ਗੈਂਗਸਟਰ ਮੁਖਤਾਰ ਅੰਸਾਰੀ ਦਾ ਸਾਥੀ ਜੁਗਨੂੰ ਵਾਲੀਆ ਗ੍ਰਿਫ਼ਤਾਰ, 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ
Published : May 6, 2023, 8:40 pm IST
Updated : May 6, 2023, 8:40 pm IST
SHARE ARTICLE
 Gangster Mukhtar Ansari's partner Jugnu Walia arrested
Gangster Mukhtar Ansari's partner Jugnu Walia arrested

ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ ਇੱਕ ਪਿਸਤੌਲ, ਵਿਦੇਸ਼ੀ ਕਰੰਸੀ, ਸਕੌਡਾ ਕਾਰ ਅਤੇ ਦੋ ਵਾਕੀ-ਟਾਕੀਜ਼ ਵੀ ਕੀਤੇ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ  : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਅੱਜ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਕਰੀਬੀ ਹਰਵਿੰਦਰ ਸਿੰਘ ਉਰਫ ਜੁਗਨੂੰ ਵਾਲੀਆ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ। ਨੇ ਦਿੱਤੀ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਜੁਗਨੂੰ ਵਾਲੀਆ, ਜਿਸਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਵਰਗੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਯੂਪੀ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ .32 ਬੋਰ ਪਿਸਤੌਲ ਸਮੇਤ 6 ਜਿੰਦਾ ਕਾਰਤੂਸ, ਲੱਖਾਂ ਰੁਪਏ ਦੀ ਵਿਦੇਸ਼ੀ ਕਰੰਸੀ, ਇੱਕ ਸਕੌਡਾ ਕਾਰ ਅਤੇ ਦੋ ਵਾਕੀ ਟਾਕੀ ਸੈੱਟ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਅਤੇ ਏਆਈਜੀ ਸੰਦੀਪ ਗੋਇਲ ਦੀ ਸਹਾਇਤਾ ਨਾਲ ਸਪੈਸ਼ਲ ਆਪਰੇਸ਼ਨ ਚਲਾ ਕੇ ਮੁਲਜ਼ਮ ਜੁਗਨੂੰ ਵਾਲੀਆ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਰਾਜਨ ਪਰਮਿੰਦਰ ਅਤੇ ਡੀਐਸਪੀ ਰਮਨਦੀਪ ਸਿੰਘ ਕਰ ਰਹੇ ਸਨ।

ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵਿੱਚ ਅੱਗੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 (7,8) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ ਪੰਜਾਬ, ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 3 ਮਿਤੀ 6-5-2023 ਦਰਜ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement