੰ ਇਨ੍ਹਾਂ ਚਾਰ ਮੁਲਾਜ਼ਮਾਂ ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਪਰਮਿੰਦਰ ਸਿੰਘ ਵਾਸੀ ਪਿੰਡ ਵਿੰਜੋਕੇ, ਜ਼ੀਰਾ, ਫਿਰੋਜ਼ਪੁਰ ਅਤੇ ਲੁਧਿਆਣਾ ਦੇ ਪਿੰਡ ਭਟੀਆਂ ਦੇ ਭੁਪਿੰਦਰ ਸਿੰਘ ਵਜੋਂ ਹੋਈ ਹੈ,ਨੂੰ ਧਾਤੂ ਦੇ ਬਕਸੇ (2.5 ਕਿਲੋਗ੍ਰਾਮ ਹਰੇਕ) ਵਿੱਚ ਪੈਕ ਤਿੰਨ ਆਈ.ਈ.ਡੀਜ਼ ਅਤੇ ਇੱਕ ਪਿਸਤੌਲ ਸਮੇਤ ਕਰਨਾਲ ਤੋਂ ਗ੍ਰਿਫ਼ਤਾਰਕੀਤਾ ਸੀ। 

Crime newsCrime news

ਐਸ.ਐਸ.ਪੀ. ਨੇ ਦੱਸਿਆ ਕਿ ਪੁਲੀਸ ਨੇ ਗੈਂਗਸਟਰ ਰਾਜਵੀਰ ਸਿੰਘ ਉਰਫ ਰਾਜਾ ਜਿਸ ਨੇ ਗੁਰਪ੍ਰੀਤ ਨੂੰ ਰਿੰਦਾ ਨਾਲ ਮਿਲਵਾਇਆ ਸੀ, ਨੂੰ ਵੀ ਬਠਿੰਡਾ ਜੇਲ ਤੋਂ ਪ੍ਰੋਡਕਸਨ ਵਾਰੰਟ ’ਤੇ ਲਿਆਂਦਾ ਹੈ । ਰਾਜਾ ਇੱਕ ਕੱਟੜ ਅਪਰਾਧੀ ਹੈ ਜਿਸ ਦੇ ਖਿਲਾਫ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ।ਉਨਾਂ ਕਿਹਾ ਕਿ ਹੁਣ ਤੱਕ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਕਾਰਕੁਨ ਕੱਲ ਪਰਦਾਫਾਸ਼ ਕੀਤੇ ਗਏ ਮਾਡਿਊਲ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ। ਉਨਾਂ ਅੱਗੇ ਕਿਹਾ ਕਿ ਉਨਾਂ ਨੂੰ ਪਾਕਿਸਤਾਨੀ ਆਈ.ਐਸ.ਆਈ. ਅਤੇ ਪਾਕਿਸਤਾਨ ਅਧਾਰਤ ਅੱਤਵਾਦੀ ਸਮੂਹਾਂ ਵੱਲੋਂ ਭੇਜੀਆਂ ਗਈਆਂ ਕਈ ਖੇਪਾਂ ਪ੍ਰਾਪਤ ਹੋਈਆਂ ਸਨ ਅਤੇ ਇਸ ਨੂੰ ਰਿੰਦਾ ਦੇ ਕਹਿਣ ‘ਤੇ ਅੱਗੇ ਪਹੁੰਚਾਇਆ ਕਰਦੇ ਸਨ।

ਐਸ.ਐਸ.ਪੀ. ਚਰਨਜੀਤ ਸਿੰਘ ਨੇ ਦੱਸਿਆ ਕਿ ਆਕਾਸ਼ ਨੇ ਖੁਲਾਸਾ ਕੀਤਾ ਕਿ ਰਿੰਦਾ ਨੇ ਡਰੋਨ ਰਾਹੀਂ ਵਿਸਫੋਟਕ ਖੇਪ ਭੇਜੀ ਸੀ ਅਤੇ ਉਸ ਨੇ ਗੁਰਪ੍ਰੀਤ ਨਾਲ ਮਿਲ ਕੇ ਇਹ ਖੇਪ ਆਪਣੀ ਦਾਦੀ ਦੇ ਪਿੰਡ ਵਿੱਚ ਪ੍ਰਾਪਤ ਕੀਤੀ ਅਤੇ ਇਹ ਖੇਪ ਰਿੰਦਾ ਵੱਲੋਂ ਭੇਜੇ ਟਿਕਾਣਿਆਂ ’ਤੇ ਰੱਖ ਦਿੱਤੀ। ਦੱਸਣਾ ਬਣਦਾ ਹੈ ਕਿ ਇਨਾਂ ਮੁਲਾਜ਼ਮਾਂ ਖ਼ਿਲਾਫ਼ ਫਿਰੋਜ਼ਪੁਰ ਕੈਂਟ ਥਾਣੇ ਵਿੱਚ ਯੂ.ਏ.ਪੀ. (ਏ) ਐਕਟ, ਵਿਸਫੋਟਕ ਐਕਟ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਨਵਾਂ ਕੇਸ ਦਰਜ ਕਰ ਦਿਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜਮਾਂ ਨੂੰ ਮੈਜਿਸਟਰੇਟ ਅੱਗੇ ਪੇਸ ਕਰਕੇ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ’ਤੇ ਲਿਆਂਦਾ ਗਿਆ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement