
ਡਾ. ਸੰਦੀਪ ਕੌਰ ਨੇ ਦਸੰਬਰ 2022 ਵਿਚ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਸੀ।
ਪਟਿਆਲਾ - ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਸੰਦੀਪ ਕੌਰ ਦਾ ਅਚਨਚੇਤ ਦੇਹਾਂਤ ਹੋ ਗਿਆ ਹੈ। ਡਾ. ਸੰਦੀਪ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਮੇਜਰ ਅਮਰਦੀਪ ਸਿੰਘ ਦੇ ਪਤਨੀ ਸਨ। ਡਾ. ਸੰਦੀਪ ਕੌਰ ਦਾ ਸਸਕਾਰ ਉਨ੍ਹਾਂ ਦੇ ਬੱਚਿਆਂ ਦੇ ਅਮਰੀਕਾ ਤੋਂ ਵਾਪਸ ਆਉਣ 'ਤੇ ਹੀ ਕੀਤਾ ਜਾਵੇਗਾ। ਡਾ. ਸੰਦੀਪ ਕੌਰ ਨੇ ਦਸੰਬਰ 2022 ਵਿਚ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਸੀ।
ਪਟਿਆਲਾ ਦੇ ਸਿਵਲ ਸਰਜਨ ਡਾ. ਵਰਿੰਦਰ ਗਰਗ ਦੇ 30 ਨਵੰਬਰ 2022 ਨੂੰ ਰਿਟਾਇਰ ਹੋਣ ਤੋਂ ਬਾਅਦ ਮਾਤਾ ਕੌਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਸੰਦੀਪ ਕੌਰ ਨੂੰ ਪਟਿਆਲਾ ਦਾ ਆਰਜੀ ਤੌਰ ’ਤੇ ਸਿਵਲ ਸਰਜਨ ਲਗਾਇਆ ਗਿਆ ਸੀ ਅਤੇ ਉਨ੍ਹਾਂ ਨੇ ਮੈਡੀਕਲ ਸੁਪਰਡੈਂਟ ਦੇ ਅਹੁਦੇ ਦੇ ਨਾਲ-ਨਾਲ ਸਿਵਲ ਸਰਜਨ ਦੇ ਅਹੁਦੇ ’ਤੇ ਕੰਮ ਕਰਨਾ ਸ਼ੂਰੂ ਕਰ ਦਿੱਤਾ ਸੀ।