
ਖ਼ਰਾਬ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਰਹਿੰਦਾ ਸੀ ਪ੍ਰੇਸ਼ਾਨ
ਅਬੋਹਰ : ਸੂਬੇ ’ਚ ਕਰਜ਼ੇ ਹੇਠ ਦੱਬੇ ਕਿਸਾਨਾਂ ਵਲੋਂ ਆਤਮ ਹੱਤਿਆ ਕਰਨ ਦਾ ਸਿਲਸਿਲਾ ਜਾਰੀ ਹੈ। ਅਜਿਹੀ ਹੀ ਇਕ ਹੋਰ ਖ਼ਬਰ ਅਬੋਹਰ ਤੋਂ ਸਾਹਮਣੇ ਆਈ ਹੈ। ਜਿਥੇ ਇਕ ਕਿਸਾਨ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਪਿਛਲੇ ਦਿਨੀਂ ਭਾਰੀ ਮੀਂਹ ਤੇ ਗੜ੍ਹੇਮਾਰੀ ਦੇ ਚੱਲਦਿਆਂ ਉਸ ਦੀ ਫ਼ਸਲ ਖਰਾਬ ਹੋ ਗਈ। ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: ਜਾਪਾਨ 'ਚ ਆਏ ਭੂਚਾਲ ਨੇ ਮਚਾਈ ਤਬਾਹੀ, ਕਈ ਘਰ ਹੋਏ ਢਹਿ-ਢੇਰੀ
ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (55) ਪੁੱਤਰ ਬੂਟਾ ਸਿੰਘ ਵਜੋਂ ਹੋਈ ਹੈ। ਮ੍ਰਿਤਕ 2 ਬੱਚਿਆਂ ਦਾ ਪਿਤਾ ਸੀ। ਮ੍ਰਿਤਕ 14 ਏਕੜ ਜ਼ਮੀਨ ਦਾ ਮਾਲਕ ਸੀ। ਪਿਛਲੇ ਦਿਨੀਂ ਤੇਜ਼ ਮੀਂਹ ਦੇ ਚੱਲਦਿਆਂ ਉਸ ਦੀ ਸਾਰੀ ਫ਼ਸਲ ਖ਼ਰਾਬ ਹੋ ਗਈ। ਜਿਸ ਦੇ ਚਲਦੇ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: ਅਬੋਹਰ 'ਚ ਬੱਚਿਆਂ ਦੀ ਲੜਾਈ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨੂੰ ਨਹਿਰ 'ਚ ਸੁੱਟਿਆ, ਪੈ ਗਿਆ ਰੌਲਾ
ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਪਿੰਡ ਵਿਚ ਖ਼ਰਾਬ ਫ਼ਸਲਾਂ ਦੀ ਗਿਰਦਾਵਰੀ ਕਰਵਾਈ ਗਈ ਸੀ ਪਰ ਅੱਜ ਤੱਕ ਇਕ ਰੁਪਿਆ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ ਜਿਸ ਕਾਰਨ ਉਸਦਾ ਭਰਾ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਉੁਸ ਨੇ ਪ੍ਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।