ਅਬੋਹਰ 'ਚ ਬੱਚਿਆਂ ਦੀ ਲੜਾਈ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨੂੰ ਨਹਿਰ 'ਚ ਸੁੱਟਿਆ, ਪੈ ਗਿਆ ਰੌਲਾ

By : GAGANDEEP

Published : May 6, 2023, 2:09 pm IST
Updated : May 6, 2023, 2:09 pm IST
SHARE ARTICLE
photo
photo

ਆਸਪਾਸ ਦੇ ਲੋਕਾਂ ਨੇ ਔਰਤ ਨੂੰ ਡੁੱਬਦਾ ਵੇਖ ਬਚਾਈ ਜਾਨ

 

ਅਬੋਹਰ: ਅਬੋਹਰ ਦੇ ਪਿੰਡ ਸੱਪਾਂਵਾਲੀ ਵਿਚ ਬੱਚਿਆਂ ਨੂੰ ਲੈ ਕੇ ਝਗੜਾ ਵੱਡਿਆ ਤਕ ਪਹੁੰਚ ਗਿਆ। ਇਸ ਕਾਰਨ ਗੁਆਂਢੀਆਂ ਨੇ ਔਰਤ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਨਹਿਰ ਵਿਚ ਧੱਕਾ ਦੇ ਦਿਤਾ। ਹਾਲਾਂਕਿ ਆਸਪਾਸ ਦੇ ਲੋਕਾਂ ਨੇ ਔਰਤ ਨੂੰ ਨਹਿਰ 'ਚੋਂ ਬਾਹਰ ਕੱਢ ਕੇ ਬਚਾ ਲਿਆ। ਜਿਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿਤੀ ਗਈ ਹੈ।

ਇਹ ਵੀ ਪੜ੍ਹੋ: ਜਾਪਾਨ 'ਚ ਆਏ ਭੂਚਾਲ ਨੇ ਮਚਾਈ ਤਬਾਹੀ, ਕਈ ਘਰ ਹੋਏ ਢਹਿ-ਢੇਰੀ  

ਇਲਾਜ ਅਧੀਨ ਸੁਨੀਤਾ ਰਾਣੀ ਪਤਨੀ ਰਮੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਨੂੰ ਪੁੱਤਰ ਦੀਪਕ ਦੀ ਗੁਆਂਢੀ ਦੇ ਬੱਚਿਆਂ ਨਾਲ ਲੜਾਈ ਹੋ ਗਈ ਸੀ। ਗੁਆਂਢੀ ਦੇ ਬੱਚਿਆਂ ਨੇ ਬੇਟੇ ਦੀ ਬਹੁਤ ਕੁੱਟਮਾਰ ਕੀਤੀ ਸੀ। ਜਿਸ ਦੀ ਸ਼ਿਕਾਇਤ ਕਰਨ ਲਈ ਉਹ ਗੁਆਂਢੀਆਂ ਦੇ ਘਰ ਪਹੁੰਚੀ ਸੀ। ਇਸ 'ਤੇ ਗੁਆਂਢੀਆਂ ਨੇ ਗੁੱਸੇ 'ਚ ਆ ਕੇ ਹਮਲਾ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਉਸ ਨੇ ਆਪਣਾ ਬਚਾਅ ਕੀਤਾ।

ਇਹ ਵੀ ਪੜ੍ਹੋ: ਵਿਆਹ ਤੋਂ 4 ਦਿਨ ਪਹਿਲਾਂ ਲਾੜੀ ਨੇ ਕੀਤੀ ਖ਼ੁਦਕੁਸ਼ੀ, ਚਾਰੇ ਪਾਸੇ ਮਚ ਗਿਆ ਹੜਕੰਪ

ਜਿਸ ਤੋਂ ਬਾਅਦ ਉਹ ਵਾਪਸ ਘਰ ਆਉਣ ਲੱਗੀ ਤਾਂ ਮੁਲਜ਼ਮਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਲੰਘਦੀ ਨਹਿਰ ਵਿਚ ਧੱਕਾ ਦੇ ਦਿੱਤਾ। ਜਦੋਂ ਡੁੱਬਣ 'ਤੇ ਉਸ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਉਥੇ ਪਹੁੰਚ ਗਏ ਅਤੇ ਉਸ ਨੂੰ ਨਹਿਰ 'ਚੋਂ ਬਾਹਰ ਕੱਢ ਲਿਆ। ਜਿਸ ਤੋਂ ਬਾਅਦ ਲੋਕਾਂ ਨੇ ਪੀੜਤਾ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement