ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮ ਲਈ ਭੇਜੀਆਂ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਤੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਤੇ ਫਿਰ ਖ਼ੁਦ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਹਿਚਾਣ ਪਰਮਜੀਤ ਸਿੰਘ (60) ਤੇ ਪਤਨੀ ਸੁਖਜਿੰਦਰ ਕੌਰ (58) ਵਜੋਂ ਹੋਈ ਹੈ।
ਇਹ ਵੀ ਪੜ੍ਹੋੋ: ਹਰਿਆਣਾ 'ਚ ਵਾਪਰਿਆ ਹਾਦਸਾ, ਟਰੱਕ ਨੇ ਬੋਲੇਰੋ ਕੈਂਪਰ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਚਹਿਲ ਪੁੱਤਰ ਸਵ. ਅਜੈਬ ਸਿੰਘ ਚਹਿਲ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਜੋੜੇ ਦੀ ਇਕਲੌਤੀ ਬੇਟੀ ਵਿਆਹੀ ਹੋਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪੋਸਟਮਾਰਟਮ ਲਈ ਭੇਜ ਦਿਤੀਆਂ ਹਨ।
ਇਹ ਵੀ ਪੜ੍ਹੋੋ: ਅਫ਼ਰੀਕੀ ਦੇਸ਼ ਕਾਂਗੋ 'ਚ ਭਾਰੀ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 176 ਲੋਕਾਂ ਦੀ ਮੌਤ, 100 ਲਾਪਤਾ